ਕਰਤਾਰਪੁਰ ਸਾਹਿਬ ਜਾਣ ਲਈ 20 ਅਕਤੂਬਰ ਤੋਂ ਸ਼ੁਰੂ ਹੋਵੇਗੀ ਰਜਿਸਟ੍ਰੇਸ਼ਨ

ਸਪੋਕਸਮੈਨ ਸਮਾਚਾਰ ਸੇਵਾ

ਖ਼ਬਰਾਂ, ਕੌਮਾਂਤਰੀ

ਕਰਤਾਰਪੁਰ ਸਾਹਿਬ ਜਾਣ ਵਾਲੇ ਭਾਰਤੀ ਯਾਤਰੀਆਂ ਲਈ 20 ਅਕਤੂਬਰ ਤੋਂ ਰਜਿਸਟ੍ਰੇਸ਼ਨ ਸ਼ੁਰੂ ਹੋਵੇਗੀ।

Kartarpur Sahib

ਨਵੀਂ ਦਿੱਲੀ: ਕਰਤਾਰਪੁਰ ਸਾਹਿਬ ਜਾਣ ਵਾਲੇ ਭਾਰਤੀ ਯਾਤਰੀਆਂ ਲਈ 20 ਅਕਤੂਬਰ ਤੋਂ ਰਜਿਸਟ੍ਰੇਸ਼ਨ ਸ਼ੁਰੂ ਹੋਵੇਗੀ। ਭਾਰਤ ਅਤੇ ਪਾਕਿਸਤਾਨ ਵਿਚ ਐਮਓਯੂ ਸਾਈਨ ਹੋਣ ਤੋਂ ਬਾਅਦ ਇਹ ਤਰੀਕ ਤੈਅ ਕੀਤੀ ਗਈ ਹੈ। ਯਾਤਰੀਆਂ ਦਾ ਪਹਿਲਾ ਜਥਾ 5 ਨਵੰਬਰ ਅਤੇ ਦੂਜਾ ਜਥਾ 6 ਨਵੰਬਰ ਨੂੰ ਕਰਤਾਰਪਰ ਸਾਹਿਬ ਦੇ ਦਰਸ਼ਨ ਲਈ ਪਾਕਿਸਤਾਨ ਜਾਵੇਗਾ। ਕਰਤਾਰਪੁਰ ਸਾਹਿਬ ਜਾਣ ਵਾਲੇ ਭਾਰਤੀ ਯਾਤਰੀਆਂ ਲਈ ਪਾਕਿਸਤਾਨ ਨੇ ਅਧਿਕਾਰਕ ਪ੍ਰੋਗਰਾਮ ਜਾਰੀ ਕਰ ਦਿੱਤਾ ਹੈ।

ਭਾਰਤ ਵੱਲੋਂ ਕਰਤਾਰਪੁਰ ਲਾਂਘੇ ਦਾ ਉਦਘਾਟਨ 8 ਨਵੰਬਰ ਨੂੰ ਹੋਵੇਗਾ। ਭਾਰਤੀ ਸ਼ਰਧਾਲੂਆਂ ਦੇ ਦੋ ਜਥੇ 5 ਅਤੇ 6 ਨਵੰਬਰ ਨੂੰ ਪਾਕਿਸਤਾਨ ਜਾਣਗੇ। ਇਸ ਦੇ ਨਾਲ ਹੀ ਪਾਕਿਸਤਾਨ ਵੱਲੋਂ ਲਾਂਘਾ 7 ਤੋਂ 9 ਦੇ ਵਿਚਕਾਰ ਖੋਲ੍ਹਿਆ ਜਾਵੇਗਾ। ਡੇਰਾ ਬਾਬਾ ਨਾਨਕ ਅਤੇ ਗੁਰਦੁਆਰਾ ਦਰਬਾਰ ਸਾਹਿਬ ਦੇ ਦਰਸ਼ਨ ਕਰਨ ਤੋਂ ਬਾਅਦ ਸ਼ਰਧਾਲੂਆਂ ਦਾ ਜਥਾ 13 ਅਤੇ 14 ਨਵੰਬਰ ਨੂੰ ਵਾਪਸ ਭਾਰਤ ਆਵੇਗਾ।

ਉੱਥੇ ਹੀ ਦੋਵੇਂ ਦੇਸ਼ਾਂ ਵਿਚ ਯਾਤਰੀਆਂ ਤੋਂ 3120 ਪਾਕਿਸਤਾਨੀ ਰੁਪਏ (20 ਡਾਲਰ) ਵੀਜ਼ਾ ਫੀਸ ਲੈਣ ‘ਤੇ ਸਹਿਮਤੀ ਨਹੀਂ ਹੋ ਸਕੀ ਹੈ। ਪਾਕਿਸਤਾਨ ਨੇ ਕਰਤਾਰਪੁਰ ਲਾਂਘੇ ਦਾ ਆਖਰੀ ਡਰਾਫਟ ਭਾਰਤ ਨੂੰ ਭੇਜ ਦਿੱਤਾ ਹੈ।  ਜ਼ਿਕਰਯੋਗ ਹੈ ਕਿ ਬੀਤੇ ਦਿਨ ਕਰਤਾਰਪੁਰ ਲਾਂਘੇ ਦੇ ਨਿਰਮਾਣ ਕਾਰਜ ਦਾ ਜਾਇਜ਼ਾ ਲੈਣ ਡੇਰਾ ਬਾਬਾ ਨਾਨਕ ਪੁੱਜੇ ਪੰਜਾਬ ਸਰਕਾਰ ਦੇ ਲੋਕ ਨਿਰਮਾਣ ਮੰਤਰੀ ਵਿਜੇ ਇੰਦਰ ਸਿੰਗਲਾ ਨੇ ਕਿਹਾ ਭਾਰਤ ਵਾਲੇ ਪਾਸਿਓ ਨਿਰਮਾਣ ਕੰਮ ਹਰ ਹਾਲਤ ਵਿਚ 31 ਅਕਤੂਬਰ ਤੱਕ ਮੁਕੰਮਲ ਹੋ ਜਾਵੇਗਾ।

Punjabi News  ਨਾਲ ਜੁੜੀ ਹੋਰ ਅਪਡੇਟ ਲਗਾਤਾਰ ਹਾਸਲ ਕਰਨ ਲਈ ਸਾਨੂੰ  Facebook ਤੇ ਲਾਈਕ Twitter  ਤੇ follow ਕਰੋ