ਫਿਲਪੀਨਜ਼ ਦੇ ਮਾਈਂਡਾਨਾਓ ਵਿਚ ਮਹਿਸੂਸ ਕੀਤੇ ਗਏ ਭੂਚਾਲ ਦੇ ਤੇਜ਼ ਝਟਕੇ

ਏਜੰਸੀ

ਖ਼ਬਰਾਂ, ਕੌਮਾਂਤਰੀ

ਰਿਕਟਰ ਪੈਮਾਨੇ 'ਤੇ ਤੀਬਰਤਾ 6.3

Earthquake 

ਫਿਲਪੀਨ: ਫਿਲਪੀਨਜ਼ ਦੇ ਮਿਡਾਨਾਓ ਵਿੱਚ ਭੂਚਾਲ ਦੇ ਝਟਕੇ ਮਹਿਸੂਸ ਕੀਤੇ। ਰਿਕਟਰ ਪੈਮਾਨੇ 'ਤੇ ਇਸ ਦੀ ਤੀਬਰਤਾ 6.3 ਮਾਪੀ ਗਈ ਹੈ। ਦੱਸਿਆ ਜਾ ਰਿਹਾ ਹੈ ਕਿ ਭੂਚਾਲ ਨਾਲ ਕੁਝ ਘਰਾਂ ਨੂੰ ਨੁਕਸਾਨ ਪਹੁੰਚਿਆ ਹੈ।

ਅਧਿਕਾਰੀਆਂ ਅਨੁਸਾਰ ਮਿੰਡਾਨਾਓ ਖੇਤਰ ਦੇ ਲੋਕ ਘਰਾਂ ਅਤੇ ਇਮਾਰਤਾਂ ਤੋਂ ਬਾਹਰ ਚਲੇ ਗਏ। ਲੋਕਾਂ ਦੇ ਚਿਹਰਿਆਂ 'ਤੇ ਦਹਿਸ਼ਤ ਦਿਖਾਈ ਦਿੱਤੀ।

ਯੂਐਸ ਨਿਗਰਾਨੀ ਕੇਂਦਰ ਦੇ ਅਨੁਸਾਰ ਭੂਚਾਲ ਦਾ ਕੇਂਦਰ ਮਿੰਡਾਨਾਓ ਟਾਪੂ ਤੇ ਕੋਲੰਬੀਓ ਸ਼ਹਿਰ ਤੋਂ ਲਗਭਗ 7.7 ਕਿਲੋਮੀਟਰ ਦੀ ਦੂਰੀ ਤੇ 14 ਕਿਲੋਮੀਟਰ ਦੀ ਡੂੰਘਾਈ ਤੇ ਸੀ। ਭੂਚਾਲ ਸਥਾਨਕ ਸਮੇਂ ਅਨੁਸਾਰ ਸ਼ਾਮ 7.37 ਵਜੇ ਆਇਆ।