ਅਫਗਾਨਿਸਤਾਨ ਦੇ ਸੁਪਰੀਮ ਕੋਰਟ ਦੀਆਂ ਦੋ ਮਹਿਲਾ ਜੱਜਾਂ ਦੀ ਗੋਲੀ ਮਾਰ ਕੇ ਹੱਤਿਆ, ਤਿੰਨ ਜ਼ਖਮੀ

ਸਪੋਕਸਮੈਨ ਸਮਾਚਾਰ ਸੇਵਾ

ਖ਼ਬਰਾਂ, ਕੌਮਾਂਤਰੀ

ਬੰਦੂਕਧਾਰੀਆਂ ਨੇ ਇੱਕ ਵਾਹਨ ‘ਤੇ ਗੋਲੀਆਂ ਚਲਾਈਆਂ ਜਿਸ ਨਾਲ ਦੋ ਔਰਤਾਂ ਦੀ ਮੌਤ ਹੋ ਗਈ ਤੇ ਇੱਕ ਹੋਰ ਜ਼ਖਮੀ ਹੋ ਗਈ। 

Afghan Women

ਕਾਬੁਲ: ਅਫਗਾਨਿਸਤਾਨ ਦੀ ਰਾਜਧਾਨੀ ਕਾਬੁਲ ਵਿੱਚ ਸੁਪਰੀਮ ਕੋਰਟ ਦੀਆਂ ਦੋ ਮਹਿਲਾ ਜੱਜਾਂ ਦੀ ਗੋਲੀ ਮਾਰ ਕੇ ਹੱਤਿਆ ਕਰ ਦਿੱਤੀ ਗਈ ਹੈ। ਇਹ ਘਟਨਾ ਐਤਵਾਰ ਸਵੇਰੇ ਵਾਪਰੀ  ਤੇ ਇਸ ਨਾਲ ਸਾਰਾ ਦੇਸ਼ ਇਸ ਘਟਨਾ ਨਾਲ ਕੰਬ ਗਿਆ। ਚਸ਼ਮਦੀਦਾਂ ਅਨੁਸਾਰ, ਹਮਲਾ ਐਤਵਾਰ ਸਵੇਰੇ ਸਥਾਨਕ ਸਮੇਂ ਅਨੁਸਾਰ ਸਾਢੇ ਅੱਠ ਵਜੇ ਹੋਇਆ। ਟੋਲੋ ਨਿਊਜ਼ ਦੀ ਖ਼ਬਰ ਵਿੱਚ ਦੱਸਿਆ ਗਿਆ ਹੈ ਕਿ ਬੰਦੂਕਧਾਰੀਆਂ ਨੇ ਇੱਕ ਵਾਹਨ ‘ਤੇ ਗੋਲੀਆਂ ਚਲਾਈਆਂ ਜਿਸ ਨਾਲ ਦੋ ਔਰਤਾਂ ਦੀ ਮੌਤ ਹੋ ਗਈ ਤੇ ਇੱਕ ਹੋਰ ਜ਼ਖਮੀ ਹੋ ਗਈ। 

ਕਾਬੁਲ ਪੁਲਿਸ ਨੇ ਅਜੇ ਤੱਕ ਔਰਤਾਂ ਦੀ ਪਛਾਣ ਦਾ ਖੁਲਾਸਾ ਨਹੀਂ ਕੀਤਾ। ਇਸ ਦੌਰਾਨ ਤਾਲਿਬਾਨ ਸਣੇ ਕਿਸੇ ਵੀ ਅੱਤਵਾਦੀ ਸਮੂਹ ਨੇ ਅਜੇ ਤੱਕ ਹਮਲੇ ਦੀ ਜ਼ਿੰਮੇਵਾਰੀ ਨਹੀਂ ਲਈ ਹੈ।ਹਾਲ ਹੀ ਦੇ ਮਹੀਨਿਆਂ ਵਿਚ, ਅਫਗਾਨਿਸਤਾਨ ਦੀ ਤਾਲਿਬਾਨ ਸਰਕਾਰ ਵਿਚਾਲੇ ਸ਼ਾਂਤੀ ਸਮਝੌਤੇ ਦੇ ਜਾਰੀ ਰਹਿਣ ਦੇ ਬਾਵਜੂਦ ਦੇਸ਼ ਵਿਚ ਹਿੰਸਾ ਦੀਆਂ ਘਟਨਾਵਾਂ ਵਿਚ ਬਹੁਤ ਵਾਧਾ ਹੋਇਆ ਹੈ।

ਦੇਸ਼ ਦੀ ਰਾਜਧਾਨੀ ਕਾਬੁਲ ਵਿਚ ਖ਼ਾਸਕਰ ਹਮਲਿਆਂ ਵਿਚ ਵਾਧਾ ਹੋਇਆ ਹੈ ਇਨ੍ਹਾਂ ਹਮਲਿਆਂ ਦਾ ਮੁੱਖ ਟੀਚਾ ਮਹੱਤਵਪੂਰਣ ਅਹੁਦਿਆਂ 'ਤੇ ਬੈਠੇ ਲੋਕਾਂ ਨੂੰ ਮੌਤ ਦੇ ਘਾਟ ਉਤਾਰਨਾ ਹੈ ਤਾਂ ਜੋ ਦੇਸ਼ ਵਿੱਚ ਦਹਿਸ਼ਤ ਦਾ ਮਾਹੌਲ ਬਣਾਇਆ ਜਾ ਸਕੇ।