ਆਸਟਰੇਲੀਅਨ ਪ੍ਰਧਾਨ ਮੰਤਰੀ ਵਲੋਂ ਪੁਲਵਾਮਾ ਹਮਲੇ ਦੀ ਨਿੰਦਾ
ਆਸਟਰੇਲੀਆ ਦੇ ਪ੍ਰਧਾਨ ਮੰਤਰੀ ਸਕੌਟ ਮੌਰੀਸਨ ਨੇ ਅੱਤਵਾਦੀ ਸੰਗਠਨ ਜੈਸ਼ ਏ ਮੁਹੰਮਦ ਦੁਅਰਾ ਪੁਲਵਾਮਾ 'ਚ ਭਾਰਤੀ ਫੌਜ਼ 'ਤੇ ਕੀਤੇ ਗਏ ਹਮਲੇ ਦੀ.....
ਮੈਲਬੋਰਨ : ਆਸਟਰੇਲੀਆ ਦੇ ਪ੍ਰਧਾਨ ਮੰਤਰੀ ਸਕੌਟ ਮੌਰੀਸਨ ਨੇ ਅੱਤਵਾਦੀ ਸੰਗਠਨ ਜੈਸ਼ ਏ ਮੁਹੰਮਦ ਦੁਅਰਾ ਪੁਲਵਾਮਾ 'ਚ ਭਾਰਤੀ ਫੌਜ਼ 'ਤੇ ਕੀਤੇ ਗਏ ਹਮਲੇ ਦੀ ਸ਼ਖ਼ਤ ਸ਼ਬਦਾਂ ਵਿਚ ਨਿੰਦਾ ਕਰਦੇ ਹੋਏ ਕਿਹਾ ਕਿ ਪਾਕਿਸਤਾਨ ਨੂੰ ਜੈਸ਼ ਏ ਮੁਹੰਮਦ ਵਿਰੁਧ ਸਖ਼ਤ ਤੋ ਸਖ਼ਤ ਕਾਰਵਾਈ ਕਰਨੀ ਚਾਹੀਦੀ ਹੈ ਤਾਂ ਜੋ ਮੁੜ ਤੋ ਇਹ ਅੱਤਵਾਦੀ ਸੰਗਠਨ ਅਜਿਹਾ ਕਾਰਾ ਕਰਨ ਬਾਰੇ ਸੋਚ ਵੀ ਨਾ ਸਕੇ। ਸਕੌਟ ਮੌਰੀਸਨ ਨੇ ਸ਼ਹੀਦ ਹੋਏ ਸੈਨਿਕਾਂ ਨੂੰ ਸ਼ਰਧਾਜ਼ਲੀ ਭੇਂਟ ਕਰਦੇ ਹੋਏ ਕਿਹਾ ਕਿ ਉਹ ਸੱਚੇ ਦੇਸ਼ ਭਗਤ ਹਨ ਜਿਨ੍ਹਾਂ ਨੇ ਆਪਣੇ ਦੇਸ਼ ਲਈ ਜਾਨ ਕੁਰਬਾਨ ਕਰ ਦਿਤੀ।
ਦੂਜੇ ਪਾਸੇ ਅੱਜ ਭਾਰਤੀ ਨਾਗਰਿਕਾਂ ਨੇ ਮੈਲਬੋਰਨ ਦੇ ਪਾਰਲੀਮੈਂਟ ਹਾਊਸ ਦੇ ਬਾਹਰ ਇਕੱਠੇ ਹੋ ਕੇ ਪੁਲਵਾਮਾ ਹਮਲੇ ਦੀ ਘੋਰ ਨਿੰਦਾ ਕਰਦੇ ਹੋਏ ਭਾਰਤ ਦੇ ਪ੍ਰਧਾਨ ਮੰਤਰੀ ਨੂੰ ਅੱਤਵਾਦੀਆਂ ਵਿਰੁਧ ਜਲਦ ਤੋ ਜਲਦ ਜਵਾਬੀ ਕਾਰਵਾਈ ਕਰਨ ਦੀ ਅਪੀਲ ਕੀਤੀ ਤਾਂ ਜੋ ਜੈਸ਼ ਏ ਮੁਹੰਮਦ ਨੂੰ ਸਬਕ ਸਿਖਾਇਆ ਜਾ ਸਕੇ।