ਪੂਰੇ ਟੀਕੇ ਲਗਵਾ ਚੁਕੇ ਅਮਰੀਕੀ ਅਗੱਸਤ ਤੋਂ ਆ ਸਕਣਗੇ ਕੈਨੇਡਾ : ਟਰੁਡੋ

ਸਪੋਕਸਮੈਨ ਸਮਾਚਾਰ ਸੇਵਾ

ਖ਼ਬਰਾਂ, ਕੌਮਾਂਤਰੀ

 ਟਰੂਡੋ ਨੇ ਕੈਨੇਡਾ ਦ ਸੂਬਿਆਂ ਵਿਚ ਨੇਤਾਵਾਂ ਨਾਲ ਗੱਲ ਕੀਤੀ, ਜਿਸ ਮਗਰੋਂ ਉਨ੍ਹਾਂ ਦੇ ਦਫ਼ਤਰ ਨੇ ਗੱਲਬਾਤ ਦਾ ਵੇਰਵਾ ਜਾਰੀ ਕੀਤਾ।

Justin Trudeau

ਟੋਰਾਂਟੋ : ਕੈਨੇਡਾ ਦੇ ਪ੍ਰਧਾਨ ਮੰਤਰੀ ਜਸਟਿਨ ਟਰੂਡੋ ਨੇ ਵੀਰਵਾਰ ਨੂੰ ਕਿਹਾ ਕਿ ਕੈਨੇਡਾ ਐਂਟੀ ਕੋਵਿਡ-19 ਟੀਕੇ ਦੀਆਂ ਸਾਰੀਆਂ ਖ਼ੁਰਾਕਾਂ ਲੈ ਚੁੱਕੇ ਅਮਰੀਕੀ ਨਾਗਰਿਕਾਂ ਨੂੰ ਅਗੱਸਤ ਦੇ ਅੱਧ ਤੋਂ ਗ਼ੈਰ ਜ਼ਰੂਰੀ ਯਾਤਰਾ ਲਈ ਦੇਸ਼ ਆਉਣ ਦੀ ਇਜਾਜ਼ਤ ਦੇ ਸਕਦਾ ਹੈ।

ਇਸ ਦੇ ਨਾਲ ਹੀ ਸਤੰਬਰ ਦੀ ਸ਼ੁਰੂਆਤ ਤੋਂ ਕੈਨੇਡਾ ਟੀਕੇ ਦੀ ਪੂਰੀ ਖ਼ੁਰਾਕ ਲੈ ਚੁੱਕੇ ਸਾਰੇ ਦੇਸ਼ਾਂ ਤੋਂ ਯਾਤਰੀਆਂ ਨੂੰ ਦੇਸ਼ ਆਉਣ ਦੀ ਇਜਾਜ਼ਤ ਦੇਣ ਦੀ ਸਥਿਤੀ ਵਿਚ ਹੋਵੇਗਾ।  ਟਰੂਡੋ ਨੇ ਕੈਨੇਡਾ ਦੇ ਸੂਬਿਆਂ ਵਿਚ ਨੇਤਾਵਾਂ ਨਾਲ ਗੱਲ ਕੀਤੀ, ਜਿਸ ਮਗਰੋਂ ਉਨ੍ਹਾਂ ਦੇ ਦਫ਼ਤਰ ਨੇ ਗੱਲਬਾਤ ਦਾ ਵੇਰਵਾ ਜਾਰੀ ਕੀਤਾ।

ਉਨ੍ਹਾਂ ਨੇ ਕਿਹਾ ਕਿ ਜੇਕਰ ਕੈਨੇਡਾ ਵਿਚ ਟੀਕਾਕਰਨ ਦਰ ਦੀ ਮੌਜੂਦਾ ਸਥਿਤੀ ਬਰਕਰਾਰ ਰਹੀ ਅਤੇ ਜਨਤਕ ਸਿਹਤ ਦੀ ਸਥਿਤੀ ਬਿਹਤਰ ਰਹੀ ਤਾਂ ਸਰਹੱਦਾਂ ਖੋਲ੍ਹੀਆਂ ਜਾ ਸਕਦੀਆਂ ਹਨ। ਟਰੂਡੋ ਨੇ ਕਿਹਾ,‘‘ਕੈਨੇਡਾ ਸਤੰਬਰ ਦੀ ਸ਼ੁਰੂਆਤ ਤੋਂ ਟੀਕੇ ਦੀਆਂ ਪੂਰੀਆਂ ਖ਼ੁਰਾਕਾਂ ਲੈ ਚੁਕੇ ਸਾਰੇ ਦੇਸ਼ਾਂ ਤੋਂ ਯਾਤਰੀਆਂ ਨੂੰ ਦੇਸ਼ ਆਉਣ ਦੀ ਇਜਾਜ਼ਤ ਦੇਣ ਦੀ ਸਥਿਤੀ ਵਿਚ ਹੋਵੇਗਾ।