ਭਾਰਤ ਤੇ ਅਮਰੀਕਾ ਵਿਚਾਲੇ ਭਾਈਵਾਲੀ ਪਹਿਲਾਂ ਨਾਲੋਂ ਜ਼ਿਆਦਾ ਮਜ਼ਬੂਤ ਹੋਈ : ਬਾਈਡੇਨ
'ਅੱਜ ਲੋਕਤੰਤਰ ਦੇ ਮਾਧਿਅਮ ਨਾਲ ਲੋਕਾਂ ਦੀ ਇੱਛਾ ਦਾ ਸਨਮਾਨ ਕਰਨ ਦੀ ਬੁਨਿਆਦੀ ਵਚਨਬੱਧਤਾ ਦੁਨੀਆ ਨੂੰ ਪ੍ਰੇਰਿਤ ਕਰਦੀ'
Joe Biden and Pm Modi
ਵਾਸ਼ਿੰਗਟਨ : ਅਮਰੀਕਾ ਦੇ ਰਾਸ਼ਟਰਪਤੀ ਜੋਅ ਬਾਇਡਨ ਨੇ ਬਿਆਨ ਜਾਰੀ ਕਰਦਿਆਂ ਭਾਰਤ ਨੂੰ 75ਵੇਂ ਆਜ਼ਾਦੀ ਦਿਹਾੜੇ ਦੀਆਂ ਵਧਾਈਆਂ ਦਿੱਤੀਆਂ ਸਨ। ਉਨ੍ਹਾਂ ਕਿਹਾ ਕਿ ਭਾਰਤ ਨੇ ਮਹਾਤਮਾ ਗਾਂਧੀ ਦੇ ਸੱਚ ਅਤੇ ਅਹਿੰਸਾ ਦੇ ਰਾਹ ’ਤੇ ਚੱਲਦਿਆਂ ਆਜ਼ਾਦੀ ਨੂੰ ਲੈ ਕੇ ਆਪਣੀ ਲੰਬੀ ਯਾਤਰਾ ਹਾਸਲ ਕੀਤੀ ਹੈ।
ਰਾਸ਼ਟਰਪਤੀ ਜੋਅ ਬਾਇਡਨ ਨੇ ਕਿਹਾ ਕਿ ਅੱਜ ਲੋਕਤੰਤਰ ਦੇ ਮਾਧਿਅਮ ਨਾਲ ਲੋਕਾਂ ਦੀ ਇੱਛਾ ਦਾ ਸਨਮਾਨ ਕਰਨ ਦੀ ਬੁਨਿਆਦੀ ਵਚਨਬੱਧਤਾ ਦੁਨੀਆ ਨੂੰ ਪ੍ਰੇਰਿਤ ਕਰਦੀ ਹੈ ਅਤੇ ਸਾਡੇ ਦੋਵਾਂ ਦੇਸ਼ਾਂ ਵਿਚਾਲੇ ਵਿਸ਼ੇਸ਼ ਬੰਧਨ ਦਾ ਆਧਾਰ ਹੈ।
ਭਾਰਤ ਤੇ ਅਮਰੀਕਾ ਵਿਚਾਲੇ ਭਾਈਵਾਲੀ ਪਹਿਲਾਂ ਨਾਲੋਂ ਕਿਤੇ ਜ਼ਿਆਦਾ ਮਜ਼ਬੂਤ ਹੋਈ ਹੈ। ਦੋਵਾਂ ਮੁਲਕਾਂ ਵਿਚਾਲੇ ਦੋਸਤੀ ਵਧਦੀ-ਫੁੱਲਦੀ ਰਹਿੰਦੀ। ਰਾਸ਼ਟਰਪਤੀ ਜੋਅ ਬਾਇਡਨ ਨੇ ਭਾਰਤ, ਸੰਯੁਕਤ ਰਾਜ ਅਮਰੀਕਾ ਸਣੇ ਦੁਨੀਆ ਭਰ ਵਿੱਚ ਭਾਰਤ ਦੀ ਆਜ਼ਾਦੀ ਦੇ ਜਸ਼ਨ ਮਨਾ ਰਹੇ ਲੋਕਾਂ ਨੂੰ ਮੁਬਾਰਕਾਂ ਦਿੱਤੀਆਂ।