ਅਫ਼ਗਾਨਿਸਤਾਨ ਦੀ ਨਵੀਂ ਸਰਕਾਰ ਵਿਚ ਔਰਤਾਂ ਨੂੰ ਸ਼ਾਮਲ ਕਰੇਗਾ ਤਾਲਿਬਾਨ, ਕੀਤਾ ਇਹ ਵੱਡਾ ਐਲਾਨ

ਏਜੰਸੀ

ਖ਼ਬਰਾਂ, ਕੌਮਾਂਤਰੀ

ਤਾਲਿਬਾਨ ਨੇ ਪੂਰੇ ਅਫਗਾਨਿਸਤਾਨ ਵਿਚ “ਆਮ ਮੁਆਫੀ” ਦਾ ਐਲਾਨ ਕੀਤਾ ਅਤੇ ਔਰਤਾਂ ਨੂੰ ਅਪਣੀ ਸਰਕਾਰ ਵਿਚ ਸ਼ਾਮਲ ਹੋਣ ਦਾ ਸੱਦਾ ਦਿੱਤਾ।

Taliban urges women to join government

ਕਾਬੁਲ: ਤਾਲਿਬਾਨ ਨੇ ਪੂਰੇ ਅਫਗਾਨਿਸਤਾਨ ਵਿਚ “ਆਮ ਮੁਆਫੀ” ਦਾ ਐਲਾਨ ਕੀਤਾ ਅਤੇ ਔਰਤਾਂ ਨੂੰ ਅਪਣੀ ਸਰਕਾਰ ਵਿਚ ਸ਼ਾਮਲ ਹੋਣ ਦਾ ਸੱਦਾ ਦਿੱਤਾ। ਇਸ ਦੇ ਨਾਲ ਹੀ ਤਾਲਿਬਾਨ ਕਾਬੁਲ ਵਿਚ ਪੈਦਾ ਹੋਈ ਸ਼ੱਕ ਦੀ ਸਥਿਤੀ ਨੂੰ ਸ਼ਾਂਤ ਕਰਨ ਦੀ ਕੋਸ਼ਿਸ਼ ਕਰ ਰਿਹਾ ਹੈ, ਜਿੱਥੇ ਇੱਕ ਦਿਨ ਪਹਿਲਾਂ ਉਸ ਦੇ ਸ਼ਾਸਨ ਤੋਂ ਬਚਣ ਲਈ ਭੱਜਣ ਦੀ ਕੋਸ਼ਿਸ਼ ਕਰ ਰਹੇ ਲੋਕਾਂ ਕਾਰਨ ਹਵਾਈ ਅੱਡੇ 'ਤੇ ਹਫੜਾ -ਦਫੜੀ ਦਾ ਮਾਹੌਲ ਸੀ।

ਹੋਰ ਪੜ੍ਹੋ: ਚੀਫ ਜਸਟਿਸ ਦੇ ਬਿਆਨ ਤੋਂ ਬਾਅਦ ਰਾਕੇਸ਼ ਟਿਕੈਤ ਦਾ ਕੇਂਦਰ 'ਤੇ ਹਮਲਾ, 'ਹੁਣ ਤਾਂ ਸ਼ਰਮ ਕਰੇ ਸਰਕਾਰ'

ਤਾਲਿਬਾਨ ਦੇ ਸੱਭਿਆਚਾਰਕ ਕਮਿਸ਼ਨ ਦੇ ਮੈਂਬਰ ਇਨਾਮੁੱਲਾ ਸਮਨਗਨੀ ਨੇ ਪਹਿਲੀ ਵਾਰ ਸੰਘੀ ਪੱਧਰ 'ਤੇ ਸ਼ਾਸਨ ਵੱਲੋਂ ਟਿੱਪਣੀ ਕੀਤੀ ਹੈ। ਕਾਬੁਲ ਵਿਚ ਅੱਤਿਆਚਾਰ ਜਾਂ ਲੜਾਈ ਦੀਆਂ ਵੱਡੀਆਂ ਘਟਨਾਵਾਂ ਅਜੇ ਤੱਕ ਦਰਜ ਨਹੀਂ ਕੀਤੀਆਂ ਗਈਆਂ ਹਨ। ਸਮਨਗਨੀ ਨੇ ਕਿਹਾ, 'ਇਸਲਾਮਿਕ ਅਮੀਰਾਤ ਨਹੀਂ ਚਾਹੁੰਦਾ ਕਿ ਔਰਤਾਂ ਪੀੜਤ ਹੋਣ। ਉਹਨਾਂ ਨੂੰ ਸ਼ਰੀਆ ਕਾਨੂੰਨ ਦੇ ਤਹਿਤ ਸਰਕਾਰੀ ਢਾਂਚੇ ਵਿੱਚ ਸ਼ਾਮਲ ਹੋਣਾ ਚਾਹੀਦਾ ਹੈ’।

ਹੋਰ ਪੜ੍ਹੋ:ਅਰਵਿੰਦ ਕੇਜਰੀਵਾਲ ਦਾ ਵਾਅਦਾ- ਉੱਤਰਾਖੰਡ ਨੂੰ ਬਣਾਵਾਂਗੇ ਦੁਨੀਆਂ ਦੀ ਅਧਿਆਤਮਕ ਰਾਜਧਾਨੀ

ਉਹਨਾਂ ਕਿਹਾ, “ਸਰਕਾਰ ਦਾ ਢਾਂਚਾ ਅਜੇ ਸਪੱਸ਼ਟ ਨਹੀਂ ਹੈ ਪਰ ਤਜ਼ਰਬੇ ਦੇ ਅਧਾਰ ਤੇ, ਮੈਂ ਕਹਿ ਸਕਦਾ ਹਾਂ ਕਿ ਇਹ ਪੂਰੀ ਤਰ੍ਹਾਂ ਇਸਲਾਮ ਦੀ ਅਗਵਾਈ ਵਾਲਾ ਹੋਵੇਗਾ ਅਤੇ ਸਾਰੀਆਂ ਧਿਰਾਂ ਸ਼ਾਮਲ ਹੋਣਗੀਆਂ।” ਤਾਲਿਬਾਨ ਵੱਲੋਂ ਇਹ ਬਿਆਨ ਅਜਿਹੇ ਸਮੇਂ ਜਾਰੀ ਕੀਤਾ ਗਿਆ ਹੈ ਜਦੋਂ ਅਫ਼ਗਾਨਿਸਤਾਨ ਵਿਚ ਔਰਤਾਂ ਅਤੇ ਬੱਚਿਆਂ ਦੇ ਭਵਿੱਖ ਨੂੰ ਲੈ ਕੇ ਚਿੰਤਾ ਜ਼ਾਹਿਰ ਕੀਤੀ ਜਾ ਰਹੀ ਹੈ। ਦੱਸ ਦਈਏ ਕਿ ਤਾਲਿਬਾਨ ਵੱਲੋਂ ਅਫਗਾਨਿਸਤਾਨ ਦੇ ਸਾਰੇ ਕਰਮਚਾਰੀਆਂ ਨੂੰ ਵੀ ਕੰਮ ਉੱਤੇ ਵਾਪਸ ਵਰਤਣ ਦੀ ਅਪੀਲ ਕੀਤੀ ਗਈ ਹੈ। ਤਾਲਿਬਾਨ ਦਾ ਕਹਿਣਾ ਹੈ ਕਿ ਲੋਕ ਅਪਣੀ ਰੂਟੀਨ ਜਾਰੀ ਰੱਖਣ, ਕਿਸੇ ਨੂੰ ਕੋਈ ਨੁਕਸਾਨ ਨਹੀਂ ਪਹੁੰਚਾਇਆ ਜਾਵੇਗਾ।