ਭਾਰਤ ਅਤੇ ਪਾਕਿਸਤਾਨ ਦੇ ਪ੍ਰਧਾਨ ਮੰਤਰੀਆਂ ਨਾਲ ਜਲਦ ਕਰਾਂਗਾ ਮੁਲਾਕਾਤ- ਟਰੰਪ

ਏਜੰਸੀ

ਖ਼ਬਰਾਂ, ਕੌਮਾਂਤਰੀ

ਅਮਰੀਕਾ ਦੇ ਰਾਸ਼ਟਰਪਤੀ ਡੋਨਾਲਡ ਟਰੰਪ ਨੇ ਕਿਹਾ ਹੈ ਕਿ ਉਹ ਭਾਰਤ ਅਤੇ ਪਾਕਿਸਤਾਨ ਦੇ ਪ੍ਰਧਾਨ ਮੰਤਰੀਆਂ ਨਾਲ ਜਲਦ ਹੀ ਮੁਲਾਕਾਤ ਕਰਨਗੇ।

Donald Trump Says Will Meet PM Modi, Imran Khan

ਵਾਸ਼ਿੰਗਟਨ: ਅਮਰੀਕਾ ਦੇ ਰਾਸ਼ਟਰਪਤੀ ਡੋਨਾਲਡ ਟਰੰਪ ਨੇ ਕਿਹਾ ਹੈ ਕਿ ਉਹ ਭਾਰਤ ਅਤੇ ਪਾਕਿਸਤਾਨ ਦੇ ਪ੍ਰਧਾਨ ਮੰਤਰੀਆਂ ਨਾਲ ਜਲਦ ਹੀ ਮੁਲਾਕਾਤ ਕਰਨਗੇ। ਉਹਨਾਂ ਨੇ ਨਾਲ ਹੀ ਕਿਹਾ ਕਿ ਦੋਵੇਂ ਦੇਸ਼ਾਂ ਵਿਚ ‘ਤਣਾਅ ਘੱਟ ਕਰਨ ਦੀ ਦਿਸ਼ਾ ਵਿਚ ਕਾਫ਼ੀ ਤਰੱਕੀ ਹੋਈ ਹੈ’। ਟਰੰਪ 22 ਸਤੰਬਰ ਨੂੰ ਹਿਊਸਟਨ ਵਿਚ ਹੋਣ ਵਾਲੇ ‘ਹਾਊਡੀ ਮੋਦੀ’ ਸਮਾਗਮ ਵਿਚ ਪ੍ਰਧਾਨ ਮੰਤਰੀ ਮੋਦੀ ਦੇ ਨਾਲ ਭਾਰਤੀ-ਅਮਰੀਕੀਆਂ ਨੂੰ ਸੰਬੋਧਨ ਕਰਨਗੇ ਪਰ ਉਹਨਾਂ ਨੇ ਇਕ ਨਹੀਂ ਦੱਸਿਆ ਕਿ ਉਹ ਪਾਕਿਸਤਾਨ ਦੇ ਪ੍ਰਧਾਨ ਮੰਤਰੀ ਇਮਰਾਨ ਖ਼ਾਨ ਨਾਲ ਕਦੋਂ ਅਤੇ ਕਿੱਥੇ ਮੁਲਾਕਾਤ ਕਰਨਗੇ।

ਟਰੰਪ ਨੇ ਸੋਮਵਾਰ ਨੂੰ ਵਾਈਟ ਹਾਊਸ ਵਿਚ ਇਕ ਸਵਾਲ ਦੇ ਜਵਾਬ ਵਿਚ ਪੱਤਰਕਾਰਾਂ ਨੂੰ ਕਿਹਾ, ‘ਮੈਂ ਪ੍ਰਧਾਨ ਮੰਤਰੀ ਮੋਦੀ ਨਾਲ ਮੁਲਾਕਾਤ ਕਰੂੰਗਾ ਅਤੇ ਮੈਂ ਭਾਰਤ ਅਤੇ ਪਾਕਿਸਤਾਨ ਦੋਵਾਂ ਦੇਸ਼ਾਂ ਦੇ ਪ੍ਰਧਾਨ ਮੰਤਰੀਆਂ ਨਾਲ ਮੁਲਾਕਾਤ ਕਰਾਂਗਾ’। ਟਰੰਪ ਦੇ ਸਮਾਗਮ ਅਨੁਸਾਰ ਉਹ ਪਾਕਿਸਤਾਨ ਦੇ ਪ੍ਰਧਾਨ ਮੰਤਰੀ ਨਾਲ ਇਸ ਮਹੀਨੇ ਨਿਊਯਾਰਕ ਵਿਚ ਹੋਣ ਵਾਲੇ ਸੰਯੁਕਤ ਰਾਸ਼ਟਰ ਮਹਾਂ ਸਭਾ ਸੈਸ਼ਨ ਮੌਕੇ ਮੁਲਾਕਾਤ ਕਰ ਸਕਦੇ ਹਨ।

‘ਹਾਊਡੀ ਮੋਦੀ’ ਸਮਾਗਮ ਵਿਚ 50 ਹਜ਼ਾਰ ਤੋਂ ਜ਼ਿਆਦਾ ਭਰਤੀ-ਅਮਰੀਕੀਆਂ ਦੀ ਗਿਣਤੀ ਨੂੰ ਸੰਬੋਧਨ ਕਰਨ ਤੋਂ ਬਾਅਦ ਟਰੰਪ ਓਹਾਯੋ ਜਾਣਗੇ ਅਤੇ ਇਸ ਤੋਂ ਬਾਅਦ ਉਹਨਾਂ ਦੀ ਸੰਯੁਕਤ ਰਾਸ਼ਟਰ ਦੇ ਸਲਾਨਾ ਮਹਾਂ ਸਭਾ ਸੈਸ਼ਨ ਲਈ ਨਿਊਯਾਰਕ ਜਾਣ ਦੀ ਸੰਭਾਵਨਾ ਹੈ।

Punjabi News  ਨਾਲ ਜੁੜੀ ਹੋਰ ਅਪਡੇਟ ਲਗਾਤਾਰ ਹਾਸਲ ਕਰਨ ਲਈ ਸਾਨੂੰ  Facebook ਤੇ ਲਾਈਕ Twitter  ਤੇ follow ਕਰੋ।