ਨਸ਼ਾ ਤਸਕਰੀ ਨੂੰ ਲੈ ਕੇ ਅਮਰੀਕਾ ਵਲੋਂ ਜਾਰੀ ਕੀਤੀ ਗਈ 23 ਮੁਲਕਾਂ ਦੀ ਸੂਚੀ; ਭਾਰਤ ਅਤੇ ਪਾਕਿਸਤਾਨ ਦਾ ਨਾਂਅ ਵੀ ਸ਼ਾਮਲ
ਗੈਰ-ਕਾਨੂੰਨੀ ਤੌਰ 'ਤੇ ਚੀਨੀ ਰਸਾਇਣਾਂ ਤੋਂ ਬਣਾਏ ਜਾ ਰਹੇ ਨਸ਼ੀਲੇ ਪਦਾਰਥ
ਨਿਊਯਾਰਕ: ਅਮਰੀਕਾ ਨੇ ਨਸ਼ੀਲੇ ਪਦਾਰਥਾਂ ਦੀ ਤਸਕਰੀ ਅਤੇ ਉਨ੍ਹਾਂ ਦੇ ਉਤਪਾਦਨ ਵਿਚ ਸ਼ਾਮਲ ਦੇਸ਼ਾਂ ਦੀ ਸੂਚੀ ਜਾਰੀ ਕੀਤੀ ਹੈ। ਇਸ ਵਿਚ ਭਾਰਤ ਦਾ ਨਾਂਅ ਵੀ ਸ਼ਾਮਲ ਹੈ। ਸੂਚੀ ਵਿਚ ਕੁੱਲ 23 ਦੇਸ਼ਾਂ ਦੇ ਨਾਂਅ ਹਨ। ਹਾਲਾਂਕਿ ਰੀਪੋਰਟ 'ਚ ਕਿਹਾ ਗਿਆ ਹੈ ਕਿ ਇਸ ਸੂਚੀ 'ਚ ਕਿਸੇ ਵੀ ਦੇਸ਼ ਦਾ ਨਾਂਅ ਆਉਣ ਦਾ ਮਤਲਬ ਇਹ ਨਹੀਂ ਹੈ ਕਿ ਉਥੋਂ ਦੀ ਸਰਕਾਰ ਨਸ਼ੇ ਦੇ ਕਾਰੋਬਾਰ ਨੂੰ ਰੋਕਣ ਲਈ ਕਦਮ ਨਹੀਂ ਚੁੱਕ ਰਹੀ ਜਾਂ ਉਹ ਇਸ ਮਾਮਲੇ 'ਚ ਅਮਰੀਕੀ ਸਰਕਾਰ ਨਾਲ ਸਹਿਯੋਗ ਨਹੀਂ ਕਰ ਰਹੀ।
ਇਹ ਵੀ ਪੜ੍ਹੋ: ਬ੍ਰਾਜ਼ੀਲ ਦੇ ਅਮੇਜ਼ੋਨਸ ਵਿਚ ਜਹਾਜ਼ ਕਰੈਸ਼: ਪਾਇਲਟ ਅਤੇ ਸਹਿ-ਪਾਇਲਟ ਸਣੇ 12 ਲੋਕਾਂ ਦੀ ਮੌਤ
ਭਾਰਤ ਤੋਂ ਇਲਾਵਾ ਅਫ਼ਗਾਨਿਸਤਾਨ, ਮਿਆਂਮਾਰ, ਪਾਕਿਸਤਾਨ, ਚੀਨ, ਪਨਾਮਾ, ਪੇਰੂ, ਮੈਕਸੀਕੋ, ਜਮੈਕਾ, ਹੋਂਡੁਰਸ, ਨਿਕਾਰਾਗੁਆ, ਇਕਵਾਡੋਰ, ਬਹਾਮਾਸ, ਹੈਤੀ ਵਰਗੇ ਦੇਸ਼ ਸ਼ਾਮਲ ਹਨ। ਰੀਪੋਰਟ ਵਿਚ ਕਿਹਾ ਗਿਆ ਹੈ ਕਿ ਭਾਵੇਂ ਸਰਕਾਰਾਂ ਨਸ਼ਿਆਂ ਦੇ ਕਾਰੋਬਾਰ ਨੂੰ ਰੋਕਣ ਲਈ ਸਖ਼ਤ ਕਦਮ ਚੁੱਕ ਰਹੀਆਂ ਹਨ, ਪਰ ਭੂਗੋਲਿਕ, ਵਪਾਰਕ ਅਤੇ ਆਰਥਕ ਕਾਰਨਾਂ ਕਰਕੇ ਇਨ੍ਹਾਂ ਦੇਸ਼ਾਂ ਵਿਚ ਨਸ਼ਿਆਂ ਦਾ ਉਤਪਾਦਨ ਅਤੇ ਵਪਾਰ ਹੋ ਰਿਹਾ ਹੈ।
ਇਹ ਵੀ ਪੜ੍ਹੋ: ਵਿਜੇ ਕੁਮਾਰ ਜੰਜੂਆ ’ਤੇ ਭ੍ਰਿਸ਼ਟਾਚਾਰ ਦੇ ਇਲਜ਼ਾਮ, ਮੁਕੱਦਮਾ ਚਲਾਉਣ ਲਈ ਕੇਂਦਰ ਤੋਂ ਮਨਜ਼ੂਰੀ ਲਵੇ ਸੂਬਾ ਸਰਕਾਰ: ਹਾਈ ਕੋਰਟ
ਇਸ ਸੂਚੀ ਵਿਚ ਉਹ ਦੇਸ਼ ਵੀ ਸ਼ਾਮਲ ਹਨ ਜੋ ਨਸ਼ੀਲੇ ਪਦਾਰਥ ਬਣਾਉਣ ਲਈ ਵਰਤੇ ਜਾਣ ਵਾਲੇ ਰਸਾਇਣਾਂ ਦਾ ਗੈਰ-ਕਾਨੂੰਨੀ ਤੌਰ 'ਤੇ ਨਿਰਮਾਣ ਕਰਦੇ ਹਨ। ਅਜਿਹੇ ਰਸਾਇਣਾਂ ਤੋਂ ਬਣੇ ਨਸ਼ੀਲੇ ਪਦਾਰਥ ਅਮਰੀਕਾ ਨੂੰ ਵੀ ਪ੍ਰਭਾਵਤ ਕਰ ਰਹੇ ਹਨ। ਰੀਪੋਰਟ ਵਿਚ ਚੀਨ ਨੂੰ ਨਸ਼ੀਲੇ ਪਦਾਰਥਾਂ ਲਈ ਲੋੜੀਂਦੇ ਰਸਾਇਣਾਂ ਦਾ ਮੁੱਖ ਸਰੋਤ ਦਸਿਆ ਗਿਆ ਹੈ।
ਇਹ ਵੀ ਪੜ੍ਹੋ: ਸੰਸਦੀ ਸੈਸ਼ਨ ਤੋਂ ਇਕ ਦਿਨ ਪਹਿਲਾਂ ਸਰਬ ਪਾਰਟੀ ਮੀਟਿੰਗ ਅੱਜ
ਸੈਂਟਰ ਫਾਰ ਡਿਜ਼ੀਜ਼ ਕੰਟਰੋਲ ਐਂਡ ਪ੍ਰੀਵੈਂਸ਼ਨ ਦੇ ਅੰਕੜਿਆਂ ਅਨੁਸਾਰ, 2022 ਵਿਚ ਅਮਰੀਕਾ ਵਿਚ ਨਸ਼ੇ ਦੀ ਓਵਰਡੋਜ਼ ਕਾਰਨ ਲਗਭਗ 1.09 ਲੱਖ ਲੋਕਾਂ ਦੀ ਮੌਤ ਹੋਈ। ਰੀਪੋਰਟ ਵਿਚ ਕਿਹਾ ਗਿਆ ਹੈ ਕਿ ਅਮਰੀਕਾ ਵਿਚ ਨੁਕਸਾਨ ਪਹੁੰਚਾਉਣ ਵਾਲੀਆਂ ਜ਼ਿਆਦਾਤਰ ਨਸ਼ੀਲੀਆਂ ਦਵਾਈਆਂ ਇਸ ਦੀ ਸਰਹੱਦ ਪਾਰ ਤੋਂ ਪੈਦਾ ਹੁੰਦੀਆਂ ਹਨ। ਇਸ ਨੂੰ ਕਾਬੂ ਕਰਨ ਲਈ ਅਮਰੀਕਾ ਕਈ ਅੰਤਰਰਾਸ਼ਟਰੀ ਭਾਈਵਾਲਾਂ ਅਤੇ ਦੇਸ਼ਾਂ ਨਾਲ ਕੰਮ ਕਰ ਰਿਹਾ ਹੈ।
ਇਹ ਵੀ ਪੜ੍ਹੋ: ਗੁਜਰਾਤ ਦੀ ਪੰਚਾਇਤ ’ਚ ਜੁਗਰਾਜ ਸਿੰਘ ਬਣਿਆ ਪਹਿਲਾ ਸਿੱਖ ਉਪ ਪ੍ਰਧਾਨ
ਇਸ ਵਾਰ ਅਫਗਾਨਿਸਤਾਨ ਨੂੰ ਉਨ੍ਹਾਂ ਦੇਸ਼ਾਂ ਦੀ ਸੂਚੀ ਤੋਂ ਬਾਹਰ ਰੱਖਿਆ ਗਿਆ ਹੈ ਜੋ ਨਸ਼ਿਆਂ 'ਤੇ ਕਾਬੂ ਪਾਉਣ 'ਚ ਅਸਫਲ ਰਹੇ ਹਨ। ਅਜਿਹਾ ਇਸ ਲਈ ਕਿਉਂਕਿ ਪਿਛਲੇ ਇਕ ਸਾਲ ਵਿਚ ਅਫੀਮ ਭੁੱਕੀ ਅਤੇ ਗੈਰ-ਕਾਨੂੰਨੀ ਨਸ਼ੀਲੇ ਪਦਾਰਥਾਂ ਦੀ ਖੇਤੀ ਕਾਫੀ ਹੱਦ ਤਕ ਘੱਟ ਗਈ ਹੈ। ਹਾਲਾਂਕਿ, ਰੀਪੋਰਟ ਵਿਚ ਕਿਹਾ ਗਿਆ ਹੈ ਕਿ ਦੇਸ਼ ਨੂੰ ਅਜੇ ਵੀ ਨਸ਼ੀਲੇ ਪਦਾਰਥਾਂ ਦੀ ਤਸਕਰੀ ਅਤੇ ਇਸ ਦੀ ਸਪਲਾਈ ਲੜੀ ਨੂੰ ਰੋਕਣ ਲਈ ਹੋਰ ਯਤਨ ਕਰਨ ਦੀ ਲੋੜ ਹੈ।