ਬ੍ਰਿਟੇਨ 'ਚ ਵੋਟਿੰਗ ਤੋਂ ਪਹਿਲਾਂ ਲੰਡਨ ਵਿਚ ਨਾਟੋ ਕਾਨਫਰੰਸ ਵਿਚ ਸ਼ਾਮਲ ਹੋਣਗੇ ਟਰੰਪ

ਸਪੋਕਸਮੈਨ ਸਮਾਚਾਰ ਸੇਵਾ

ਖ਼ਬਰਾਂ, ਕੌਮਾਂਤਰੀ

ਟਰੰਪ ਦੀ ਇਹ ਯਾਤਰਾ ਬ੍ਰਿਟੇਨ ਦੀਆਂ ਆਮ ਚੋਣਾਂ ਲਈ ਵੋਟਿੰਗ ਤੋਂ ਕੁਝ ਦਿਨ ਪਹਿਲਾਂ ਹੋਵੇਗੀ।

Donald Trump

ਵਾਸ਼ਿੰਗਟਨ  : ਅਮਰੀਕਾ ਦੇ ਰਾਸ਼ਟਰਪਤੀ ਡੋਨਾਲਡ ਟਰੰਪ ਅਗਲੇ ਮਹੀਨੇ ਲੰਡਨ ਵਿਚ ਨਾਟੋ ਦੀ 70 ਵੀਂ ਵਰ੍ਹੇਗੰਢ ਸੰਮੇਲਨ ਵਿਚ ਸ਼ਾਮਲ ਹੋਣ ਲਈ ਬ੍ਰਿਟੇਨ ਜਾਣਗੇ। ਵ੍ਹਾਈਟ ਹਾਉਸ ਨੇ ਸ਼ੁਕਰਵਾਰ ਨੂੰ ਇਹ ਜਾਣਕਾਰੀ ਦਿਤੀ। ਟਰੰਪ ਦੀ ਇਹ ਯਾਤਰਾ ਬ੍ਰਿਟੇਨ ਦੀਆਂ ਆਮ ਚੋਣਾਂ ਲਈ ਵੋਟਿੰਗ ਤੋਂ ਕੁਝ ਦਿਨ ਪਹਿਲਾਂ ਹੋਵੇਗੀ। ਬ੍ਰਿਟੇਨ ਦੇ ਪ੍ਰਧਾਨ ਮੰਤਰੀ ਬੋਰਿਸ ਜਾਨਸਨ 12 ਦਸੰਬਰ ਨੂੰ ਹੋਣ ਵਾਲੀਆਂ ਚੋਣਾਂ ਵਿਚ ਦੁਬਾਰਾ ਸੱਤਾ ਵਿਚ ਆਉਣ ਦੀ ਕੋਸ਼ਿਸ਼ ਕਰ ਰਹੇ ਹਨ।

ਵ੍ਹਾਈਟ ਹਾਉਸ ਨੇ ਅਪਣੇ ਬਿਆਨ ਵਿਚ ਕਿਹਾ ਹੈ ਕਿ ਟਰੰਪ ਅਤੇ ਅਮਰੀਕਾ ਦੀ ਪਹਿਲੀ ਔਰਤ ਮੇਲਾਨੀਆ ਨਾਟੋ ਕਾਨਫਰੰਸ ਅਤੇ ਮਹਾਰਾਣੀ ਐਲਿਜ਼ਾਬੈਥ ਦੂਜੀ ਵਲੋਂ ਦੋ ਤੋਂ ਚਾਰ ਦਸੰਬਰ ਦੇ ਬ੍ਰਿਟੇਨ ਦੌਰੇ ਤੇ ਆਯੋਜਿਤ ਸਮਾਰੋਹ ਵਿਚ ਸ਼ਾਮਲ ਹੋਵੇਗੀ। ਟਰੰਪ ਨੇ ਹਮੇਸ਼ਾ ਨਾਟੋ ਦੀ ਆਲੋਚਨਾ ਕੀਤੀ ਹੈ। ਇਹ ਸਿਖਰ ਸੰਮੇਲਨ ਪੱਛਮੀ ਦੇਸ਼ਾਂ ਵਿਚ ਗੜਬੜ ਦੇ ਸਮੇਂ ਹੀ ਆਯੋਜਤ ਕੀਤਾ ਜਾਂਦਾ ਰਿਹਾ ਹੈ।  

Punjabi News  ਨਾਲ ਜੁੜੀ ਹੋਰ ਅਪਡੇਟ ਲਗਾਤਾਰ ਹਾਸਲ ਕਰਨ ਲਈ ਸਾਨੂੰ  Facebook ਤੇ ਲਾਈਕ Twitter  ਤੇ follow ਕਰੋ।