ਰੂਸ ਯੂਕਰੇਨ ਯੁੱਧ : ਅਮਰੀਕੀ ਸੰਸਦ ਮੈਂਬਰਾਂ ਨੇ ਭਾਰਤ ਨੂੰ ਕੀਤੀ ਅਪੀਲ - 'ਪੁਤਿਨ ਖ਼ਿਲਾਫ਼ ਆਵਾਜ਼ ਚੁੱਕੋ'

ਏਜੰਸੀ

ਖ਼ਬਰਾਂ, ਕੌਮਾਂਤਰੀ

ਵਿਸ਼ਵ ਨੇਤਾਵਾਂ ਨੇ ਯੂਕਰੇਨ ਵਿੱਚ ਪੁਤਿਨ ਦੁਆਰਾ ਕੀਤੇ ਗਏ ਅੱਤਿਆਚਾਰਾਂ ਦੀ ਕੀਤੀ ਨਿੰਦਾ 

file photo

ਵਾਸ਼ਿੰਗਟਨ : ਅਮਰੀਕੀ ਸੰਸਦ ਮੈਂਬਰਾਂ ਦੇ ਦੋ-ਪੱਖੀ ਸਮੂਹ ਨੇ ਨੂੰ ਭਾਰਤ ਨੂੰ ਯੂਕਰੇਨ 'ਤੇ ਰੂਸੀ ਹਮਲੇ ਦੇ ਖ਼ਿਲਾਫ਼ ਆਵਾਜ਼ ਬੁਲੰਦ ਕਰਨ ਦੀ ਅਪੀਲ ਕੀਤੀ। ਕਾਂਗਰਸਮੈਨ ਜੋਏ ਵਿਲਸਨ ਅਤੇ ਭਾਰਤੀ-ਅਮਰੀਕੀ ਸੰਸਦ ਮੈਂਬਰ ਰੋਅ ਖੰਨਾ ਦੀ ਅਗਵਾਈ ਵਿੱਚ ਸੰਸਦ ਮੈਂਬਰਾਂ ਨੇ ਇਸ ਮਾਮਲੇ 'ਤੇ ਚਰਚਾ ਕਰਨ ਲਈ ਅਮਰੀਕਾ ਵਿੱਚ ਭਾਰਤ ਦੇ ਚੋਟੀ ਦੇ ਰਾਜਦੂਤ ਤਰਨਜੀਤ ਸਿੰਘ ਸੰਧੂ ਨਾਲ ਮੁਲਾਕਾਤ ਕੀਤੀ।

ਰੋਅ ਖੰਨਾ ਨੇ ਕਿਹਾ ਕਿ ਉਨ੍ਹਾਂ ਨੇ ਵਿਲਸਨ ਦੇ ਨਾਲ ਰਾਜਦੂਤ ਸੰਧੂ ਨਾਲ ਫੋਨ 'ਤੇ ਗੱਲ ਕੀਤੀ ਅਤੇ ਇਸ ਦੌਰਾਨ ਭਾਰਤ ਨੂੰ ਰੂਸ ਦੇ ਰਾਸ਼ਟਰਪਤੀ ਵਲਾਦੀਮੀਰ ਪੁਤਿਨ ਦੁਆਰਾ ਯੂਕਰੇਨ ਵਿੱਚ ਨਾਗਰਿਕਾਂ ਨੂੰ ਨਿਸ਼ਾਨਾ ਬਣਾਏ ਜਾਣ ਵਿਰੁੱਧ ਆਵਾਜ਼ ਉਠਾਉਣ ਦੀ ਅਪੀਲ ਕੀਤੀ। ਉਨ੍ਹਾਂ ਨੇ ਟਵੀਟ ਕੀਤਾ ਕਿ ਦੋਵਾਂ ਧਿਰਾਂ ਵਿਚ ਭਾਰਤ ਦੇ ਦੋਸਤ ਉਸ ਨੂੰ ਸ਼ਾਂਤੀ ਲਈ ਆਪਣੇ ਪ੍ਰਭਾਵ ਦੀ ਵਰਤੋਂ ਕਰਨ ਦੀ ਅਪੀਲ ਕਰ ਰਹੇ ਹਨ।

ਵਿਲਸਨ ਨੇ ਟਵੀਟ ਕੀਤਾ ਕਿ ਆਪਣੇ ਸਹਿਯੋਗੀ ਦੇ ਨਾਲ ਅਮਰੀਕਾ 'ਚ ਭਾਰਤ ਦੇ ਰਾਜਦੂਤ ਨੂੰ ਬੁਲਾਇਆ। ਮਹੱਤਵਪੂਰਨ ਹੈ ਕਿ ਵਿਸ਼ਵ ਨੇਤਾਵਾਂ ਨੇ ਯੂਕਰੇਨ ਵਿੱਚ ਪੁਤਿਨ ਦੁਆਰਾ ਕੀਤੇ ਗਏ ਅੱਤਿਆਚਾਰਾਂ ਦੀ ਨਿੰਦਾ ਕੀਤੀ ਹੈ। ਦੋ ਦਿਨਾਂ ਵਿੱਚ ਇਹ ਦੂਜੀ ਵਾਰ ਹੈ ਜਦੋਂ ਅਮਰੀਕੀ ਸੰਸਦ ਮੈਂਬਰਾਂ ਨੇ ਭਾਰਤ ਨੂੰ ਯੂਕਰੇਨ ਦੇ ਖ਼ਿਲਾਫ਼ ਫ਼ੌਜੀ ਹਮਲੇ ਲਈ ਰੂਸ ਦੀ ਨਿੰਦਾ ਕਰਨ ਦੀ ਅਪੀਲ ਕੀਤੀ ਹੈ।

ਇੱਕ ਦਿਨ ਪਹਿਲਾਂ, ਦੋ ਸੰਸਦ ਮੈਂਬਰਾਂ ਟੇਡ ਡਬਲਯੂ ਲਿਊ ਅਤੇ ਟੌਮ ਮੈਲੀਨੋਵਸਕੀ ਨੇ ਭਾਰਤ ਨੂੰ ਰੂਸ ਦੀ ਨਿੰਦਾ ਕਰਨ ਦੀ ਅਪੀਲ ਕੀਤੀ ਸੀ। ਉਨ੍ਹਾਂ ਸੰਧੂ ਨੂੰ ਲਿਖੇ ਪੱਤਰ ਵਿੱਚ ਕਿਹਾ, "ਜਦੋਂ ਅਸੀਂ ਰੂਸ ਨਾਲ ਭਾਰਤ ਦੇ ਸਬੰਧਾਂ ਨੂੰ ਸਮਝਦੇ ਹਾਂ ਤਾਂ ਅਸੀਂ ਤੁਹਾਡੀ ਸਰਕਾਰ ਦੇ 2 ਮਾਰਚ ਨੂੰ ਸੰਯੁਕਤ ਰਾਸ਼ਟਰ ਮਹਾਸਭਾ ਦੀ ਵੋਟਿੰਗ ਤੋਂ ਦੂਰ ਰਹਿਣ ਦੇ ਫ਼ੈਸਲੇ ਤੋਂ ਨਿਰਾਸ਼ ਹਾਂ।"