ਉੱਤਰ-ਪੱਛਮੀ ਪਾਕਿਸਤਾਨ ਵਿਚ ਅਚਾਨਕ ਆਏ ਹੜ ਕਾਰਨ 6 ਮੌਤਾਂ, 23 ਜ਼ਖਮੀ

ਸਪੋਕਸਮੈਨ ਸਮਾਚਾਰ ਸੇਵਾ

ਖ਼ਬਰਾਂ, ਕੌਮਾਂਤਰੀ

ਉਤਰ ਪੱਛਮੀ ਪਾਕਿਸਤਾਨ ਵਿਚ ਪਿਛਲੇ 24 ਘੰਟਿਆਂ ਵਿਚ ਬਾਰਿਸ਼ ਅਤੇ ਅਚਾਨਕ ਆਏ ਹੜ ਕਾਰਨ 6 ਲੋਕਾਂ ਦੀ ਮੌਤ ਹੋ ਗਈ ਅਤੇ 23 ਲੋਕਾਂ ਦੇ ਜ਼ਖਮੀ ਹੋਣ ਦੀ ਖ਼ਬਰ ਸਾਹਮਣੇ ਆਈ ਹੈ।

Flood in Pakistan

ਪੇਸ਼ਾਵਰ: ਉਤਰ ਪੱਛਮੀ ਪਾਕਿਸਤਾਨ ਵਿਚ ਪਿਛਲੇ 24 ਘੰਟਿਆਂ ਵਿਚ ਬਾਰਿਸ਼ ਅਤੇ ਅਚਾਨਕ ਆਏ ਹੜ ਕਾਰਨ 6 ਲੋਕਾਂ ਦੀ ਮੌਤ ਹੋ ਗਈ ਅਤੇ 23 ਲੋਕਾਂ ਦੇ ਜ਼ਖਮੀ ਹੋਣ ਦੀ ਖ਼ਬਰ ਸਾਹਮਣੇ ਆਈ ਹੈ। ਪ੍ਰਾਂਤਿਕ ਆਪਦਾ ਪ੍ਰਬੰਧਨ ਅਥਾਰਟੀ ਦੇ ਇਕ ਬੁਲਾਰੇ ਨੇ ਦੱਸਿਆ ਕਿ ਖੈਬਰ ਪਖਤੂਨਖਵਾ ਸੂਬੇ ਦੇ ਦਿਖਾਨ, ਕਰਕ, ਚਾਰਸਾਡਾ ਅਤੇ ਸਵਾਤ ਜ਼ਿਲਿਆਂ ਵਿਚ 4 ਲੋਕਾਂ ਦੀ ਮੌਤ ਹੋ ਗਈ ਅਤੇ 8 ਲੋਕ ਜ਼ਖਮੀ ਹੋ ਗਏ ਅਤੇ 11 ਘਰ ਹਾਦਸਾਗ੍ਰਸਤ ਹੋ ਗਏ।

ਪੇਸ਼ਾਵਰ ਵਿਚ ਪਿਛਲੇ 24 ਘੰਟਿਆਂ ਵਿਚ 28 ਮਿਲੀਲੀਟਰ ਬਾਰਿਸ਼ ਹੋਈ। ਪੀਡੀਐਮਏ ਨੇ ਸੂਬੇ ਦੇ ਸਾਰੇ ਜ਼ਿਲਿਆਂ ਨੂੰ ਮੌਸਮ ਸਬੰਧੀ ਅਲਰਟ ਜਾਰੀ ਕੀਤਾ ਹੈ। ਆਪਦਾ ਪ੍ਰਬੰਧਨ ਅਥਾਰਟੀ ਦੇ ਬੁਲਾਰੇ ਨੇ ਦੱਸਿਆ ਕਿ ਉਤਰੀ ਵਜੀਰਰਿਸਤਾਨ ਅਤੇ ਬਾਜੌਰ ਜ਼ਿਲ੍ਹੇ ਵਿਚ ਜ਼ੋਰਦਾਰ ਬਾਰਿਸ਼ ਨਾਲ ਦੋ ਬੱਚਿਆਂ ਦੀ ਮੌਤ ਹੋ ਗਈ ਅਤੇ 8 ਮਹਿਲਾਵਾਂ ਸਮੇਤ 12 ਲੋਕ ਜ਼ਖਮੀ ਹੋ ਗਏ।

ਦੱਸ ਦਈਏ ਕਿ ਇਸਤੋਂ ਪਹਿਲਾਂ ਬੀਤੇ ਦਿਨ ਵੀ ਪਾਕਿਸਤਾਨ ਦੇ ਪੰਜਾਬ ਅਤੇ ਸਿੰਧ ਸੂਬੇ 'ਚ ਤੂਫ਼ਾਨ ਅਤੇ ਮੀਂਹ ਕਾਰਨ ਘੱਟੋ-ਘੱਟ 39 ਲੋਕਾਂ ਦੀ ਮੌਤ ਹੋ ਗਈ ਅਤੇ 139 ਜ਼ਖ਼ਮੀ ਹੋ ਗਏ। ਕੌਮੀ ਆਫ਼ਤ ਪ੍ਰਬੰਧਨ ਅਥਾਰਟੀ ਨੇ ਦੱਸਿਆ ਕਿ ਖੈਬਰ ਪਖਤੂਨਖਵਾ 'ਚ 13, ਬਲੋਚਿਸਤਾਨ 'ਚ 11, ਪੰਜਾਬ 'ਚ 10 ਅਤੇ ਸਿੰਧ 'ਚ 5 ਲੋਕਾਂ ਦੀ ਮੌਤ ਹੋਈ ਹੈ।

ਇਸ ਤੋਂ ਇਲਾਵਾ ਸੂਬੇ ਦੇ ਬਾਕੀ ਇਲਾਕਿਆਂ 'ਚ 10 ਹੋਰ ਲੋਕਾਂ ਦੀ ਮੌਤ ਹੋਈ ਹੈ। ਜਾਣਕਾਰੀ ਮੁਤਾਬਕ ਬਲੋਚਿਸਤਾਨ ਦੇ ਕਵੇਟਾ, ਗਵਾਦਰ, ਚਗਈ, ਹਰਨਾਈ, ਦੁਕੀ, ਜੇਵਾਨੀ, ਜਾਫ਼ਰਾਬਾਦ, ਕੋਹਲੂ, ਸਿਬੀ, ਬਰਖਾਨ, ਚਮਨ ਅਤੇ ਹੋਰ ਜ਼ਿਲ੍ਹਿਆਂ 'ਚ ਹੜ੍ਹ ਕਾਰਨ ਸੜਕੀ ਸੰਪਰਕ ਟੁੱਟ ਗਿਆ ਸੀ।