Pakistan Rain News: ਪਾਕਿਸਤਾਨ ’ਚ ਮੀਂਹ ਨਾਲ ਮਰਨ ਵਾਲਿਆਂ ਦੀ ਗਿਣਤੀ 71 ਤਕ ਪਹੁੰਚੀ

ਸਪੋਕਸਮੈਨ ਸਮਾਚਾਰ ਸੇਵਾ

ਖ਼ਬਰਾਂ, ਕੌਮਾਂਤਰੀ

Pakistan Rain News: ਹੋਰ ਮੀਂਹ ਦੀ ਸੰਭਾਵਨਾ

Pakistan Rain News

Pakistan Rain News in punjabi : ਪਾਕਿਸਤਾਨ ’ਚ ਬਿਜਲੀ ਡਿੱਗਣ ਅਤੇ ਭਾਰੀ ਮੀਂਹ ਕਾਰਨ 14 ਲੋਕਾਂ ਦੀ ਮੌਤ ਹੋ ਗਈ। ਅਧਿਕਾਰੀਆਂ ਨੇ ਇਹ ਜਾਣਕਾਰੀ ਦਿਤੀ। ਅਧਿਕਾਰੀਆਂ ਮੁਤਾਬਕ ਪਿਛਲੇ ਚਾਰ ਪੰਜ ਤੋਂ ਜਾਰੀ ਬੇਹੱਦ ਖ਼ਰਾਬ ਮੌਸਮ ਕਾਰਨ ਘੱਟੋ-ਘੱਟ 71 ਲੋਕਾਂ ਦੀ ਜਾਨ ਜਾ ਚੁੱਕੀ ਹੈ। ਆਫ਼ਤ ਪ੍ਰਬੰਧਨ ਅਥਾਰਟੀ ਦੇ ਬੁਲਾਰੇ ਖੁਰਸ਼ੀਦ ਅਨਵਰ ਨੇ ਦਸਿਆ ਕਿ ਜ਼ਿਆਦਾਤਰ ਮੌਤਾਂ ਪਾਕਿਸਤਾਨ ਦੇ ਉੱਤਰ-ਪੱਛਮ ’ਚ ਸਥਿਤ ਖੈਬਰ ਪਖ਼ਤੂਨਖਵਾ ਸੂਬੇ ’ਚ ਹੋਈਆਂ ਹਨ। ਸੂਬੇ ਵਿਚ ਇਮਾਰਤ ਡਿੱਗਣ ਨਾਲ 15 ਬੱਚਿਆਂ ਦੀ ਵੀ  ਮੌਤ ਹੋਈ ਹੈ।

ਇਹ ਵੀ ਪੜ੍ਹੋ: Chandigarh Airport Gold News : ਚੰਡੀਗੜ੍ਹ ਏਅਰਪੋਰਟ 'ਤੇ ਕਰੀਬ 1 ਕਰੋੜ ਰੁਪਏ ਦਾ ਸੋਨਾ ਬਰਾਮਦ

ਅਨਵਰ ਨੇ ਕਿਹਾ ਕਿ ਦਰਜਨਾਂ ਲੋਕ ਜ਼ਖ਼ਮੀ ਹੋਏ ਹਨ ਅਤੇ ਉੱਤਰ-ਪੱਛਮ ਵਿਚ 1370 ਘਰਾਂ ਨੂੰ ਨੁਕਸਾਨ ਪਹੁੰਚਿਆ ਹੈ। ਪਾਕਿਸਤਾਨ ਦੇ ਪੰਜਾਬ ਸੂਬੇ ’ਚ ਬਿਜਲੀ ਡਿੱਗਣ ਅਤੇ ਮਕਾਨ ਡਿੱਗਣ ਦੀਆਂ ਘਟਨਾਵਾਂ ’ਚ 21 ਲੋਕਾਂ ਦੀ ਮੌਤ ਹੋ ਗਈ, ਜਦਕਿ ਬਲੋਚਿਸਤਾਨ ’ਚ 10 ਲੋਕਾਂ ਦੀ ਮੌਤ ਹੋ ਗਈ। ਹੜ੍ਹਾਂ ਤੋਂ ਬਾਅਦ ਅਧਿਕਾਰੀਆਂ ਨੇ ਐਮਰਜੈਂਸੀ ਦਾ ਐਲਾਨ ਕਰ ਦਿਤਾ ਹੈ। 

ਇਹ ਵੀ ਪੜ੍ਹੋ: Salman Khan House Firing News: ਪੰਜਾਬ ਨਾਲ ਜੁੜੇ ਹਨ ਸਲਮਾਨ ਖਾਨ ਦੇ ਘਰ 'ਤੇ ਫਾਇਰਿੰਗ ਦੇ ਤਾਰ...

ਬਲੋਚਿਸਤਾਨ ’ਚ ਬੁਧਵਾਰ ਨੂੰ ਬਚਾਅ ਅਤੇ ਰਾਹਤ ਕਾਰਜ ਜਾਰੀ ਹਨ ਹਾਲਾਂਕਿ ਮੀਂਹ ਦਾ ਖ਼ਤਰਾ ਅਜੇ ਵੀ ਬਣਿਆ ਹੋਇਆ ਹੈ। ਪਾਕਿਸਤਾਨ ਦੇ ਮੌਸਮ ਵਿਭਾਗ ਦੇ ਸੀਨੀਅਰ ਅਧਿਕਾਰੀ ਜ਼ਹੀਰ ਅਹਿਮਦ ਬਾਬਰ ਨੇ ਕਿਹਾ ਕਿ ਜਲਵਾਯੂ ਪਰਿਵਰਤਨ ਕਾਰਨ ਪਾਕਿਸਤਾਨ ਵਿਚ ਅਪ੍ਰੈਲ ਮਹੀਨੇ ਵਿਚ ਭਾਰੀ ਮੀਂਹ ਪੈ ਰਿਹਾ ਹੈ। (ਏਜੰਸੀ)

ਤਾਜ਼ਾ ਅਪਡੇਟਸ ਲਈ ਸਾਡੇ Whatsapp Broadcast Channel ਨਾਲ ਜੁੜੋ।

(For more Punjabi news apart from Pakistan Rain News in punjabi  , stay tuned to Rozana Spokesman)