ਸਪੇਨ : ਕੋਰੋਨਾ ਨਾਲ ਇਕ ਦਿਨ ’ਚ ਮੌਤਾਂ ਦੀ ਗਿਣਤੀ ਸਭ ਤੋਂ ਘੱਟ

ਸਪੋਕਸਮੈਨ ਸਮਾਚਾਰ ਸੇਵਾ

ਖ਼ਬਰਾਂ, ਕੌਮਾਂਤਰੀ

ਸਪੇਨ  ਵਿਚ ਕੋਰੋਨਾ ਵਾਇਰਸ ਨਾਲ ਨਜਿੱਠਣ ਲਈ ਐਮਰਜੈਂਸੀ ਐਲਾਨਣ ਤੋਂ ਬਾਅਦ ਪਹਿਲੀ ਵਾਰ ਇਕ ਦਿਨ ਵਿਚ ਇਸ ਮਹਾਂਮਾਰੀ ਨਾਲ ਮਰਨ ਵਾਲਿਆਂ ਦੀ ਗਿਣਤੀ

Photo

ਮੈਡ੍ਰਿਡ, 17 ਮਈ : ਸਪੇਨ  ਵਿਚ ਕੋਰੋਨਾ ਵਾਇਰਸ ਨਾਲ ਨਜਿੱਠਣ ਲਈ ਐਮਰਜੈਂਸੀ ਐਲਾਨਣ ਤੋਂ ਬਾਅਦ ਪਹਿਲੀ ਵਾਰ ਇਕ ਦਿਨ ਵਿਚ ਇਸ ਮਹਾਂਮਾਰੀ ਨਾਲ ਮਰਨ ਵਾਲਿਆਂ ਦੀ ਗਿਣਤੀ 100 ਤੋਂ ਘੱਟ ਰਹੀ ਹੈ। ਸਪੇਨ ਦੇ ਸਿਹਤ ਮੰਤਰੀ ਨੇ ਦੱਸਿਆ ਕਿ ਇਸ ਵਾਇਰਸ ਨਾਲ 87 ਹੋਰ ਲੋਕਾਂ ਦੀ ਮੌਤ ਹੋਈ ਹੈ ਜੋ 16 ਮਾਰਚ ਤੋਂ ਬਾਅਦ ਇਕ ਦਿਨ ਵਿਚ ਮੌਤਾਂਦੀ ਸਭ ਤੋਂ ਘੱਟ ਗਿਣਤੀ ਹੈ। ਸਪੇਨ ਵਿਚ ਇਸ ਮਹਾਂਮਾਰੀ ਦੇ ਸਿਖਰ ’ਤੇ ਹੋਣ ’ਤੇ ਇਕ ਦਿਨ ਵਿਚ 900 ਤੋਂ ਜ਼ਿਆਦਾ ਲੋਕਾਂ ਦੀ ਮੌਤ ਵੀ ਹੋਈ ਹੈ। ਦੇਸ਼ ਵਿਚ ਇਸ ਵਾਇਰਸ ਨਾਲ 27,650 ਲੋਕਾਂ ਦੀ ਮੌਤ ਹੋ ਚੁੱਕੀ ਹੈ ਅਤੇ 2,77,719 ਲੋਕ ਇਨਫੈਕਟਿਡ ਹੋਏ ਹਨ।      (ਪੀਟੀਆਈ)