ਨਨਕਾਣਾ ਸਾਹਿਬ ਦੇ ਹਸਪਤਾਲ ‘ਚ ਫਾਇਰਿੰਗ, 5 ਲੋਕਾਂ ਦੀ ਮੌਤ
ਪਾਕਿਸਤਾਨ ‘ਚ ਪੰਜਾਬ ਸੂਬੇ ਦੇ ਨਨਕਾਣਾ ਸਾਹਿਬ ਜ਼ਿਲ੍ਹੇ ਵਿਚ ਪੈਂਦੇ ਇਕ ਹਸਪਤਾਲ ਵਿਚ ਬੀਤੀ ਰਾਤ ਦੋ ਗੁੱਟਾਂ ਵਿਚਾਲੇ...
Hospital in Firing
ਇਸਲਾਮਾਬਾਦ: ਪਾਕਿਸਤਾਨ ‘ਚ ਪੰਜਾਬ ਸੂਬੇ ਦੇ ਨਨਕਾਣਾ ਸਾਹਿਬ ਜ਼ਿਲ੍ਹੇ ਵਿਚ ਪੈਂਦੇ ਇਕ ਹਸਪਤਾਲ ਵਿਚ ਬੀਤੀ ਰਾਤ ਦੋ ਗੁੱਟਾਂ ਵਿਚਾਲੇ ਗੋਲੀਬਾਰੀ ਹੋ ਗਈ ਹੈ। ਇਸ ਗੋਲੀਬਾਰੀ ਵਿਚ ਘੱਟੋ-ਘੱਟ 5 ਲੋਕਾਂ ਦੀ ਮੌਤ ਹੋ ਗਈ ਜਦਕਿ 7 ਹੋਰ ਜ਼ਖ਼ਮੀ ਹੋ ਗਏ। ਪੁਲਿਸ ਮੁਤਾਬਿਕ ਜ਼ਿਲ੍ਹਾ ਹੈਡਕੁਆਰਟਰ ਹਸਪਤਾਲ ਨਨਕਾਣਾ ਸਾਹਿਬ ਦੇ ਐਮਰਜੈਂਸੀ ਵਿਭਾਗ ਵਿਚ ਬੀਤੀ ਰਾਤ ਮਾਮੂਲੀ ਗੱਲ ‘ਤੇ ਦੋ ਗੁੱਟਾਂ ਵਿਚਾਲੇ ਗੋਲੀਬਾਰੀ ਹੋਈ।
ਇਸ ਦੌਰਾਨ 5 ਲੋਕਾਂ ਦੀ ਮੌਤ ਹੋ ਗਈ ਜਦਿਕ 7 ਹੋਰ ਜ਼ਖ਼ਮੀ ਹੋ ਗਏ। ਘਟਨਾ ਦੀ ਜਾਣਕਾਰੀ ਤੁਰੰਤ ਪੁਲਿਸ ਨੂੰ ਦਿੱਤੀ ਗਈ। ਮੌਕੇ ‘ਤੇ ਪਹੁੰਚੀ ਪੁਲਿਸ ਨੇ ਮਾਮਲੇ ਦੀ ਜਾਂਚ ਸ਼ੁਰੂ ਕਰ ਦਿੱਤਾ ਹੈ। ਉੱਧਰ ਗੋਲੀਬਾਰੀ ਕਰਨ ਵਾਲੇ ਮੌਕੇ ਤੋਂ ਫਰਾਰ ਹੋ ਗਏ।