ਸ਼ਰਾਬ ਦੇ ਨਸ਼ੇ 'ਚ ਔਰਤ ਨੇ ਭੰਨੀ ਜਹਾਜ਼ ਦੀ ਖਿੜਕੀ, ਐਮਰਜੈਂਸੀ ਕਰਨੀ ਪਈ ਲੈਂਡਿੰਗ

ਸਪੋਕਸਮੈਨ ਸਮਾਚਾਰ ਸੇਵਾ

ਖ਼ਬਰਾਂ, ਕੌਮਾਂਤਰੀ

ਪੁਲਿਸ ਨੇ ਜਾਣਕਾਰੀ ਦਿੰਦਿਆ ਦੱਸਿਆ ਕਿ ਬ੍ਰੇਅਕੱਪ ਕਾਰਨ ਉਹ ਕਾਫੀ ਪ੍ਰੇਸ਼ਾਨ ਸੀ, ਜਿਸ ਤੋਂ ਬਾਅਦ ਉਸ ਨੇ ਆਤਮ ਹੱਤਿਆ ਕਰਨ ਦੀ ਕੋਸ਼ਿਸ ਕੀਤੀ ਸੀ।

Photo

ਕਰੋਨਾ ਵਾਇਰਸ ਦੇ ਕਾਰਨ ਜਿੱਥੇ ਪਹਿਲਾਂ ਲੋਕਾਂ ਵਿਚ ਸਹਿਮ ਦਾ ਮਾਹੌਲ ਬਣਿਆ ਹੋਇਆ ਹੈ, ਉੱਥੇ ਹੀ ਚੀਨ ਵਿਚ ਇਕ ਅਜਿਹਾ ਮਾਮਲਾ ਸਾਹਮਣੇ ਆਇਆ ਹੈ ਜਿਸ ਨੇ ਕਈਆਂ ਨੂੰ ਹੈਰਾਨ ਕਰ ਦਿੱਤਾ ਹੈ। ਦਰਅਸਲ ਚੀਨ ਦੀ ਇਕ ਔਰਤ ਦੇ ਵੱਲੋਂ ਨਸ਼ੇ ਵਿਚ ਜਾਣ-ਬੁਝ ਕੇ ਜਹਾਜ਼ ਨੂੰ ਕ੍ਰੈਸ਼ ਕਰਨ ਦੀ ਕੋਸ਼ਿਸ ਕੀਤੀ ਹੈ। ਮਿਲੀ ਜਾਣਕਾਰੀ ਤੋਂ ਪਤਾ ਲੱਗਾ ਹੈ ਕਿ ਇਸ ਔਰਤ ਦੇ ਹਾਲਹੀ ਵਿਚ ਹੋਏ ਬ੍ਰੇਅਕੱਪ ਤੋਂ ਉਹ ਬਹੁਤ ਪ੍ਰੇਸ਼ਾਨ ਸੀ ਜਿਸ ਤੋਂ ਬਾਅਦ ਉਸ ਨੇ ਜਹਾਜ ਵਿਚ ਕਾਫੀ ਸ਼ਰਾਬ ਪੀਤੀ ਅਤੇ ਉੱਥੇ ਹੰਗਾਮਾ ਕਰਨਾ ਸ਼ੁਰੂ ਕਰ ਦਿੱਤਾ।

ਜਦੋਂ ਉਸ ਨੂੰ ਰੋਕਣ ਦੀ ਕੋਸ਼ਿਸ ਕੀਤੀ ਗਈ ਤਾਂ ਉਸ ਨੇ ਜਹਾਜ ਨੂੰ ਕਰੈਸ਼ ਕਰਨ ਲਈ ਖਿੜਕੀ ਨੂੰ ਤੋੜਨਾ ਸ਼ੁਰੂ ਕਰ ਦਿੱਤਾ। ਖਿੜਕੀ ਵਿਚ ਤਰੇੜਾਂ ਪੈਣ ਤੋਂ ਬਾਅਦ ਜਹਾਜ ਦੀ ਐਮਰਜੈਂਸੀ ਲੈਂਡਿੰਗ ਕਰਨੀ ਪਈ। ਮਿਲੀ ਜਾਣਕਾਰੀ ਤੋਂ ਪਤਾ ਲੱਗਾ ਕਿ ਜਦੋਂ ਇਹ ਘਟਨਾ ਵਾਪਰੀ ਤਾਂ 30000 ਫੁੱਟ ਤੇ ਉਡਾਣ ਭਰ ਰਿਹਾ ਸੀ। ਇਸ ਘਟਨਾ ਤੋਂ ਬਾਅਦ ਇਸ ਔਰਤ ਦੀਆਂ ਤਸਵੀਰਾਂ ਸੋਸ਼ਲ ਮੀਡੀਆ ਤੇ ਖੂਬ ਵਾਇਰਲ ਹੋ ਰਹੀਆਂ ਹਨ। ਔਰਤ ਦਾ ਨਾਮ ਲੀ ਦੱਸਿਆ ਜਾ ਰਿਹਾ ਹੈ ਅਤੇ ਉਹ ਲੋਂਗ ਏਅਰ ਲਾਈਨ ਦੀ ਫਲਾਈਟ 8528 'ਤੇ ਯਾਤਰਾ ਕਰ ਰਹੀ ਸੀ। ਉਸਨੇ ਆਪਣੀ ਯਾਤਰਾ ਦੌਰਾਨ ਕਾਫ਼ੀ ਸ਼ਰਾਬ ਪੀਤੀ, ਜਿਸ ਤੋਂ ਬਾਅਦ ਉਹ ਉੱਚੀ-ਉੱਚੀ ਰੋਣ ਲੱਗੀ ਅਤੇ ਹੰਗਾਮਾ ਪੈਦਾ ਕਰਨ ਲੱਗੀ।

ਜਦੋਂ ਲੋਕਾਂ ਅਤੇ ਚਾਲਕ ਦਲ ਦੇ ਮੈਂਬਰਾਂ ਨੇ ਇਸ ਨੂੰ ਰੋਕਣ ਦੀ ਕੋਸ਼ਿਸ਼ ਕੀਤੀ ਤਾਂ ਇਹ ਜਹਾਜ਼ ਦੀ ਖਿੜਕੀ ਨੂੰ ਤੋੜਨਾ ਸ਼ੁਰੂ ਕਰ ਦਿੱਤਾ। ਇਸ ਔਰਤ ਨੂੰ ਬਹੁਤ ਮੁਸ਼ਕਲ ਨਾਲ ਕਾਬੂ ਕੀਤਾ, ਪਰ ਉਦੋਂ ਤੱਕ ਜਹਾਜ਼ ਦੀ ਖਿੜਕੀ ਵਿਚ ਤਰੇੜ ਆ ਚੁੱਕੀ ਸੀ। ਇਸ ਤੋਂ ਬਾਅਦ ਸੁਰੱਖਿਆ ਦੇ ਮੱਦੇਨਜ਼ਰ ਜਹਾਜ਼ ਦੀ ਐਮਰਜੈਂਸੀ ਲੈਂਡਿੰਗ ਕਰਵਾਉਣੀ ਪਈ। ਇਸ ਤੋਂ ਬਾਅਦ ਪੁਲਿਸ ਨੇ ਇਸ ਔਰਤ ਨੂੰ ਗ੍ਰਿਫਤਾਰ ਕਰ ਲਿਆ ਹੈ।

ਦੱਸਿਆ ਜਾ ਰਿਹਾ ਹੈ ਕਿ ਔਰਤ ਦੇ ਵੱਲੋਂ ਜਹਾਜ ਵਿਚ ਚੜਨ ਤੋਂ ਪਹਿਲਾਂ  ਚੀਨ ਦੀ ਸਥਾਨਕ ਸ਼ਰਾਬ ਨੂੰ ਕਾਫੀ ਜ਼ਿਆਦਾ ਮਾਤਰਾ ਵਿਚ ਪੀਤਾ ਗਿਆ ਸੀ। ਉਧਰ ਟੈਸਟਾਂ ਵਿਚ ਸਾਹਮਣੇ ਆਇਆ ਹੈ ਕਿ ਉਸ ਨੇ ਅੱਧਾ ਲੀਟਰ ਤੋਂ ਵੱਧ ਸ਼ਰਾਬ ਪੀਤੀ ਸੀ। ਪੁਲਿਸ ਨੇ ਜਾਣਕਾਰੀ ਦਿੰਦਿਆ ਦੱਸਿਆ ਕਿ ਬ੍ਰੇਅਕੱਪ ਕਾਰਨ ਉਹ ਕਾਫੀ ਪ੍ਰੇਸ਼ਾਨ ਸੀ, ਜਿਸ ਤੋਂ ਬਾਅਦ ਉਸ ਨੇ ਆਤਮ ਹੱਤਿਆ ਕਰਨ ਦੀ ਕੋਸ਼ਿਸ ਕੀਤੀ ਸੀ।  

Punjabi News  ਨਾਲ ਜੁੜੀ ਹੋਰ ਅਪਡੇਟ ਲਗਾਤਾਰ ਹਾਸਲ ਕਰਨ ਲਈ ਸਾਨੂੰ  Facebook  ਤੇ ਲਾਈਕ Twitter  ਤੇ follow  ਕਰੋ।