ਅਮਰੀਕਾ ਵਿਚ ਵਾਪਰੇ ਦਰਦਨਾਕ ਹਾਦਸੇ 'ਚ ਟਾਂਡਾ ਦੇ ਨੌਜਵਾਨ ਦੀ ਹੋਈ ਮੌਤ
ਕੁਝ ਹੀ ਦਿਨਾਂ 'ਚ ਮਿਲਣਾ ਸੀ ਗ੍ਰੀਨ ਕਾਰਡ
ਟਾਂਡਾ: ਸ਼ਨੀਵਾਰ ਨੂੰ ਅਮਰੀਕਾ 'ਚ ਵਾਪਰੇ ਇਕ ਦਰਦਨਾਕ ਹਾਦਸੇ ਦੌਰਾਨ ਟਾਂਡਾ ਦੇ ਰਹਿਣ ਵਾਲੇ ਨੌਜਵਾਨ ਦੀ ਮੌਤ ਹੋ ਗਈ ਹੈ। ਇਸ ਬਾਰੇ ਜਾਣਕਾਰੀ ਦਿੰਦਿਆਂ ਮ੍ਰਿਤਕ ਦੇ ਮਾਮਾ ਬਲਵਿੰਦਰ ਸਿੰਘ ਬਿੱਟੂ ਨੇ ਦਸਿਆ ਕਿ ਉਸ ਦੀ ਭੈਣ ਪਰਮਜੀਤ ਕੌਰ ਤੇ ਜੀਜਾ ਰਵਿੰਦਰਪਾਲ ਸਿੰਘ ਆਪਣੇ ਇਕਲੌਤੇ ਪੁੱਤਰ ਅਮਨਦੀਪ ਸਿੰਘ ਨਾਲ ਪਿਛਲੇ 13 ਸਾਲਾਂ ਤੋਂ ਨਿਊਯਾਰਕ ਅਮਰੀਕਾ ਵਿਚ ਰਹਿ ਰਹੇ ਹਨ।
ਇਹ ਵੀ ਪੜ੍ਹੋ: ਗੁਰਬਾਣੀ ਪ੍ਰਸਾਰਣ ਆਮ ਪ੍ਰਸਾਰਣ ਨਹੀਂ, ਇਸ ਦੀ ਮਰਯਾਦਾ ਨੂੰ ਨਜ਼ਰਅੰਦਾਜ ਨਹੀਂ ਕੀਤਾ ਜਾ ਸਕਦਾ- SGPC ਪ੍ਰਧਾਨ
17 ਜੂਨ ਨੂੰ ਅਮਨਦੀਪ ਸਿੰਘ ਸ਼ਾਮ ਨੂੰ ਅਪਣੇ ਕੰਮ ਤੋਂ ਵਾਪਸ ਆਇਆ ਸੀ ਅਤੇ ਆਪਣੇ ਤਿੰਨ ਦੋਸਤਾਂ ਨਾਲ ਕਿਸੇ ਹੋਰ ਦੋਸਤ ਦੇ ਜਨਮ ਦਿਨ ਦੀ ਪਾਰਟੀ ਵਿਚ ਸ਼ਾਮਲ ਹੋਣ ਲਈ ਗਿਆ ਸੀ। ਕੁਝ ਹੀ ਦੂਰੀ 'ਤੇ ਉਸ ਦੀ ਕਾਰ ਸੜਕ 'ਤੇ ਡਿਵਾਈਡਰ ਨਾਲ ਟਕਰਾ ਗਈ। ਇਸ ਭਿਆਨਕ ਹਾਦਸੇ 'ਚ ਅਮਨਦੀਪ ਗੰਭੀਰ ਰੂਪ 'ਚ ਜ਼ਖਮੀ ਹੋ ਗਿਆ, ਜਿਸ ਨੂੰ ਨਜ਼ਦੀਕੀ ਹਸਪਤਾਲ 'ਚ ਦਾਖ਼ਲ ਕਰਵਾਇਆ ਗਿਆ।
ਇਹ ਵੀ ਪੜ੍ਹੋ: ਕੇਂਦਰ ’ਚ ‘ਅਨਪੜ੍ਹ ਲੋਕ’ ਸਰਕਾਰ ਚਲਾ ਰਹੇ ਨੇ : ਅਰਵਿੰਦ ਕੇਜਰੀਵਾਲ
ਗੰਭੀਰ ਜ਼ਖ਼ਮੀ ਅਮਨਦੀਪ ਨੇ ਜ਼ਖ਼ਮਾਂ ਦੀ ਤਾਬ ਨਾ ਝੱਲਦਿਆਂ ਦਮ ਤੋੜ ਦਿਤਾ। ਘਰ ਦੇ ਇਕਲੌਤੇ ਚਿਰਾਗ ਅਮਨਦੀਪ ਦੇ ਚਲੇ ਜਾਣ ਕਾਰਨ ਮਾਪਿਆਂ 'ਤੇ ਦੁੱਖ ਦਾ ਪਹਾੜ ਟੁੱਟ ਗਿਆ। ਵਰਣਨਯੋਗ ਹੈ ਕਿ ਅਮਨਦੀਪ ਨੂੰ ਕੁਝ ਦਿਨਾਂ ਬਾਅਦ ਗ੍ਰੀਨ ਕਾਰਡ ਦੇ ਪੇਪਰ ਮਿਲਣ ਵਾਲੇ ਸਨ ਪਰ ਕਿਸਮਤ ਨੂੰ ਕੁਝ ਹੋਰ ਹੀ ਮਨਜ਼ੂਰ ਸੀ। ਮਾਪੇ ਸਦਾ ਲਈ ਗਮ ਦੇ ਹੰਝੂਆਂ ਵਿਚ ਡੁੱਬ ਗਏ!