ਪਾਕਿਸਤਾਨ ਦੇ ਕਰਾਚੀ 'ਚ ਹੋਇਆ ਜ਼ਬਰਦਸਤ ਧਮਾਕਾ, 10 ਲੋਕਾਂ ਦੀ ਹੋਈ ਮੌਤ

ਸਪੋਕਸਮੈਨ ਸਮਾਚਾਰ ਸੇਵਾ

ਖ਼ਬਰਾਂ, ਕੌਮਾਂਤਰੀ

12 ਲੋਕ ਗੰਭੀਰ ਜ਼ਖਮੀ

Massive blast in Karachi, Pakistan

 

ਕਰਾਚੀ: ਪਾਕਿਸਤਾਨ ਦੇ ਕਰਾਚੀ ਸ਼ਹਿਰ 'ਚ ਸ਼ਨੀਵਾਰ ਨੂੰ ਜ਼ਬਰਦਸਤ ਧਮਾਕਾ ਹੋਇਆ ਹੈ। ਇਹ ਧਮਾਕਾ ਸ਼ਹਿਰ ਦੇ ਸ਼ੇਰ ਸ਼ਾਹ ਪਰਾਚਾ ਚੌਕ ਇਲਾਕੇ 'ਚ ਹੋਇਆ, ਜਿਸ 'ਚ 12 ਲੋਕਾਂ ਦੀ ਮੌਤ ਹੋ ਗਈ ਹੈ ਅਤੇ 12 ਲੋਕ ਬੁਰੀ ਤਰ੍ਹਾਂ ਜ਼ਖਮੀ ਹੋ ਗਏ ਹਨ।

 

 

ਜਿਹਨਾਂ ਨੂੰ ਸ਼ਹਿਰ ਦੇ ਹਸਪਤਾਲ ਵਿਚ ਭਰਤੀ ਕਰਵਾਇਆ ਗਿਆ।ਸ਼ੁਰੂਆਤੀ ਰਿਪੋਰਟਾਂ ਮੁਤਾਬਕ ਧਮਾਕਾ ਇਲਾਕੇ ਦੇ ਇੱਕ ਡਰੇਨ ਵਿੱਚ ਹੋਇਆ। ਦੱਸਿਆ ਜਾ ਰਿਹਾ ਹੈ ਕਿ ਧਮਾਕੇ ਕਾਰਨ ਉੱਥੇ ਸਥਿਤ ਇੱਕ ਨਿੱਜੀ ਬੈਂਕ ਦੀ ਇਮਾਰਤ ਨੂੰ ਭਾਰੀ ਨੁਕਸਾਨ ਪਹੁੰਚਿਆ ਹੈ।

 

ਪੁਲਿਸ ਦਾ ਕਹਿਣਾ ਹੈ ਕਿ ਇਹ ਧਮਾਕਾ ਇੱਕ ਡਰੇਨ ਵਿੱਚ ਗੈਸ ਲੀਕ ਹੋਣ ਕਾਰਨ ਹੋਇਆ ਹੈ। ਘਟਨਾ ਦੀ ਸੂਚਨਾ ਮਿਲਦੇ ਹੀ ਰਾਹਤ ਅਤੇ ਬਚਾਅ ਟੀਮ ਮੌਕੇ 'ਤੇ ਪਹੁੰਚ ਗਈ ਅਤੇ ਜ਼ਖਮੀਆਂ ਨੂੰ ਇਲਾਜ ਲਈ ਹਸਪਤਾਲ 'ਚ ਭਰਤੀ ਕਰਵਾਇਆ ਗਿਆ।

 

 

ਪੁਲਿਸ ਨੇ ਪੁਸ਼ਟੀ ਕੀਤੀ ਹੈ ਕਿ ਧਮਾਕਾ ਡਰੇਨ ਦੇ ਅੰਦਰ ਹੀ ਹੋਇਆ ਹੈ। ਕਈ ਲੋਕਾਂ ਨੇ ਧਮਾਕੇ ਦਾ ਕਾਰਨ ਟਰਾਂਸਫਰ ਅਤੇ ਹੋਰ ਚੀਜ਼ਾਂ ਨੂੰ ਦੱਸਿਆ ਸੀ। ਫਿਲਹਾਲ ਇਲਾਕੇ ਨੂੰ ਖਾਲੀ ਕਰਵਾ ਲਿਆ ਗਿਆ ਹੈ।