Punjabi die In Canada: ਕੈਨੇਡਾ 'ਚ ਵਾਪਰੇ ਭਿਆਨਕ ਸੜਕ ਹਾਦਸਾ ’ਚ ਦੋ ਪੰਜਾਬੀਆਂ ਦੀ ਮੌਤ
Punjabi die In Canada: ਇਸ ਹਾਦਸੇ ਵਿਚ ਮਰਨ ਵਾਲਿਆਂ ਦੀ ਪਛਾਣ ਜਸਵਿੰਦਰ ਸਿੰਘ ਜੱਸੀ ਵਾਸੀ ਪਟਿਆਲਾ ਅਤੇ ਰਾਹੁਲ ਬਜਾਜ ਵਾਸੀ ਮੋਹਾਲੀ ਵਜੋਂ ਹੋਈ ਹੈ
Punjabi Dead In Canada: ਕੈਨੇਡਾ ਦੇ ਓਨਟਾਰੀਓ ਵਿਚ ਵਾਪਰੇ ਭਿਆਨਕ ਟਰੱਕ ਹਾਦਸੇ ਵਿਚ 2 ਪੰਜਾਬੀਆਂ ਦੀ ਮੌਤ ਹੋ ਜਾਣ ਦਾ ਸਮਾਚਾਰ ਪ੍ਰਾਪਤ ਹੋਇਆ ਹੈ। ਬੀਤੇ ਦਿਨੀਂ ਇਹ ਭਿਆਨਕ ਹਾਦਸਾ ਕੈਨੇਡਾ ਦੇ ਓਨਟਾਰੀਓ ਦੇ ਹਾਈਵੇ 11 ਦੇ ਲਾਗੇ ਲਾਂਗਲੇਕ 'ਤੇ ਵਾਪਰਿਆ, ਜਿੱਥੇ 2 ਟਰੱਕਾਂ ਦੀ ਆਮੋ-ਸਾਹਮਣੇ ਟੱਕਰ ਹੋ ਗਈ।
ਇਸ ਹਾਦਸੇ ਵਿਚ ਮਰਨ ਵਾਲਿਆਂ ਦੀ ਪਛਾਣ ਜਸਵਿੰਦਰ ਸਿੰਘ ਜੱਸੀ ਵਾਸੀ ਪਟਿਆਲਾ ਅਤੇ ਰਾਹੁਲ ਬਜਾਜ ਵਾਸੀ ਮੋਹਾਲੀ ਵਜੋਂ ਹੋਈ ਹੈ। ਇਨ੍ਹਾਂ ਟਰੱਕਾਂ ਦੇ ਦੋ ਹੋਰ ਸਹਿ-ਡਰਾਈਵਰ ਇਸ ਹਾਦਸੇ ਵਿਚ ਜ਼ਖ਼ਮੀ ਹੋਏ ਦੱਸੇ ਜਾ ਰਹੇ ਹਨ, ਜਿਸ ਵਿਚ ਇੱਕ ਦੀ ਹਾਲਤ ਗੰਭੀਰ ਬਣੀ ਹੋਈ ਹੈ।
ਹਾਦਸੇ ਤੋਂ ਬਾਅਦ ਪਰਿਵਾਰਿਕ ਮੈਂਬਰਾਂ ਨੂੰ ਜਿਵੇਂ ਇਸ ਘਟਨਾ ਬਾਰੇ ਪਤਾ ਲੱਗਿਆ ਤਾਂ ਉਹਨਾਂ ਦੇ ਪੈਰਾਂ ਹੇਠੋਂ ਜ਼ਮੀਨ ਖਿਸਕ ਗਈ ਅਤੇ ਰੋ-ਰੋ ਕੇ ਉਹਨਾਂ ਦਾ ਬੁਰਾ ਹਾਲ ਹੈ। ਫਿਲਹਾਲ ਪਰਿਵਾਰਕ ਮੈਂਬਰਾਂ ਦੇ ਮੁਤਾਬਕ ਉਹਨਾਂ ਨੇ ਭਾਰਤ ਸਰਕਾਰ ਨੂੰ ਅਪੀਲ ਕੀਤੀ ਹੈ ਕਿ ਜਲਦ ਤੋਂ ਜਲਦ ਉਹਨਾਂ ਦੇ ਪੁੱਤਾਂ ਦੀਆਂ ਮ੍ਰਿਤਕ ਦੇਹਾਂ ਨੂੰ ਭਾਰਤ ਵਾਪਸ ਲਿਆਂਦਾ ਜਾਵੇ ਤਾਂ ਜੋ ਉਹਨਾਂ ਦਾ ਅੰਤਿਮ ਸਸਕਾਰ ਹੋ ਸਕੇ।