ਹਮਲੇ ਪਿੱਛੇ ਪਾਕਿ ਦਾ ਹੱਥ ਸਾਬਤ ਕਰੇ ਭਾਰਤ, ਜੇ ਜੰਗ ਲੜੀ ਤਾਂ ਦੇਵਾਂਗੇ ਮੂੰਹਤੋੜ ਜਵਾਬ : ਇਮਰਾਨ ਖ਼ਾਨ

ਸਪੋਕਸਮੈਨ ਸਮਾਚਾਰ ਸੇਵਾ

ਖ਼ਬਰਾਂ, ਕੌਮਾਂਤਰੀ

ਪੁਲਵਾਮਾ ਹਮਲੇ 'ਤੇ ਪਾਕਿਸਤਾਨ ਦੇ ਪ੍ਰਧਾਨ ਮੰਤਰੀ ਇਮਰਾਨ ਖਾਨ ਨੇ ਚੁੱਪੀ ਤੋੜੀ ਹੈ। ਇਮਰਾਨ ਖਾਨ ਨੇ ਕਿਹਾ ਕਿ ਪੁਲਵਾਮਾ ਹਮਲੇ ਵਿੱਚ ਬਿਨਾਂ ਕਿਸੇ ਸਬੂਤ ਦੇ...

Imran Khan

ਇਸਲਾਮਾਬਾਦ : ਪੁਲਵਾਮਾ ਹਮਲੇ 'ਤੇ ਪਾਕਿਸਤਾਨ ਦੇ ਪ੍ਰਧਾਨ ਮੰਤਰੀ ਇਮਰਾਨ ਖਾਨ ਨੇ ਚੁੱਪੀ ਤੋੜੀ ਹੈ। ਇਮਰਾਨ ਖਾਨ ਨੇ ਕਿਹਾ ਕਿ ਪੁਲਵਾਮਾ ਹਮਲੇ ਵਿੱਚ ਬਿਨਾਂ ਕਿਸੇ ਸਬੂਤ ਦੇ ਪਾਕਿਸਤਾਨ ‘ਤੇ ਇਲਜ਼ਾਮ ਲਗਾਏ ਜਾ ਰਹੇ ਹਨ। ਇਮਰਾਨ ਨੇ ਕਿਹਾ ਕਿ ਭਾਰਤ ਜੇ ਕੋਈ ਸਬੂਤ ਦੇਵੇ ਤਾਂ ਅਸੀਂ ਕਾਰਵਾਈ ਕਰਨ ਲਈ ਤਿਆਰ ਹਾਂ। ਉਨ੍ਹਾਂ ਕਿਹਾ ਕਿ ਜੇਕਰ ਭਾਰਤ ਸਬੂਤੇ ਦੇਵੇ ਕਿ ਹਮਲੇ ਵਿਚ ਪਾਕਿਸਤਾਨ ਦਾ ਹੱਥ ਹੈ ਤਾਂ ਉਹ ਖੁਦ ਐਕਸ਼ਨ ਲੈਣਗੇ।

ਉਨ੍ਹਾਂ ਕਿਹਾ ਕਿ ਹਿੰਦੁਸਾਨ ਨਾਲ ਜਦੋਂ ਗੱਲਬਾਤ ਦੀ ਗੱਲ ਕਰਦੇ ਹਾਂ ਤਾਂ ਉਹ ਕਹਿੰਦਾ ਕਿ ਪਹਿਲਾਂ ਦਹਿਸ਼ਤਗਰਦੀ ਖਤਮ ਕਰੋ। ਪਾਕਿਸਤਾਨ ਦੇ ਪ੍ਰਧਾਨ ਮੰਤਰੀ ਇਮਰਾਨ ਖਾਨ ਨੇ ਇੱਕ ਵਾਰ ਫਿਰ ਭਾਰਤ ਨੂੰ ਆਪਣੀ ਆਕੜ ਦਿਖਾਈ ਹੈ। ਇਮਰਾਨ ਖਾਨ ਨੇ ਇਸ ਹਮਲੇ ਦੀ ਨਿੰਦਾ ਕਰਨ ਦੀ ਬਜਾਏ ਧਮਕੀ ਭਰੇ ਲਹਿਜੇ ਵਿੱਚ ਕਿਹਾ ਹੈ ।

ਕਿ ਜੇ ਭਾਰਤ ਵੱਲੋਂ ਪਾਕਿਸਤਾਨ ਤੇ ਕੋਈ ਹਮਲਾ ਕੀਤਾ ਗਿਆ ਤਾਂ ਪਾਕਿਸਤਾਨ ਉਸਦਾ ਮੂੰਹਤੋੜ ਜਵਾਬ ਦੇਵੇਗਾ। ਦੂਜੇ ਪਾਸੇ ਭਾਰਤੀ ਫੌਜ ਨੇ ਦਾਅਵਾ ਕੀਤਾ ਹੈ ਕਿ ਪੁਲਵਾਮਾ ਹਮਲੇ ਪਿੱਛੇ ਪਾਕਿਸਤਾਨ ਦੀ ISI ਸ਼ਾਮਲ ਹੈ। ਭਾਰਤੀ ਫੌਜ ਨੇ ਕਿਹਾ ਕਿ ਜੈਸ਼ ਨੂੰ ISI ਤੋਂ ਸਿੱਧੀ ਹਿਮਾਇਤ ਹਾਂਸਲ ਹੈ ਤੇ ਜੈਸ਼ ISI ਦਾ ਬੱਚਾ ਹੈ।