'ਖ਼ਾਲਿਸਤਾਨ' ਹੋ ਸਕਦੈ ਕਰਤਾਰਪੁਰ ਸਾਹਿਬ ਰੇਲਵੇ ਸਟੇਸ਼ਨ ਦਾ ਨਾਮ, ਪਾਕਿ ਰੇਲ ਮੰਤਰੀ ਨੇ ਦਿਤਾ ਸੰਕੇਤ

ਸਪੋਕਸਮੈਨ ਸਮਾਚਾਰ ਸੇਵਾ

ਖ਼ਬਰਾਂ, ਕੌਮਾਂਤਰੀ

'ਖ਼ਾਲਿਸਤਾਨ' ਹੋ ਸਕਦੈ ਕਰਤਾਰਪੁਰ ਰੇਲਵੇ ਸਟੇਸ਼ਨ ਦਾ ਨਾਮ!...

Pakistan's central railway minister Sheikh Rashid Ahmad

ਇਸਲਾਮਾਬਾਦ : ਪਾਕਿਸਤਾਨ ਦੇ ਸ੍ਰੀ ਕਰਤਾਰਪੁਰ ਸਾਹਿਬ ਵਿਖੇ ਸ੍ਰੀ ਗੁਰੂ ਨਾਨਕ ਦੇਵ ਜੀ ਦੇ 550ਵੇਂ ਪ੍ਰਕਾਸ਼ ਪੁਰਬ ਨੂੰ ਲੈ ਕੇ ਤਿਆਰੀਆਂ ਜ਼ੋਰਾਂ 'ਤੇ ਚੱਲ ਰਹੀਆਂ ਹਨ। ਇਸੇ ਦੌਰਾਨ ਪਾਕਿਸਤਾਨ ਦੇ ਕੇਂਦਰੀ ਰੇਲ ਮੰਤਰੀ ਸ਼ੇਖ਼ ਰਸ਼ੀਦ ਅਹਿਮਦ ਨੇ ਖ਼ਾਲਿਸਤਾਨ ਨੂੰ ਲੈ ਕੇ ਇਕ ਵੱਡਾ ਬਿਆਨ ਦਿਤਾ ਹੈ। ਸ਼ੇਖ਼ ਰਸ਼ੀਦ ਦਾ ਕਹਿਣਾ ਹੈ ਕਿ ਜੇਕਰ ਉਸ ਦਾ ਵੱਸ ਚੱਲੇ ਤਾਂ ਉਹ ਕਰਤਾਰਪੁਰ ਰੇਲਵੇ ਸਟੇਸ਼ਨ ਦਾ ਨਾਮ 'ਖ਼ਾਲਿਸਤਾਨ ਰੇਲਵੇ ਸਟੇਸ਼ਨ' ਰੱਖ ਦੇਵੇ।

ਤੁਸੀਂ ਵੀ ਸੁਣੋ ਪਾਕਿਸਤਾਨੀ ਰੇਲਵੇ ਮੰਤਰੀ ਦਾ ਇਹ ਬਿਆਨ, ਦਸ ਦਈਏ ਕਿ ਪਾਕਿਸਤਾਨੀ ਰੇਲ ਮੰਤਰੀ ਸ਼ੇਖ਼ ਰਸ਼ੀਦ ਅਹਿਮਦ ਨੇ ਇਹ ਗੱਲ ਇਕ ਪਾਕਿਸਤਾਨੀ ਚੈਨਲ ਨਾਲ ਇੰਟਰਵਿਊ ਦੌਰਾਨ ਆਖੀ, ਪਾਕਿਸਤਾਨੀ ਮੰਤਰੀ ਦੇ ਇਸ ਬਿਆਨ ਦਾ ਭਾਰਤ ਵਿਚ ਕਾਫ਼ੀ ਵਿਰੋਧ ਕੀਤਾ ਜਾ ਰਿਹਾ ਹੈ ਅਤੇ ਪਾਕਿਸਤਾਨ 'ਤੇ ਖ਼ਾਲਿਸਤਾਨ ਨੂੰ ਬੜ੍ਹਾਵਾ ਦੇਣ ਦੇ ਦੋਸ਼ ਲਗਾਏ ਜਾ ਰਹੇ ਹਨ।

ਫਿਲਹਾਲ ਇਸ ਬਿਆਨ ਮਗਰੋਂ ਇਹ ਕਿਹਾ ਜਾ ਰਿਹਾ ਹੈ ਕਿ ਇਸ ਤਰ੍ਹਾਂ ਦੇ ਬਿਆਨ ਦੇਣ ਨਾਲ ਫ਼ਾਇਦਾ ਨਹੀਂ ਬਲਕਿ ਨੁਕਸਾਨ ਹੀ ਹੋ ਸਕਦਾ ਹੈ ਕਿਉਂਕਿ ਇਸ ਤਰ੍ਹਾਂ ਦੇ ਬਿਆਨ ਕਰਤਾਰਪੁਰ ਸਾਹਿਬ ਦੇ ਲਾਂਘੇ ਵਿਚ ਰੋੜਾ ਬਣ ਸਕਦੇ ਹਨ।