ਅਫ਼ਗਾਨਿਸਤਾਨ ਵਿਚ ਮਹਿਸੂਸ ਕੀਤੇ ਗਏ ਭੂਚਾਲ ਦੇ ਝਟਕੇ, ਰਿਕਟਰ ਪੈਮਾਨੇ 'ਤੇ 4.2 ਮਾਪੀ ਗਈ ਤੀਬਰਤਾ

ਸਪੋਕਸਮੈਨ ਸਮਾਚਾਰ ਸੇਵਾ

ਖ਼ਬਰਾਂ, ਕੌਮਾਂਤਰੀ

ਸਵੇਰੇ 7.23 ਵਜੇ ਆਇਆ ਭੂਚਾਲ

Earthquake

 

 ਕਾਬੁਲ : ਅਫਗਾਨਿਸਤਾਨ 'ਚ ਸ਼ਨੀਵਾਰ ਨੂੰ ਭੂਚਾਲ ਦੇ ਤੇਜ਼ ਝਟਕੇ ਮਹਿਸੂਸ ਕੀਤੇ ਗਏ। ਰਿਕਟਰ ਪੈਮਾਨੇ 'ਤੇ ਇਸ ਦੀ ਤੀਬਰਤਾ 4.2 ਮਾਪੀ ਗਈ ਹੈ। ਭੂਚਾਲ ਵਿਗਿਆਨ ਦੇ ਰਾਸ਼ਟਰੀ ਕੇਂਦਰ (ਐੱਨ.ਸੀ.ਐੱਸ.) ਨੇ ਦੱਸਿਆ ਕਿ ਭੂਚਾਲ ਸਵੇਰੇ 7.23 ਵਜੇ ਆਇਆ।

 

 

NCS ਨੇ ਟਵੀਟ ਕਰਦਿਆਂ ਦੱਸਿਆ ਕਿ ਅੱਜ ਸਵੇਰੇ 7.23 ਵਜੇ 4.2 ਤੀਬਰਤਾ ਦਾ ਭੂਚਾਲ ਆਇਆ ਹੈ। ਇਸ ਦੀ ਡੂੰਘਾਈ 10 ਕਿਲੋਮੀਟਰ ਤੱਕ ਸੀ। ਭੂਚਾਲ ਅਫਗਾਨਿਸਤਾਨ ਦੇ ਕਾਬੁਲ ਤੋਂ 344 ਕਿਲੋਮੀਟਰ ਪੱਛਮ 'ਚ ਆਇਆ। ਹੁਣ ਤੱਕ ਕਿਸੇ ਜਾਨੀ ਜਾਂ ਮਾਲੀ ਨੁਕਸਾਨ ਦੀ ਖਬਰ ਨਹੀਂ ਹੈ।

 

ਇਸ ਤੋਂ ਪਹਿਲਾਂ ਜਾਪਾਨ ਤੋਂ ਭੂਚਾਲ ਦੀ ਖਬਰ ਆਈ ਸੀ। ਉੱਤਰੀ ਜਾਪਾਨ ਦੇ ਫੁਕੁਸ਼ੀਮਾ ਤੱਟ 'ਤੇ ਬੁੱਧਵਾਰ ਰਾਤ ਨੂੰ 7.4 ਤੀਬਰਤਾ ਦਾ ਸ਼ਕਤੀਸ਼ਾਲੀ ਭੂਚਾਲ ਆਇਆ, ਜਿਸ ਕਾਰਨ ਚਾਰ ਲੋਕਾਂ ਦੀ ਮੌਤ ਹੋ ਗਈ ਅਤੇ 90 ਤੋਂ ਵੱਧ ਜ਼ਖਮੀ ਹੋ ਗਏ।

 

ਜਾਪਾਨ ਦੇ ਪ੍ਰਧਾਨ ਮੰਤਰੀ ਫੂਮਿਓ ਕਿਸ਼ਿਦਾ ਨੇ ਵੀਰਵਾਰ ਸਵੇਰੇ ਸੰਸਦ ਦੇ ਸੈਸ਼ਨ ਨੂੰ ਦੱਸਿਆ ਸੀ ਕਿ ਭੂਚਾਲ 'ਚ ਚਾਰ ਲੋਕਾਂ ਦੀ ਮੌਤ ਹੋ ਗਈ ਅਤੇ 97 ਹੋਰ ਜ਼ਖਮੀ ਹੋ ਗਏ।