ਇਟਲੀ: ਅਮਰਜੀਤ ਕੁਮਾਰ ਨੇ ਕੀਤਾ ਭਾਰਤੀ ਭਾਈਚਾਰੇ ਦਾ ਨਾਮ ਰੌਸ਼ਨ 

ਸਪੋਕਸਮੈਨ ਸਮਾਚਾਰ ਸੇਵਾ

ਖ਼ਬਰਾਂ, ਕੌਮਾਂਤਰੀ

ਨਗਰ ਕੌਂਸਲ ਕੰਪੋਸਨਦੋ (ਮੋਦਨਾ) ਦੀ ਚੋਣ ਜਿੱਤ ਕੇ ਬਣੇ ਸਲਾਹਕਾਰ 

Amarjeet Kumar

ਮਿਲਾਨ (ਦਲਜੀਤ ਮੱਕੜ) : ਪਿਛਲੇ ਕਈ ਮਹੀਨਿਆਂ ਤੋਂ ਇਟਲੀ ਦੀ ਸਿਆਸਤ ਵਿਚ ਨਗਰ ਕੌਂਸਲ ਜਾਂ ਨਗਰ ਨਿਗਮ ਦੀਆਂ ਚੋਣਾਂ ਨੂੰ ਲੈ ਗਰਮਾਇਆ ਮਾਹੌਲ ਹੁਣ ਚੋਣ ਨਤੀਜਿਆਂ ਤੋਂ ਬਆਦ ਸ਼ਾਂਤ ਹੋ ਗਿਆ ਹੈ।

ਇਨ੍ਹਾਂ ਚੋਣਾਂ ਵਿਚ ਇਟਲੀ ਦੀਆਂ ਸਿਆਸੀ ਪਾਰਟੀ ਨੇ ਅਪਣੀ ਜਿੱਤ ਨੂੰ ਪੱਕਾ ਕਰਨ ਲਈ ਜਿਨ੍ਹਾਂ ਭਾਰਤੀ ਮੂਲ ਦੇ ਉਮੀਦਵਾਰਾਂ ਨੂੰ ਚੋਣ ਮੈਦਾਨ ਵਿਚ ਉਤਾਰਿਆ ਸੀ, ਉਨ੍ਹਾਂ ਵਿਚੋਂ ਜ਼ਿਲ੍ਹਾ ਮੋਦਨਾ ਅਧੀਨ ਆਉਂਦੇ ਕੰਪੋਸਨਦੋ ਵਿਖੇ ਇਟਲੀ ਦੀ ਰਾਸ਼ਟਰੀ ਪਾਰਟੀ ਪੀ ਡੀ ਚੈਂਤਰੋ ਸਨੀਸਤਰਾਂ ਨੇ ਸਿੰਦਕੋ ਮੋਨਜਾ ਯਾਨੀਬੋਨੀ ਲਈ ਅਮਰਜੀਤ ਕੁਮਾਰ ਨੂੰ ਜ਼ਿਲ੍ਹਾ ਮੋਦਨਾ ਦੇ ਸ਼ਹਿਰ ਦੇ ਕਮੂਨੇ ਦੀ ਕੰਪੋਸਨਦੋ ਲਈ ਸਲਾਹਕਾਰ ਵਜੋਂ ਅਪਣਾ ਉਮੀਦਵਾਰ ਐਲਾਨਿਆ ਸੀ, ਜਿਨ੍ਹਾਂ ਇਹ ਚੋਣ ਵਿੱਚ ਜਿੱਤ ਪ੍ਰਾਪਤ ਕਰ ਕੇ ਭਾਰਤੀ ਭਾਈਚਾਰੇ ਦਾ ਨਾਮ ਰੌਸ਼ਨ ਕੀਤਾ।

ਅਮਰਜੀਤ ਕੁਮਾਰ ਦੀ ਇਸ ਜਿੱਤ ਨੇ ਪੂਰੇ ਇਲਾਕੇ ਵਿਚ ਖ਼ੁਸ਼ੀ ਦਾ ਮਾਹੌਲ ਬਣਾ ਦਿਤਾ ਹੈ। ਪੱਤਰਕਾਰਾਂ ਨਾਲ ਗੱਲਬਾਤ ਕਰਦਿਆਂ ਅਮਰਜੀਤ ਕੁਮਾਰ ਨੇ ਕਿਹਾ ਕਿ ਜਿੰਨਾ ਇਲਾਕੇ ਦੇ ਭਾਰਤੀਆਂ ਨੇ ਪਿਆਰ ਸਤਿਕਾਰ ਦਿਤਾ ਉਸ ਲਈ ਉਹ ਸਦਾ ਭਾਈਚਾਰੇ ਦਾ ਰਿਣੀ ਰਹਿਣਗੇ ਤੇ ਉਨ੍ਹਾਂ ਦੀ ਇਸ ਜਿੱਤ ਦਾ ਸਿਹਰਾ ਭਾਰਤੀ ਭਾਈਚਾਰੇ ਦੇ ਸਿਰ ਬੰਨ੍ਹਿਆ ਹੈ।