Iran Helicopter Crash: ਈਰਾਨ ਦੇ ਰਾਸ਼ਟਰਪਤੀ ਇਬਰਾਹਿਮ ਰਾਇਸੀ ਦਾ ਹੈਲੀਕਾਪਟਰ ਹੋਇਆ ਹਾਦਸਾਗ੍ਰਸਤ
Iran Helicopter Crash: ਬਚਾਅ ਟੀਮਾਂ ਨੂੰ ਕੀਤਾ ਰਵਾਨਾ
Iran Helicopter Crash
Iran Helicopter Crash: ਤਹਿਰਾਨ- ਈਰਾਨ ਦੇ ਰਾਸ਼ਟਰਪਤੀ ਇਬਰਾਹਿਮ ਰਾਇਸੀ ਨੂੰ ਲੈ ਕੇ ਜਾ ਰਿਹਾ ਹੈਲੀਕਾਪਟਰ ਐਤਵਾਰ ਨੂੰ ਹਾਦਸੇ ਦਾ ਸ਼ਿਕਾਰ ਹੋ ਗਿਆ, ਜਿਸ ਤੋਂ ਬਾਅਦ ਇਸ ਨੂੰ ਐਮਰਜੈਂਸੀ ਹਾਲਾਤ 'ਚ ਉਤਾਰਿਆ ਗਿਆ। ਈਰਾਨ ਦੇ ਸਰਕਾਰੀ ਟੈਲੀਵਿਜ਼ਨ ਨੇ ਇਹ ਜਾਣਕਾਰੀ ਦਿੱਤੀ।
ਰਾਇਸੀ ਦੇ ਨਾਲ ਦੇਸ਼ ਦੇ ਵਿੱਤ ਮੰਤਰੀ ਵੀ ਹੈਲੀਕਾਪਟਰ 'ਚ ਸਵਾਰ ਸਨ। ਪੂਰਬੀ ਅਜ਼ਰਬਾਈਜਾਨ ਖੇਤਰ ਵਿੱਚ ਹੈਲੀਕਾਪਟਰ ਦੀ ਹਾਰਡ ਲੈਂਡਿੰਗ ਕੀਤੀ ਗਈ। ਬਚਾਅ ਟੀਮ ਨੂੰ ਮੌਕੇ 'ਤੇ ਭੇਜਿਆ ਗਿਆ ਹੈ। ਤਹਿਰਾਨ ਟਾਈਮਜ਼ ਮੁਤਾਬਕ ਈਰਾਨੀ ਰਾਸ਼ਟਰਪਤੀ ਦੇ ਕਾਫਲੇ 'ਚ ਤਿੰਨ ਹੈਲੀਕਾਪਟਰ ਸ਼ਾਮਲ ਸਨ, ਜਿਨ੍ਹਾਂ 'ਚੋਂ ਦੋ ਸੁਰੱਖਿਅਤ ਆਪਣੀ ਮੰਜ਼ਿਲ 'ਤੇ ਪਹੁੰਚ ਗਏ ਪਰ ਇਕ ਹਾਦਸੇ ਦਾ ਸ਼ਿਕਾਰ ਹੋ ਗਿਆ।
(For more news apart from Iran President Ibrahim Raisi helicopter has crashed News in Punjabi, stay tuned to Rozana Spokesman)