India-US News: ਅਮਰੀਕੀ ਉਪ ਵਿਦੇਸ਼ ਮੰਤਰੀ ਨੇ ਭਾਰਤੀ ਵਿਦੇਸ਼ ਸਕੱਤਰ ਅਤੇ ਉਪ ਰਾਸ਼ਟਰੀ ਸੁਰੱਖਿਆ ਸਲਾਹਕਾਰ ਨਾਲ ਕੀਤੀ ਮੁਲਾਕਾਤ

ਏਜੰਸੀ

ਖ਼ਬਰਾਂ, ਕੌਮਾਂਤਰੀ

ਅਮਰੀਕੀ ਵਿਦੇਸ਼ ਮੰਤਰਾਲੇ ਦੇ ਬੁਲਾਰੇ ਮੈਥਿਊ ਮਿਲਰ ਨੇ ਦਿਤੀ ਜਾਣਕਾਰੀ

US Department of State Spokesperson Matthew Miller (File photo)

India-US News: ਅਮਰੀਕੀ ਵਿਦੇਸ਼ ਮੰਤਰਾਲੇ ਦੇ ਬੁਲਾਰੇ ਮੈਥਿਊ ਮਿਲਰ ਨੇ ਕਿਹਾ ਕਿ ਉਪ ਵਿਦੇਸ਼ ਮੰਤਰੀ ਕੁਰਟ ਐਮ ਕੈਂਪਬੈਲ ਨੇ ਨਵੀਂ ਦਿੱਲੀ ਵਿਚ ਭਾਰਤੀ ਵਿਦੇਸ਼ ਸਕੱਤਰ ਵਿਨੈ ਕਵਾਤਰਾ ਅਤੇ ਉਪ ਰਾਸ਼ਟਰੀ ਸੁਰੱਖਿਆ ਸਲਾਹਕਾਰ ਵਿਕਰਮ ਮਿਸਰੀ ਨਾਲ ਮੁਲਾਕਾਤ ਕੀਤੀ ਅਤੇ ਅਮਰੀਕਾ-ਭਾਰਤ ਭਾਈਵਾਲੀ ਨੂੰ ਮਜ਼ਬੂਤ ਕਰਨ ਲਈ ਉਨ੍ਹਾਂ ਦੀ ਸਥਾਈ ਵਚਨਬੱਧਤਾ 'ਤੇ ਚਰਚਾ ਕੀਤੀ।

ਉਪ ਸਕੱਤਰ ਕੈਂਪਬੈਲ ਨੇ ਪ੍ਰਧਾਨ ਮੰਤਰੀ ਮੋਦੀ ਅਤੇ ਐਨਡੀਏ ਸਰਕਾਰ ਨੂੰ ਚੋਣਾਂ ਵਿਚ ਉਨ੍ਹਾਂ ਦੀ ਜਿੱਤ 'ਤੇ ਵਧਾਈ ਦਿੱਤੀ ਅਤੇ ਭਾਰਤ ਦੇ ਲੋਕਾਂ ਨੂੰ ਇਤਿਹਾਸ ਦੀਆਂ ਸੱਭ ਤੋਂ ਵੱਡੀਆਂ ਲੋਕਤੰਤਰੀ ਚੋਣਾਂ ਵਿਚ ਅਪਣੀ ਆਵਾਜ਼ ਬੁਲੰਦ ਕਰਨ ਲਈ ਵੀ ਵਧਾਈ ਦਿੱਤੀ। ਉਨ੍ਹਾਂ ਨੇ ਕਵਾਡ ਭਾਈਵਾਲੀ ਸਮੇਤ ਹਿੰਦ-ਪ੍ਰਸ਼ਾਂਤ ਖੇਤਰ ਵਿਚ ਖੇਤਰੀ ਅਤੇ ਬਹੁਪੱਖੀ ਤਾਲਮੇਲ ਨੂੰ ਮਜ਼ਬੂਤ ਕਰਨ ਦੇ ਤਰੀਕਿਆਂ 'ਤੇ ਵੀ ਚਰਚਾ ਕੀਤੀ। ਉਪ ਸਕੱਤਰ ਅਤੇ ਵਿਦੇਸ਼ ਸਕੱਤਰ ਦੋਵਾਂ ਨੇ ਸੁਰੱਖਿਅਤ ਅਤੇ ਖੁਸ਼ਹਾਲ ਹਿੰਦ-ਪ੍ਰਸ਼ਾਂਤ ਖੇਤਰ ਨੂੰ ਯਕੀਨੀ ਬਣਾਉਣ ਲਈ ਸਹਿਯੋਗ ਜਾਰੀ ਰੱਖਣ ਦਾ ਇਰਾਦਾ ਪ੍ਰਗਟਾਇਆ।