ਅਮਰੀਕਾ ਨੇ ਭਾਰਤ ਨੂੰ ਵਾਪਸ ਕੀਤੀਆਂ ਲਗਭਗ 40 ਲੱਖ ਅਮਰੀਕੀ ਡਾਲਰ ਕੀਮਤ ਦੀਆਂ 307 ਪੁਰਾਤਨ ਵਸਤੂਆਂ

ਏਜੰਸੀ

ਖ਼ਬਰਾਂ, ਕੌਮਾਂਤਰੀ

ਕਰੀਬ 15 ਸਾਲਾਂ ਦੀ ਜਾਂਚ ਤੋਂ ਬਾਅਦ ਕੀਤੀਆਂ ਵਾਪਸ

America has returned 307 old items worth about 4 million US dollars to India

 

ਨਿਊਯਾਰਕ- ਅਮਰੀਕਾ ਨੇ ਭਾਰਤ ਨੂੰ 307 ਪੁਰਾਤਨ ਵਸਤੂਆਂ ਵਾਪਸ ਭੇਜ ਦਿੱਤੀਆਂ ਹਨ। ਕਰੀਬ 15 ਸਾਲਾਂ ਦੀ ਜਾਂਚ ਤੋਂ ਬਾਅਦ ਭੇਜੀਆਂ ਹਨ। ਇਹ ਵਸਤਾਂ ਚੋਰੀ ਕੀਤੀਆਂ ਗਈਆਂ ਸਨ ਜਾਂ ਦੇਸ਼ ਤੋਂ ਬਾਹਰ ਤਸਕਰੀ ਕੀਤੀਆਂ ਗਈਆਂ ਸਨ। ਇਨ੍ਹਾਂ ਵਸਤਾਂ ਦੀ ਕੀਮਤ ਲਗਭਗ 40 ਲੱਖ ਅਮਰੀਕੀ ਡਾਲਰ ਹੈ। ਇਨ੍ਹਾਂ ਵਿੱਚੋਂ ਜ਼ਿਆਦਾਤਰ ਵਸਤਾਂ ਕਾਰੋਬਾਰੀ ਸੁਭਾਸ਼ ਕਪੂਰ ਤੋਂ ਬਰਾਮਦ ਕੀਤੀਆਂ ਗਈਆਂ। ਮੈਨਹਟਨ ਦੇ ਜ਼ਿਲ੍ਹਾ ਅਟਾਰਨੀ ਐਲਵਿਨ ਬ੍ਰੈਗ ਨੇ ਸੋਮਵਾਰ ਨੂੰ ਭਾਰਤ ਨੂੰ ਲਗਭਗ 49 ਲੱਖ ਡਾਲਰ ਮੁੱਲ ਦੀਆਂ 307 ਪੁਰਾਣੀਆਂ ਚੀਜ਼ਾਂ ਵਾਪਸ ਕਰਨ ਦਾ ਐਲਾਨ ਕੀਤਾ।

ਬ੍ਰੈਗ ਨੇ ਕਿਹਾ ਕਿ ਇਨ੍ਹਾਂ ਵਿੱਚੋਂ 235 ਵਸਤੂਆਂ ਨੂੰ ਕਪੂਰ ਖ਼ਿਲਾਫ਼ ਛਾਪੇਮਾਰੀ ਦੌਰਾਨ ਮੈਨਹਟਨ ਜ਼ਿਲ੍ਹਾ ਅਟਾਰਨੀ ਦਫ਼ਤਰ ਦੁਆਰਾ ਜ਼ਬਤ ਕੀਤਾ ਗਿਆ ਸੀ। ਕਪੂਰ "ਅਫ਼ਗਾਨਿਸਤਾਨ, ਕੰਬੋਡੀਆ, ਭਾਰਤ, ਇੰਡੋਨੇਸ਼ੀਆ, ਮਿਆਂਮਾਰ, ਨੇਪਾਲ, ਪਾਕਿਸਤਾਨ, ਸ਼੍ਰੀਲੰਕਾ, ਥਾਈਲੈਂਡ ਅਤੇ ਹੋਰ ਦੇਸ਼ਾਂ ਤੋਂ ਸਾਮਾਨ ਦੀ ਤਸਕਰੀ ਵਿੱਚ ਮਦਦ ਕਰਦਾ ਹੈ।" ਮੈਨਹਟਨ ਦੇ ਜ਼ਿਲ੍ਹਾ ਅਟਾਰਨੀ ਦੇ ਦਫ਼ਤਰ ਦੇ ਅਨੁਸਾਰ ਨਿਊਯਾਰਕ ਵਿੱਚ ਭਾਰਤੀ ਵਣਜ ਦੂਤਘਰ ਵਿੱਚ ਇੱਕ ਸਮਾਰੋਹ ਦੌਰਾਨ ਇਹ ਪੁਰਾਤਨ ਵਸਤੂਆਂ ਭਾਰਤ ਨੂੰ ਸੌਂਪ ਦਿੱਤੀਆਂ ਗਈਆਂ। 

ਭਾਰਤ ਦੇ ਕੌਂਸਲ ਜਨਰਲ ਰਣਧੀਰ ਜੈਸਵਾਲ ਅਤੇ ਅਮਰੀਕੀ ਗ੍ਰਹਿ ਸੁਰੱਖਿਆ ਵਿਭਾਗ ਦੇ 'ਇਨਵੈਸਟੀਗੇਸ਼ਨ ਐਕਟਿੰਗ ਡਿਪਟੀ ਸਪੈਸ਼ਲ ਏਜੰਟ-ਇਨ-ਚਾਰਜ' ਕ੍ਰਿਸਟੋਫਰ ਲੌ ਨੇ ਇਸ ਸਮਾਗਮ ਵਿੱਚ ਸ਼ਿਰਕਤ ਕੀਤੀ। ਬ੍ਰੈਗ ਨੇ ਕਿਹਾ ਕਿ ਇਹ ਪੁਰਾਤਨ ਵਸਤੂਆਂ ਤਸਕਰਾਂ ਦੇ ਗਿਰੋਹ ਵੱਲੋਂ ਕਈ ਥਾਵਾਂ ਤੋਂ ਚੋਰੀ ਕੀਤੀਆਂ ਗਈਆਂ ਸਨ।

ਗਿਰੋਹ ਦੇ ਨੇਤਾਵਾਂ ਨੇ ਵਸਤੂਆਂ ਦੀ ਸੱਭਿਆਚਾਰਕ ਅਤੇ ਇਤਿਹਾਸਕ ਮਹੱਤਤਾ ਪ੍ਰਤੀ ਕੋਈ ਸਨਮਾਨ ਨਹੀਂ ਦਿਖਾਇਆ। ਉਨ੍ਹਾਂ ਨੇ ਕਿਹਾ ਕਿ ਸਾਨੂੰ ਮਾਣ ਹੈ ਕਿ ਅਸੀਂ ਭਾਰਤ ਦੇ ਲੋਕਾਂ ਨੂੰ ਇਨ੍ਹਾਂ ਸੈਂਕੜੇ ਵਸਤੂਆਂ ਨੂੰ ਵਾਪਸ ਕਰ ਦਿੱਤਾ ਹੈ। ਉਨ੍ਹਾਂ ਪ੍ਰਧਾਨ ਮੰਤਰੀ ਨਰਿੰਦਰ ਮੋਦੀ ਦੀ ਪਿਛਲੇ ਸਾਲ ਅਮਰੀਕਾ ਫੇਰੀ ਦੌਰਾਨ 157 ਪੁਰਾਤਨ ਵਸਤਾਂ ਵੀ ਵਾਪਸ ਕੀਤੀਆਂ ਸਨ।