Sandeep Singh Sidhu: ਭਾਰਤ ਵੱਲੋਂ ਸਖ਼ਤ ਕਾਰਵਾਈ, ਕੈਨੇਡਾ ਦੇ ਸਿੱਖ ਪੁਲਿਸ ਅਫ਼ਸਰ ਨੂੰ ਐਲਾਨਿਆ ਵਾਂਟਡ

ਸਪੋਕਸਮੈਨ ਸਮਾਚਾਰ ਸੇਵਾ

ਖ਼ਬਰਾਂ, ਕੌਮਾਂਤਰੀ

Sandeep Singh Sidhu: ਰਿਪੋਰਟਾਂ ਮੁਤਾਬਕ ਸੀਬੀਐਸਏ ਅਧਿਕਾਰੀ ਸੰਦੀਪ ਸਿੰਘ ਸਿੱਧੂ ਦਾ ਨਾਂ ਪਾਬੰਦੀਸ਼ੁਦਾ ਜਥੇਬੰਦੀ ਇੰਟਰਨੈਸ਼ਨਲ ਸਿੱਖ ਯੂਥ ਫੈਡਰੇਸ਼ਨ ਨਾਲ ਜੁੜਿਆ ਹੋਇਆ

Sandeep Singh Sidhu Declared Fugitive News

Sandeep Singh Sidhu Declared Fugitive: ਖਾਲਿਸਤਾਨੀ ਹਰਦੀਪ ਸਿੰਘ ਨਿੱਝਰ ਦੀ ਹੱਤਿਆ ਨੂੰ ਲੈ ਕੇ ਭਾਰਤ ਅਤੇ ਕੈਨੇਡਾ ਵਿਚਾਲੇ ਚੱਲ ਰਹੇ ਕੂਟਨੀਤਕ ਵਿਵਾਦ 'ਚ ਨਵਾਂ ਮੋੜ ਆ ਗਿਆ ਹੈ। ਭਾਰਤ ਨੇ ਕੈਨੇਡਾ ਬਾਰਡਰ ਸਰਵਿਸਿਜ਼ ਏਜੰਸੀ (ਸੀ.ਬੀ.ਐੱਸ.ਏ.) ਦੇ ਅਧਿਕਾਰੀ ਸੰਦੀਪ ਸਿੰਘ ਸਿੱਧੂ ਦਾ ਨਾਂ ਅਤਿਵਾਦੀ ਗਤੀਵਿਧੀਆਂ 'ਚ ਸ਼ਾਮਲ ਹੋਣ ਦੇ ਦੋਸ਼ੀ ਭਗੌੜਿਆਂ ਦੀ ਸੂਚੀ 'ਚ ਸ਼ਾਮਲ ਕੀਤਾ ਹੈ।

ਦਿੱਲੀ ਨੇ ਕੈਨੇਡੀਅਨ ਬਾਰਡਰ ਸਰਵਿਸ ਏਜੰਸੀ ਦੇ ਇਕ ਅਧਿਕਾਰੀ ਦਾ ਨਾਂ ਭਗੌੜੇ ਅਤਿਵਾਦੀਆਂ ਦੀ ਸੂਚੀ ਵਿਚ ਸ਼ਾਮਲ ਕੀਤਾ ਹੈ। ਭਾਰਤ ਇਸ ਸੂਚੀ ਵਿੱਚ ਸ਼ਾਮਲ ਅਤਿਵਾਦੀਆਂ ਨੂੰ ਕੈਨੇਡਾ ਤੋਂ ਡਿਪੋਰਟ ਕਰਵਾਉਣਾ ਚਾਹੁੰਦਾ ਹੈ। ਭਾਰਤ ਨੇ ਇਹ ਸੂਚੀ ਟਰੂਡੋ ਪ੍ਰਸ਼ਾਸਨ ਨੂੰ ਸੌਂਪ ਦਿਤੀ ਹੈ।

ਰਿਪੋਰਟਾਂ ਅਨੁਸਾਰ ਪਾਬੰਦੀਸ਼ੁਦਾ ਇੰਟਰਨੈਸ਼ਨਲ ਸਿੱਖ ਯੂਥ ਫੈਡਰੇਸ਼ਨ (ISYF) ਦੇ ਮੈਂਬਰ ਅਤੇ CBSA ਵਿਚ ਸੇਵਾ ਕਰ ਰਹੇ ਸੰਦੀਪ ਸਿੰਘ ਸਿੱਧੂ ਨੂੰ ਪੰਜਾਬ ਵਿਚ ਅਤਿਵਾਦੀ ਗਤੀਵਿਧੀਆਂ ਨੂੰ ਉਤਸ਼ਾਹਿਤ ਕਰਨ ਵਿਚ ਕਥਿਤ ਸ਼ਮੂਲੀਅਤ ਲਈ ਸੂਚੀ ਵਿਚ ਸ਼ਾਮਲ ਕੀਤਾ ਗਿਆ ਹੈ।

ਸਿੱਧੂ ਕਥਿਤ ਤੌਰ 'ਤੇ 2020 ਵਿੱਚ ਬਲਵਿੰਦਰ ਸਿੰਘ ਸੰਧੂ ਦੀ ਹੱਤਿਆ ਨੂੰ ਅੰਜਾਮ ਦੇਣ ਲਈ ਪਾਕਿਸਤਾਨ ਸਥਿਤ ਖਾਲਿਸਤਾਨੀ ਅਤਿਵਾਦੀ ਲਖਬੀਰ ਸਿੰਘ ਰੋਡੇ ਦੇ ਨਾਲ-ਨਾਲ ਆਈਐਸਆਈ ਦੇ ਹੋਰ ਕਾਰਕੁਨਾਂ ਦੇ ਸੰਪਰਕ ਵਿੱਚ ਸੀ। ਸੰਧੂ ਨੂੰ ਖਾਲਿਸਤਾਨੀ ਅਤਿਵਾਦੀਆਂ ਖਿਲਾਫ ਲੜਾਈ ਲਈ ਜਾਣਿਆ ਜਾਂਦਾ ਸੀ। ਉਹ ਵੱਖਵਾਦੀ ਲਹਿਰ ਵਿੱਚ ਵਿਰੋਧ ਦਾ ਪ੍ਰਤੀਕ ਬਣ ਗਿਆ।

ਪ੍ਰਧਾਨ ਮੰਤਰੀ ਜਸਟਿਨ ਟਰੂਡੋ ਅਤੇ ਰਾਇਲ ਕੈਨੇਡੀਅਨ ਮਾਉਂਟਿਡ ਪੁਲਿਸ (ਆਰਸੀਐਮਪੀ) ਨੇ ਹਾਲ ਹੀ ਵਿੱਚ ਭਾਰਤੀ ਡਿਪਲੋਮੈਟਾਂ ਉੱਤੇ ਕੈਨੇਡਾ ਵਿੱਚ ਸਿੱਖ ਵੱਖਵਾਦੀਆਂ ਨੂੰ ਨਿਸ਼ਾਨਾ ਬਣਾਉਣ ਦਾ ਦੋਸ਼ ਲਗਾਇਆ ਹੈ। ਉਨ੍ਹਾਂ ਕਿਹਾ ਇਹ ਸਿੱਖ ਵੱਖਵਾਦੀਆਂ ਬਾਰੇ ਜਾਣਕਾਰੀ ਭਾਰਤ ਸਰਕਾਰ ਨੂੰ ਦੇ ਰਹੇ ਹਨ।
ਭਾਰਤ ਨੇ ਇਨ੍ਹਾਂ ਦੋਸ਼ਾਂ ਨੂੰ ਰੱਦ ਕੀਤਾ ਹੈ। ਭਾਰਤ ਨੇ ਕਿਹਾ ਹੈ ਕਿ ਨਿੱਝਰ ਕਤਲੇਆਮ ਵਿੱਚ ਕੈਨੇਡਾ ਵੱਲੋਂ ਲਾਏ ਜਾ ਰਹੇ ਦੋਸ਼ ਬੇਬੁਨਿਆਦ ਹਨ। ਇਸ ਦੇ ਨਾਲ ਹੀ ਭਾਰਤ ਨੇ ਕੈਨੇਡਾ ਦੇ ਕਾਰਜਕਾਰੀ ਹਾਈ ਕਮਿਸ਼ਨਰ ਅਤੇ ਪੰਜ ਹੋਰ ਡਿਪਲੋਮੈਟਾਂ ਨੂੰ ਕੱਢ ਦਿੱਤਾ ਹੈ।

ਇਸ ਦੇ ਨਾਲ ਹੀ ਕੈਨੇਡਾ ਨੇ ਓਟਾਵਾ ਵਿੱਚ ਭਾਰਤੀ ਹਾਈ ਕਮਿਸ਼ਨਰ ਸਮੇਤ 6 ਡਿਪਲੋਮੈਟਾਂ ਨੂੰ ਵੀ ਕੱਢ ਦਿੱਤਾ ਹੈ। ਤੁਹਾਨੂੰ ਦੱਸ ਦੇਈਏ ਕਿ ਭਾਰਤ ਲੰਬੇ ਸਮੇਂ ਤੋਂ ਕੈਨੇਡਾ 'ਤੇ ਖਾਲਿਸਤਾਨੀ ਅਤਿਵਾਦੀਆਂ ਨੂੰ ਪਨਾਹ ਦੇਣ ਦਾ ਦੋਸ਼ ਲਾਉਂਦਾ ਰਿਹਾ ਹੈ। ਹੁਣ ਦੋਵਾਂ ਪਾਸਿਆਂ ਤੋਂ ਇਲਜ਼ਾਮ ਅਤੇ ਜਵਾਬੀ ਦੋਸ਼ ਸ਼ੁਰੂ ਹੋ ਗਏ ਹਨ।

ਰਿਪੋਰਟਾਂ ਮੁਤਾਬਕ ਸੀਬੀਐਸਏ ਅਧਿਕਾਰੀ ਸੰਦੀਪ ਸਿੰਘ ਸਿੱਧੂ ਦਾ ਨਾਂ ਪਾਬੰਦੀਸ਼ੁਦਾ ਜਥੇਬੰਦੀ ਇੰਟਰਨੈਸ਼ਨਲ ਸਿੱਖ ਯੂਥ ਫੈਡਰੇਸ਼ਨ ਨਾਲ ਜੁੜਿਆ ਹੋਇਆ ਹੈ। ਸੰਦੀਪ ਸਿੰਘ ਸਿੱਧੂ 'ਤੇ ਪੰਜਾਬ 'ਚ ਅਤਿਵਾਦੀ ਗਤੀਵਿਧੀਆਂ ਨੂੰ ਉਤਸ਼ਾਹਿਤ ਕਰਨ ਦਾ ਦੋਸ਼ ਹੈ। ਦੱਸਿਆ ਜਾ ਰਿਹਾ ਹੈ ਕਿ 2020 ਵਿੱਚ ਬਲਵਿੰਦਰ ਸਿੰਘ ਸੰਧੂ ਦੇ ਕਤਲ ਵਿੱਚ ਵੀ ਸਿੱਧੂ ਦੀ ਭੂਮਿਕਾ ਸੀ। ਬਲਵਿੰਦਰ ਸਿੰਘ ਸਿੱਧੂ ਨੂੰ ਪੰਜਾਬ ਵਿੱਚ ਖਾਲਿਸਤਾਨੀ ਦਹਿਸ਼ਤਗਰਦਾਂ ਵਿਰੁੱਧ ਲੜਾਈ ਦਾ ਪ੍ਰਤੀਕ ਮੰਨਿਆ ਜਾਂਦਾ ਸੀ।