Air India ਦੇ ਜਹਾਜ਼ 'ਚ ਆਈ ਤਕਨੀਕੀ ਖ਼ਰਾਬੀ

ਸਪੋਕਸਮੈਨ ਸਮਾਚਾਰ ਸੇਵਾ

ਜੀਵਨ ਜਾਚ, ਤਕਨੀਕ

ਦੀਵਾਲੀ ਮੌਕੇ ਭਾਰਤ ਵਾਪਸ ਆ ਰਹੇ 255 ਯਾਤਰੀ ਇਟਲੀ ਦੇ ਮਿਲਾਨ 'ਚ ਫਸੇ

Technical fault in Air India plane

ਇਟਲੀ : ਇਟਲੀ ਦੇ ਮਿਲਾਨ ਤੋਂ ਦਿੱਲੀ ਆਉਣ ਦੀ ਤਿਆਰੀ ਕਰ ਰਹੇ 255 ਯਾਤਰੀਆਂ ਅਤੇ 10 ਕਰੂ ਮੈਂਬਰਾਂ ਦੀਆਂ ਦੀਵਾਲੀ ਦੀਆਂ ਖੁਸ਼ੀਆਂ ਉਸ ਸਮੇਂ ਫਿੱਕੀਆਂ ਪੈ ਗਈਆਂ ਜਦੋਂ ਏਅਰ ਇੰਡੀਆ ਦੀ ਫਲਾਈਟ ਏਆਈ-138 ਨੂੰ ਤਕਨੀਕੀ ਖਰਾਬੀ ਕਾਰਨ ਰੱਦ ਕਰ ਦਿੱਤਾ ਗਿਆ। ਜਹਾਜ਼ ਦੀ ਖਰਾਬੀ ਦੇ ਚਲਦਿਆਂ ਯਾਤਰੀਆਂ ਨੂੰ ਮਿਲਾਨ ’ਚ ਹੀ ਰੋਕ ਦਿੱਤਾ ਗਿਅ ਜਦਕਿ ਇਕ ਯਾਤਰੀ ਜਿਸ ਦਾ ਵੀਜ਼ਾ 20 ਅਕਤੂਬਰ ਨੂੰ ਸਮਾਪਤ ਹੋ ਰਿਹਾ ਹੈ, ਉਨ੍ਹਾਂ ਨੂੰ ਕਿਸੇ ਦੂਜੀ ਏਅਰਲਾਈਨ ਦੀ ਫਲਾਈਟ ’ਚ ਐਡਜਸਟ ਕੀਤਾ ਗਿਆ।

ਏਅਰ ਇੰਡੀਆ ਨੇ ਬਿਆਨ ਜਾਰੀ ਕਰਕੇ ਦੱਸਿਆ ਕਿ 17 ਅਕਤੂਬਰ ਨੂੰ ਮਿਲਾਨ ਤੋਂ ਦਿੱਲੀ ਜਾਣ ਵਾਲੀ ਉਡਾਣ ਨੂੰ ਮਿਲਾਨ ’ਚ ਆਈ ਤਕਨੀਕੀ ਖਰਾਬੀ ਕਾਰਨ ਰੱਦ ਕਰ ਦਿੱਤਾ ਗਿਆ। ਯਾਤਰੀਆਂ ਅਤੇ ਕਰੂ ਮੈਂਬਰਾਂ ਦੀ ਸੁਰੱਖਿਆ ਨੂੰ ਧਿਆਨ ਵਿਚ ਰੱਖਦੇ ਹੋਏ ਇਹ ਫ਼ੈਸਲਾ ਲਿਆ ਗਿਆ। ਏਅਰਲਾਈਨ ਨੇ ਦੱਸਿਆ ਕਿ ਸਾਰੇ ਯਾਤਰੀਆਂ ਨੂੰ ਹੋਟਲ ਵਿਚ ਰੱਖਿਆ ਗਿਆ ਹੈ।

ਏਅਰ ਇੰਡੀਆ ਨੇ ਅੱਗੇ ਦੱਸਿਆ ਕਿ ਪ੍ਰਭਾਵਿਤ ਯਾਤਰੀਆਂ ਨੂੰ 20 ਅਕਤੂਬਰ ਜਾਂ ਉਸ ਤੋਂ ਬਾਅਦ ਵਾਲੀਆਂ ਫਲਾਈਟਾਂ ਵਿਚ ਐਡਜਸਟ ਕੀਤਾ ਜਾਵੇਗਾ, ਜਿਸ ’ਚ ਏਅਰ ਇੰਡੀਆ ਅਤੇ ਹੋਰ ਏਅਰਲਾਈਨਾਂ ਦੀਆਂ ਉਡਾਣਾਂ ਸ਼ਾਮਲ ਹਨ। ਬਿਆਨ ਵਿਚ ਕਿਹਾ ਗਿਆ ਹੈ ਕਿ ਯਾਤਰੀਆਂ ਨੂੰ ਹਰ ਸੰਭਵ ਸਹਾਇਤਾ ਦਿੱਤੀ ਜਾ ਰਹੀ ਹੈ।