Haryana girl murdered in Canada: ਕੈਨੇਡਾ ’ਚ ਹਰਿਆਣਾ ਦੀ ਕੁੜੀ ਦਾ ਅਣਪਛਾਤਿਆਂ ਵੱਲੋਂ ਤੇਜ਼ਧਾਰ ਹਥਿਆਰ ਨਾਲ ਕਤਲ

ਏਜੰਸੀ

ਖ਼ਬਰਾਂ, ਕੌਮਾਂਤਰੀ

ਘਰ ਦੇ ਅੰਦਰ ਦਾਖ਼ਲ ਹੋ ਕੇ ਹਮਲਾਵਰਾਂ ਨੇ ਵਾਰਦਾਤ ਨੂੰ ਦਿਤਾ ਅੰਜ਼ਾਮ

Haryana girl murdered in Canada latest news in punjabi

 

Haryana girl murdered in Canada latest news in punjabi: ਕੈਨੇਡਾ ਵਿਚ ਅਣਪਛਾਤੇ ਹਮਲਾਵਰਾਂ ਨੇ ਪਿੰਡ ਠਸਕਾ ਮੀਰਾਂਜੀ (ਹਰਿਆਣਾ) ਦੀ ਲੜਕੀ ਸਿਮਰਨ ਦਾ ਚਾਕੂ ਮਾਰ ਕੇ ਕਤਲ ਕਰ ਦਿਤਾ| ਇਸ ਦੌਰਾਨ ਨੇੜਲੇ ਕਮਰੇ ’ਚ ਰਹਿੰਦੇ ਉਸ ਦੇ ਦੋ ਸਾਥੀਆਂ ਨੂੰ ਵੀ ਨਿਸ਼ਾਨਾ ਬਣਾਇਆ ਗਿਆ, ਜੋ ਜ਼ਖ਼ਮੀ ਦੱਸੇ ਜਾ ਰਹੇ ਹਨ।

 ਪਰਿਵਾਰ ਨੇ ਸਿਮਰਨ ਦੀ ਲਾਸ਼ ਭਾਰਤ ਲਿਆਉਣ ਲਈ ਸਰਕਾਰ ਤੋਂ ਮਦਦ ਦੀ ਮੰਗ ਕੀਤੀ ਹੈ। ਸਿਮਰਨ ਕੈਨੇਡਾ ਦੇ ਸਰੀ ’ਚ ਰਹਿੰਦੀ ਸੀ। ਤੜਕੇ 3 ਵਜੇ ਦੇ ਕਰੀਬ ਹਮਲਾਵਰਾਂ ਨੇ ਉਸ ਦੇ ਘਰ ਅੰਦਰ ਦਾਖ਼ਲ ਹੋ ਕੇ ਸਿਮਰਨ ਅਤੇ ਦੋ ਹੋਰਾਂ ’ਤੇ ਚਾਕੂਆਂ ਨਾਲ ਹਮਲਾ ਕਰ ਦਿਤਾ। ਇਸ ਦੌਰਾਨ ਸਿਮਰਨ ਦੀ ਮੌਤ ਹੋ ਗਈ ਜਦਕਿ ਬਾਕੀ ਦੋ ਜ਼ਖ਼ਮੀ ਹੋ ਗਏ।

ਸਿਮਰਨ ਦੇ ਪਿਤਾ ਬਗੀਚਾ ਸਿੰਘ ਨੇ ਦਸਿਆ ਕਿ ਉਹ ਪ੍ਰਾਈਵੇਟ ਸਕੂਲ ਦੀ ਬੱਸ ਚਲਾਉਂਦੇ ਹਨ। ਸਿਮਰਨ ਮਈ 2023 ਵਿਚ 12ਵੀਂ ਪਾਸ ਕਰਨ ਤੋਂ ਬਾਅਦ ਅਗਲੀ ਪੜ੍ਹਾਈ ਲਈ ਕੈਨੇਡਾ, ਜਦਕਿ ਉਸ ਦਾ ਛੋਟਾ ਭਰਾ 10ਵੀਂ ਤੋਂ ਬਾਅਦ ਅਮਰੀਕਾ ਗਿਆ ਸੀ। 

ਉਨ੍ਹਾਂ ਦਸਿਆ ਕਿ ਹੁਣ ਸਿਮਰਨ ਦੀ ਦੋ ਸਾਲ ਦੀ ਪੜ੍ਹਾਈ ਪੂਰੀ ਹੋਣ ਵਾਲੀ ਸੀ। ਮਾਤਾ ਪਰਮਜੀਤ ਕੌਰ ਨੇ ਕਿਹਾ ਕਿ ਉਨ੍ਹਾਂ ਕਦੇ ਸੋਚਿਆ ਵੀ ਨਹੀਂ ਸੀ ਕਿ ਉਨ੍ਹਾਂ ਦੀ ਧੀ ਦਾ ਇਸ ਤਰ੍ਹਾਂ ਕਤਲ ਹੋ ਜਾਵੇਗਾ।