Elon Musk will come to India : ਐਲੋਨ ਮਸਕ ਸਾਲ ਦੇ ਅੰਤ ਤਕ ਆਉਣਗੇ ਭਾਰਤ

ਏਜੰਸੀ

ਖ਼ਬਰਾਂ, ਕੌਮਾਂਤਰੀ

Elon Musk will come to India : ਪ੍ਰਧਾਨ ਮੰਤਰੀ ਮੋਦੀ ਨਾਲ ਗੱਲਬਾਤ ਤੋਂ ਇਕ ਦਿਨ ਬਾਅਦ ਕੀਤੀ ਟਿੱਪਣੀ

Elon Musk & PM Narendra Modi File Photo

Elon Musk will come to India by the end of the year Latest News in Punjabi : ਵਾਸ਼ਿੰਗਟਨ/ਨਿਊਯਾਰਕ : ਟੇਸਲਾ ਤੇ ਸਪੇਸਐਕਸ ਦੇ ਮੁੱਖ ਕਾਰਜਕਾਰੀ ਅਧਿਕਾਰੀ (ਸੀ.ਈ.ਓ.) ਐਲੋਨ ਮਸਕ ਨੇ ਸਨਿਚਰਵਾਰ ਨੂੰ ਕਿਹਾ ਕਿ ਉਨ੍ਹਾਂ ਦੇ ਇਸ ਸਾਲ ਦੇ ਅੰਤ ਵਿਚ ਭਾਰਤ ਆਉਣ ਦੀ ਉਮੀਦ ਹੈ। ਮਸਕ ਦੀ ਇਸ ਟਿੱਪਣੀ ਪ੍ਰਧਾਨ ਮੰਤਰੀ ਨਰਿੰਦਰ ਮੋਦੀ ਨਾਲ ਗੱਲਬਾਤ ਤੋਂ ਇਕ ਦਿਨ ਬਾਅਦ ਆਈ ਹੈ। ਉਨ੍ਹਾਂ ਨੇ ਤਕਨਾਲੋਜੀ ਅਤੇ ਨਵੀਨਤਾ ਵਿਚ ਸਹਿਯੋਗ ਦੀਆਂ ਅਪਾਰ ਸੰਭਾਵਨਾਵਾਂ 'ਤੇ ਚਰਚਾ ਕੀਤੀ। ਮਸਕ ਨੇ X 'ਤੇ ਇਕ ਪੋਸਟ ਵਿਚ ਕਿਹਾ ਕਿ ਪ੍ਰਧਾਨ ਮੰਤਰੀ ਮੋਦੀ ਨਾਲ ਗੱਲ ਕਰਨਾ ਸਨਮਾਨ ਦੀ ਗੱਲ ਸੀ। ਮੈਂ ਇਸ ਸਾਲ ਦੇ ਅੰਤ ਵਿਚ ਭਾਰਤ ਆਉਣ ਦੀ ਉਮੀਦ ਕਰਦਾ ਹਾਂ। 

ਮਸਕ ਨੂੰ ਅਮਰੀਕੀ ਰਾਸ਼ਟਰਪਤੀ ਡੋਨਾਲਡ ਟਰੰਪ ਦੇ ਪ੍ਰਸ਼ਾਸਨ ਵਿਚ ਸੱਭ ਤੋਂ ਪ੍ਰਭਾਵਸ਼ਾਲੀ ਸ਼ਖਸੀਅਤਾਂ ਵਿਚੋਂ ਇਕ ਮੰਨਿਆ ਜਾਂਦਾ ਹੈ ਅਤੇ ਉਹ ਸਰਕਾਰੀ ਕੁਸ਼ਲਤਾ ਵਿਭਾਗ (DOGE) ਦੀ ਅਗਵਾਈ ਕਰ ਰਹੇ ਹਨ ਜਿਸ ਦਾ ਉਦੇਸ਼ ਸਰਕਾਰੀ ਖ਼ਰਚਿਆਂ ਨੂੰ ਘਟਾਉਣਾ ਅਤੇ ਸੰਘੀ ਕਾਰਜਬਲ ਨੂੰ ਘਟਾਉਣਾ ਹੈ। ਸ਼ੁਕਰਵਾਰ ਨੂੰ ਗੱਲਬਾਤ ਤੋਂ ਬਾਅਦ ਮੋਦੀ ਨੇ 'X' 'ਤੇ ਕਿਹਾ, "ਐਲੋਨ ਮਸਕ ਨਾਲ ਗੱਲ ਕੀਤੀ ਅਤੇ ਇਸ ਸਾਲ ਦੇ ਸ਼ੁਰੂ ਵਿਚ ਵਾਸ਼ਿੰਗਟਨ ਵਿਚ ਸਾਡੀ ਮੁਲਾਕਾਤ ਦੌਰਾਨ ਕਵਰ ਕੀਤੇ ਗਏ ਮੁੱਦਿਆਂ ਸਮੇਤ ਵੱਖ-ਵੱਖ ਮੁੱਦਿਆਂ 'ਤੇ ਚਰਚਾ ਕੀਤੀ। ਅਸੀਂ ਤਕਨਾਲੋਜੀ ਅਤੇ ਨਵੀਨਤਾ ਵਿਚ ਸਹਿਯੋਗ ਦੀਆਂ ਅਪਾਰ ਸੰਭਾਵਨਾਵਾਂ 'ਤੇ ਚਰਚਾ ਕੀਤੀ।'' ਉਨ੍ਹਾਂ ਕਿਹਾ ਕਿ ਭਾਰਤ ਇਨ੍ਹਾਂ ਖੇਤਰਾਂ ਵਿਚ ਅਮਰੀਕਾ ਨਾਲ ਅਪਣੀ ਭਾਈਵਾਲੀ ਨੂੰ ਅੱਗੇ ਵਧਾਉਣ ਲਈ ਵਚਨਬੱਧ ਹੈ।