Surrey Nagar Kirtan News: ਖ਼ਾਲਸਾ ਸਾਜਨਾ ਦਿਵਸ ਨੂੰ ਸਮਰਪਿਤ ਸਰੀ ਵਿਚ ਸਜਾਇਆ ਗਿਆ ਨਗਰ ਕੀਰਤਨ

ਸਪੋਕਸਮੈਨ ਸਮਾਚਾਰ ਸੇਵਾ

ਖ਼ਬਰਾਂ, ਕੌਮਾਂਤਰੀ

Surrey Nagar Kirtan News: ਲੱਖਾਂ ਦੀ ਗਿਣਤੀ 'ਚ ਸੰਗਤ ਹੋਈ ਨਤਮਸਤਕ

Surrey Nagar Kirtan News in punjabi

ਵੈਨਕੂਵਰ ( ਮਲਕੀਤ ਸਿੰਘ)- ਖ਼ਾਲਸਾ ਸਾਜਨਾ ਦਿਵਸ ਨੂੰ ਸਮਰਪਿਤ ਮਿਨੀ ਪੰਜਾਬ ਵਜੋਂ ਜਾਣੇ ਜਾਂਦੇ ਕੈਨੇਡਾ ਦੇ ਸਰੀ ਸ਼ਹਿਰ 'ਚ ਸਥਿਤ ਗੁਰਦੁਆਰਾ ਦਸ਼ਮੇਸ਼ ਦਰਬਾਰ ਸਾਹਿਬ ਤੋਂ ਇਕ ਮਹਾਨ ਨਗਰ ਕੀਰਤਨ ਸਜਾਇਆ ਗਿਆ। ਜਿਸ 'ਚ ਲੱਖਾਂ ਦੀ ਗਿਣਤੀ 'ਚ ਸੰਗਤ ਨੇ ਹਾਜ਼ਰੀ ਭਰੀ।

ਗੁਰਦੁਆਰਾ ਦਸ਼ਮੇਸ਼ ਦਰਬਾਰ ਸਾਹਿਬ ਤੋਂ ਸ੍ਰੀ ਗੁਰੂ ਗ੍ਰੰਥ ਸਾਹਿਬ ਜੀ ਦੀ ਪਾਵਨ ਛਤਰ ਛਾਇਆ ਅਤੇ ਪੰਜਾਂ ਪਿਆਰਿਆਂ ਦੀ ਅਗਵਾਈ 'ਚ ਆਰੰਭ ਹੋਇਆ ਇਹ ਮਹਾਨ ਨਗਰ ਕੀਰਤਨ ਮੁੱਖ ਸੜਕਾਂ ਰਾਹੀਂ ਹੁੰਦਾ ਹੋਇਆ ਸ਼ਾਮ ਵੇਲੇ ਗੁਰਦੁਆਰਾ ਦਸ਼ਮੇਸ਼ ਦਰਬਾਰ ਸਾਹਿਬ ਵਿਖੇ ਸਮਾਪਤ ਹੋਇਆ।

ਜ਼ਿਕਰਯੋਗ ਹੈ ਕਿ ਇਸ ਨਗਰ ਕੀਰਤਨ ਲਈ ਉਲੀਕੇ ਗਏ ਤੈਅਸ਼ੁਦਾ  ਰੂਟਾਂ ਕਾਰਨ ਸਥਾਨਕ ਗੁਰੂ ਘਰਾਂ ਦੇ ਪ੍ਰਬੰਧਕਾਂ ਵੱਲੋਂ ਸਰੀ ਸਿਟੀ ਕੌਂਸਲ ਅਤੇ ਸਰੀ ਪੁਲਿਸ ਦੀ ਮਦਦ ਨਾਲ ਉਕਤ ਮੁੱਖ ਸੜਕਾਂ 'ਤੇ ਰੋਜ਼ਾਨਾ ਚਲਦੀ ਆਮ ਵਾਹਨਾਂ ਦੀ ਆਵਾਜਾਈ ਨੂੰ ਆਰਜ਼ੀ ਤੌਰ 'ਤੇ ਕੁਝ ਘੰਟਿਆਂ ਲਈ ਬੰਦ ਕਰਵਾ ਲਿਆ ਜਾਂਦਾ ਹੈ|

ਇਹ ਵੀ ਦੱਸਣਯੋਗ ਹੈ ਕਿ ਜਿੱਥੇ ਇਸ ਮਹਾਨ ਨਗਰ ਕੀਰਤਨ 'ਚ ਕੈਨੇਡਾ ਦੇ ਦੂਸਰੇ ਸ਼ਹਿਰਾਂ ਤੋਂ ਸਿੱਖ ਸੰਗਤਾਂ ਉਚੇਚੇ ਤੌਰ 'ਤੇ ਬੜੇ ਉਤਸ਼ਾਹ ਨਾਲ ਸ਼ਿਰਕਤ ਕਰਦੀਆਂ ਹਨ। ਨਗਰ ਕੀਰਤਨ 'ਚ ਸ਼ਾਮਲ ਸੰਗਤਾਂ ਦੀ ਸਹੂਲਤ ਲਈ ਵੱਖ-ਵੱਖ ਸਥਾਨਕ ਲੋਕਾਂ ਵੱਲੋਂ ਥਾਂ-ਥਾਂ ਤੇ ਲੰਗਰਾਂ ਦਾ ਵਿਸ਼ੇਸ਼ ਪ੍ਰਬੰਧ ਕੀਤਾ ਗਿਆ ਸੀ।