Covid ਵੈਕਸੀਨ ਲਗਵਾ ਚੁੱਕੇ ਨਾਗਰਿਕਾਂ ਲਈ ਕੈਨੇਡਾ ਨੇ ਖੋਲ੍ਹੇ ਦਰਵਾਜ਼ੇ, 7 ਸਤੰਬਰ ਤੋਂ ਮਿਲੇਗੀ ਐਂਟਰੀ

ਏਜੰਸੀ

ਖ਼ਬਰਾਂ, ਕੌਮਾਂਤਰੀ

ਕੋਰੋਨਾ ਵਾਇਰਸ ਮਹਾਂਮਾਰੀ ਨਾਲ ਨਜਿੱਠਣ ਲਈ ਪੂਰੀ ਦੁਨੀਆਂ ਵਿਚ ਟੀਕਾਕਰਨ ’ਤੇ ਜ਼ੋਰ ਦਿੱਤਾ ਜਾ ਰਿਹਾ ਹੈ।

Canada to open borders for fully vaccinated travelers from September 7

ਓਟਾਵਾ: ਕੋਰੋਨਾ ਵਾਇਰਸ ਮਹਾਂਮਾਰੀ ਨਾਲ ਨਜਿੱਠਣ ਲਈ ਪੂਰੀ ਦੁਨੀਆਂ ਵਿਚ ਟੀਕਾਕਰਨ ’ਤੇ ਜ਼ੋਰ ਦਿੱਤਾ ਜਾ ਰਿਹਾ ਹੈ। ਇਸ ਦੌਰਾਨ ਕੈਨੇਡਾ ਸਰਕਾਰ ਨੇ 9 ਅਗਸਤ ਤੋਂ ਉਹਨਾਂ ਅਮਰੀਕੀ ਨਾਗਰਿਕਾਂ ਲਈ ਦਰਵਾਜ਼ੇ ਖੋਲ੍ਹ ਦਿੱਤੇ ਹਨ, ਜਿਨ੍ਹਾਂ ਨੇ ਕੋਰੋਨਾ ਵੈਕਸੀਨ ਦੀਆਂ ਸਾਰੀਆਂ ਖੁਰਾਕਾਂ ਲੈ ਲਈਆਂ ਹਨ।

ਹੋਰ ਪੜ੍ਹੋ: Pegasus ਦੀ ਲਿਸਟ ਵਿਚ ਨਾਮ ਆਉਣ 'ਤੇ ਗਗਨਦੀਪ ਕੰਗ ਦਾ ਬਿਆਨ, ‘ਮੈਂ ਕੁਝ ਵੀ ਵਿਵਾਦਤ ਨਹੀਂ ਕਰਦੀ’

ਸਰਕਾਰ ਨੇ ਕਿਹਾ ਹੈ ਕਿ ਵੈਕਸੀਨ ਲਗਾ ਚੁੱਕੇ ਅਮਰੀਕੀ ਨਾਗਰਿਕਾਂ ਨੂੰ ਕੈਨੇਡਾ ਗੈਰ-ਜ਼ਰੂਰੀ ਯਾਤਰਾ ਲਈ 9 ਅਗਸਤ ਤੋਂ ਮਨਜ਼ੂਰੀ ਦੇਣਾ ਸ਼ੁਰੂ ਕਰ ਦੇਵੇਗਾ। ਇਸ ਤੋਂ ਇਲਾਵਾ ਸਰਕਾਰ ਨੇ ਕਿਹਾ ਹੈ ਕਿ ਅਮਰੀਕਾ ਤੋਂ ਇਲਾਵਾ ਹੋਰ ਦੇਸ਼ਾਂ ਦੇ ਨਾਗਰਿਕਾਂ ਨੂੰ 7 ਸਤੰਬਰ ਤੋਂ ਆਉਣ ਦੀ ਮਨਜ਼ੂਰੀ ਦਿੱਤੀ ਜਾਵੇਗੀ। ਸਿਰਫ ਉਹਨਾਂ ਲੋਕਾਂ ਨੂੰ ਹੀ ਮਨਜ਼ੂਰੀ ਦਿੱਤੀ ਜਾਵੇਗੀ, ਜਿਨ੍ਹਾਂ ਨੇ ਵੈਕਸੀਨ ਦੀਆਂ ਸਾਰੀਆਂ ਡੋਜ਼ ਲਗਵਾਈਆਂ ਹੋਣ।

ਹੋਰ ਪੜ੍ਹੋ: ਦੋ ਮਹਿਲਾ ਪੱਤਰਕਾਰਾਂ ਨੇ ਦਿੱਤੀ ਦੇਸ਼ ਧ੍ਰੋਹ ਕਾਨੂੰਨ ਨੂੰ ਚੁਣੌਤੀ, ਖੜਕਾਇਆ ਸੁਪਰੀਮ ਕੋਰਟ ਦਾ ਦਰਵਾਜ਼ਾ

ਦੱਸ ਦਈਏ ਕਿ ਕੈਨੇਡੀਅਨ ਸਰਕਾਰ ਨੇ ਕੋਰੋਨਾ ਮਹਾਂਮਾਰੀ ਦੇ ਚਲਦਿਆਂ ਮਾਰਚ 2020 ਤੋਂ ਕੈਨੇਡਾ ਅਤੇ ਅਮਰੀਕਾ ਵਿਚਾਲੇ ਗੈਰ ਜ਼ਰੂਰੀ ਯਾਤਰਾ 'ਤੇ ਪਾਬੰਦੀ ਲਗਾ ਦਿੱਤੀ ਸੀ। ਕਈ ਸੰਸਥਾਵਾਂ ਇਸ ਨੂੰ ਦੁਬਾਰਾ ਖੋਲ੍ਹਣ ਦੀ ਮੰਗ ਕਰ ਰਹੀਆਂ ਸਨ ਜਿਸ ਵਿਚ ਬਹੁਤ ਸਾਰੇ ਉਦਯੋਗ ਜਿਵੇਂ ਯਾਤਰਾ ਅਤੇ ਏਅਰਲਾਈਨਜ਼ ਸ਼ਾਮਲ ਹਨ।

ਹੋਰ ਪੜ੍ਹੋ: ਬਗ਼ਦਾਦ ਵਿਚ ਈਦ ਤੋਂ ਪਹਿਲਾਂ ਬੰਬ ਧਮਾਕਾ, 25 ਲੋਕਾਂ ਦੀ ਮੌਤ

ਭਾਰਤ ਤੋਂ ਕੈਨੇਡਾ ਆਉਣ ਵਾਲੀਆਂ ਉਡਾਣਾਂ 21 ਅਗਸਤ ਤੱਕ ਮੁਅੱਤਲ

ਕੈਨੇਡਾ ਸਰਕਾਰ ਨੇ ਐਲਾਨ ਕੀਤਾ ਹੈ ਕਿ 21 ਅਗਸਤ ਤੱਕ ਭਾਰਤ ਤੋਂ ਕੈਨੇਡਾ ਆਉਣ ਵਾਲੀਆਂ ਉਡਾਣਾਂ ਮੁਅੱਤਲ ਕਰ ਦਿੱਤੀਆਂ ਗਈਆਂ ਹਨ। ਸਰਕਾਰ ਨੇ ਭਾਰਤ ਤੋਂ ਸਿੱਧੀਆਂ ਉਡਾਣਾਂ ’ਤੇ ਪਾਬੰਦੀ 30 ਦਿਨਾਂ ਲਈ ਵਧਾ ਦਿੱਤਾ ਹੈ। ਇਹ ਪਾਬੰਦੀ 21 ਜੁਲਾਈ ਨੂੰ ਖ਼ਤਮ ਹੋਣ ਵਾਲੀ ਸੀ, ਪਰ ਹੁਣ ਇਹ 21 ਅਗਸਤ ਤੱਕ ਲਾਗੂ ਰਹੇਗੀ।