ਧੋਖਾਧੜੀ ਦੀਆਂ ਘਟਨਾਵਾਂ ਨੂੰ ਕੈਨੇਡੀਅਨ ਪੀਐਮ ਨੇ ਦੱਸਿਆ ਮੰਦਭਾਗਾ, ਦਿੱਤਾ ਸਖ਼ਤ ਕਾਰਵਾਈ ਦਾ ਭਰੋਸਾ

ਏਜੰਸੀ

ਖ਼ਬਰਾਂ, ਕੌਮਾਂਤਰੀ

ਕੈਨੇਡਾ ਦੇ ਪ੍ਰਧਾਨ ਮੰਤਰੀ ਜਸਟਿਨ ਟਰੂਡੋ ਨੇ ਅਜਿਹੀਆਂ ਘਟਾਨਾਵਾਂ ਨੂੰ ਮੰਦਭਾਗਾ ਦੱਸਿਆ  ਹੈ। ਉਹਨਾਂ ਕਿਹਾ ਕਿ ਅਜਿਹੀਆਂ ਘਟਨਾਵਾਂ ਬਾਰੇ ਸਖ਼ਤ ਕਾਰਵਾਈ ਕੀਤੀ ਜਾਵੇਗੀ।

Justin Trudeau

ਓਟਾਵਾ: ਪੰਜਾਬ ਰਾਜ ਮਹਿਲਾ ਕਮਿਸ਼ਨ ਦੀ ਚੇਅਰਪਰਸਨ ਮਨੀਸ਼ਾ ਗੁਲਾਟੀ (Women Commission Chairperson Manisha Gulati) ਵੱਲੋਂ ਵਿਦੇਸ਼ਾਂ ਵਿਚ ਵਿਆਹ ਤੋਂ ਬਾਅਦ ਹੋ ਰਹੀ ਧੋਖਾਧੜੀ ਦੇ ਮਾਮਲਿਆਂ ਸਬੰਧੀ ਕੈਨੇਡਾ ਦੇ ਪ੍ਰਧਾਨ ਮੰਤਰੀ ਜਸਟਿਨ ਟਰੂਡੋ (Canadian PM Justin Trudeau) ਨੂੰ ਚਿੱਠੀ ਲਿਖੀ ਗਈ। ਮਨੀਸ਼ਾ ਗੁਲਾਟੀ ਨੇ ਘਟਨਾਵਾਂ ’ਤੇ ਸਖ਼ਤ ਕਾਰਵਾਈ ਦੀ ਅਪੀਲ ਕੀਤੀ ਸੀ। ਇਸ ਦੇ ਜਵਾਬ ਵਿਚ ਕੈਨੇਡਾ ਦੇ ਪ੍ਰਧਾਨ ਮੰਤਰੀ ਜਸਟਿਨ ਟਰੂਡੋ ਨੇ ਅਜਿਹੀਆਂ ਘਟਾਨਾਵਾਂ ਨੂੰ ਮੰਦਭਾਗਾ ਦੱਸਿਆ ਹੈ। ਉਹਨਾਂ ਕਿਹਾ ਕਿ ਅਜਿਹੀਆਂ ਘਟਨਾਵਾਂ ਬਾਰੇ ਸਖ਼ਤ ਕਾਰਵਾਈ ਕੀਤੀ ਜਾਵੇਗੀ।

ਹੋਰ ਪੜ੍ਹੋ: ਪੀਐਮ ਮੋਦੀ ਦਾ ਹਮਲਾ, 'ਕਾਂਗਰਸ ਕਈ ਸੂਬਿਆਂ ’ਚ ਖ਼ਤਮ ਹੋ ਰਹੀ ਹੈ ਪਰ ਉਸ ਨੂੰ ਸਾਡੀ ਚਿੰਤਾ ਜ਼ਿਆਦਾ ਹੈ’

ਜਸਟਿਨ ਟਰੂਡੋ ਕਹਿਣਾ ਹੈ ਕਿ ਕੈਨੇਡਾ ਸਰਕਾਰ ਰੁਜ਼ਗਾਰ ਲਈ ਇੱਥੇ ਆਉਣ ਵਾਲੇ ਲੋਕਾਂ 'ਤੇ ਕੋਈ ਪਾਬੰਦੀ ਨਹੀਂ ਲਗਾਵੇਗੀ ਪਰ ਜਿਨ੍ਹਾਂ ਵਲੋਂ ਅਜਿਹੀਆਂ ਧੋਖਾਧੜੀ ਦੀਆਂ ਘਟਨਾਵਾਂ ਨੂੰ ਅੰਜਾਮ ਦਿੱਤੇ ਜਾ ਰਹੇ ਹਨ ਉਹਨਾਂ ਖ਼ਿਲਾਫ਼ ਸਖ਼ਤ ਕਾਰਵਾਈ ਹੋਵੇਗੀ। ਕੈਨੇਡਾ ਦੇ ਪ੍ਰਧਾਨ ਮੰਤਰੀ ਨੇ ਕਿਹਾ ਕਿ ਇੱਥੇ ਆਉਣ ਵਾਲੇ ਲੋਕ ਕੈਨੇਡਾ ਦੀ ਇਮੀਗ੍ਰੇਸ਼ਨ ਵੈਬਸਾਈਟ ਤੋਂ ਸਹੀ ਜਾਣਕਾਰੀ ਲੈ ਸਕਦੇ ਹਨ ਅਤੇ ਧੋਖਾਧੜੀ ਤੋਂ ਬਚ ਸਕਦੇ ਹਨ।

ਹੋਰ ਪੜ੍ਹੋ: Pegasus ਦੀ ਲਿਸਟ ਵਿਚ ਨਾਮ ਆਉਣ 'ਤੇ ਗਗਨਦੀਪ ਕੰਗ ਦਾ ਬਿਆਨ, ‘ਮੈਂ ਕੁਝ ਵੀ ਵਿਵਾਦਤ ਨਹੀਂ ਕਰਦੀ’

ਜਸਟਿਨ ਟਰੂਡੋ ਵੱਲੋਂ ਧੋਖਾਧੜੀ ਦੇ ਮਾਮਲਿਆਂ ’ਤੇ ਸਖ਼ਤ ਕਾਰਵਾਈ ਦੇ ਭਰੋਸੇ ਤੋਂ ਬਾਅਦ ਮਨੀਸ਼ਾ ਗੁਲਾਟੀ ਨੇ ਉਹਨਾਂ ਦਾ ਧੰਨਵਾਦ ਕੀਤਾ। ਸੋਸ਼ਲ ਮੀਡੀਆ ’ਤੇ ਜਾਣਕਾਰੀ ਸਾਂਝੀ ਕਰਦਿਆਂ ਮਨੀਸ਼ਾ ਗੁਲਾਟੀ ਨੇ ਕਿਹਾ, ‘ਮੈਂ ਕੈਨੇਡਾ ਦੇ ਮਾਨਯੋਗ ਪ੍ਰਧਾਨ ਮੰਤਰੀ ਜਸਟਿਨ ਟਰੂਡੋ ਜੀ ਦਾ ਧੰਨਵਾਦ ਕਰਦੀ ਹਾਂ ਕਿ ਉਹਨਾਂ ਨੇ ਮੇਰਾ ਪੱਖ ਸੁਣਿਆ ਅਤੇ ਸਮਝਿਆ ਅਤੇ ਦੱਸਿਆ ਕਿ ਕਿਵੇਂ ਉਹਨਾਂ ਦੀ ਸਰਕਾਰ ਫਰਾਡ ਏਜੰਡਾ 'ਤੇ ਸ਼ਿਕੰਜਾ ਕੱਸੇਗੀ’।

ਹੋਰ ਪੜ੍ਹੋ: ਦੋ ਮਹਿਲਾ ਪੱਤਰਕਾਰਾਂ ਨੇ ਦਿੱਤੀ ਦੇਸ਼ ਧ੍ਰੋਹ ਕਾਨੂੰਨ ਨੂੰ ਚੁਣੌਤੀ, ਖੜਕਾਇਆ ਸੁਪਰੀਮ ਕੋਰਟ ਦਾ ਦਰਵਾਜ਼ਾ

ਦੱਸ ਦਈਏ ਕਿ ਕੈਨੇਡਾ ਦੇ ਪ੍ਰਧਾਨ ਮੰਤਰੀ ਨੂੰ ਲਿਖੀ ਚਿੱਠੀ ਵਿਚ ਮਨੀਸ਼ਾ ਗੁਲਾਟੀ ਨੇ ਕੈਨੇਡਾ ਸਰਕਾਰ ਨੂੰ ਅਪੀਲ ਕੀਤੀ ਸੀ ਕਿ ਇਕ ਮਜਬੂਤ ਪ੍ਰਣਾਲੀ ਲਾਗੂ ਕੀਤੀ ਜਾਵੇ, ਜਿਸ ਵਿਚ ਕੈਨੇਡੀਅਨ ਅਧਿਕਾਰੀ ਅਤੇ ਪੰਜਾਬ ਰਾਜ ਮਹਿਲਾ ਕਮਿਸ਼ਨ ਤਾਲਮੇਲ ਕਰਕੇ ਵਿਆਹ ਤੋਂ ਬਾਅਦ ਧੋਖਾਧੜੀ ਦਾ ਸ਼ਿਕਾਰ ਹੋਏ ਪੀੜਤਾਂ ਨੂੰ ਇਨਸਾਫ ਦਿਵਾਉਣ ਦੇ ਉਪਰਾਲੇ ਕਰਨ।