Florida 'ਚ ਗ੍ਰਿਫ਼ਤਾਰ ਪੰਜਾਬੀ ਟਰੱਕ ਡਰਾਈਵਰ ਹਰਜਿੰਦਰ ਸਿੰਘ ਨੇ ਭਾਰਤ ਆਉਣ ਤੋਂ ਕੀਤਾ ਇਨਕਾਰ

ਸਪੋਕਸਮੈਨ ਸਮਾਚਾਰ ਸੇਵਾ

ਖ਼ਬਰਾਂ, ਕੌਮਾਂਤਰੀ

ਕਿਹਾ : ਭਾਰਤ 'ਚ ਹੈ ਮੇਰੀ ਜਾਨ ਨੂੰ ਖਤਰਾ, ਫਰੋਲਿਡਾ ਟਰੱਕ ਦੁਰਘਟਨਾ ਮਾਮਲੇ 'ਚ ਗ੍ਰਿਫ਼ਤਾਰ ਹੈ ਟਰੱਕ ਡਰਾਈਵਰ ਹਰਜਿੰਦਰ

Punjabi truck driver Harjinder Singh arrested in Florida refuses to come to India

Punjabi truck driver Harjinder Singh News : ਅਮਰੀਕਾ ਸਮੇਤ ਵੱਖ-ਵੱਖ ਦੇਸ਼ਾਂ ਵਿੱਚ ਅਪਰਾਧ ਕਰਨ ਤੋਂ ਬਾਅਦ ਪੰਜਾਬ ਸਮੇਤ ਭਾਰਤ ਦੇ ਹੋਰਨਾਂ ਰਾਜਾਂ ਦੇ ਵਿਅਕਤੀ ਡਿਪੋਰਟ ਹੋਣ ਦੇ ਡਰੋਂ ‘ਭਾਰਤ ’ਚ ਮੇਰੀ ਜਾਨ ਨੂੰ ਖਤਰਾ’ ਦੱਸ ਕੇ ਦੇਸ਼ ਨਿਕਾਲਾ ਦਿੱਤੇ ਜਾਣ ਦਾ ਮੁੱਦਾ ਬਣਾਉਂਦੇ ਹਨ। ਇਸੇ ਤਰ੍ਹਾਂ ਦਾ ਮੁੱਦਾ ਹੁਣ ਫਿਰ ਤੋਂ ਸਾਹਮਣੇ ਆਇਆ ਹੈ।

ਜਿਸ ਅਨੁਸਾਰ ਪੰਜਾਬੀ ਮੂਲ ਦੇ ਟਰੱਕ ਡਰਾਈਵਰ ਹਰਜਿੰਦਰ ਸਿੰਘ ਨੂੰ ਬੀਤੀ 12 ਅਗਸਤ ਨੂੰ ਅਮਰੀਕਾ ਵਿੱਚ ਲਾਪਰਵਾਹੀ ਨਾਲ ਗੈਰ-ਕਾਨੂੰਨੀ ਯੂ-ਟਰਨ ਲੈਣ ਕਾਰਨ ਵਾਪਰੇ ਭਿਆਨਕ ਹਾਦਸਾ ਤੋਂ ਬਾਅਦ ਗ੍ਰਿਫਤਾਰ ਕੀਤਾ ਗਿਆ ਸੀ। ਉਸ ਨੇ ਹੁਣ ਭਾਰਤ ਵਾਪਸ ਆਉਣ ਤੋਂ ਸਾਫ ਇਨਕਾਰ ਕਰ ਦਿੱਤਾ ਹੈ ਅਤੇ ਉਸ ਨੇ ਭਾਰਤ ’ਚ ਆਪਣੀ ਜਾਨ ਨੂੰ ਖਤਰਾ ਦੱਸਿਆ ਹੈ। ਹਰਜਿੰਦਰ ਸਿੰਘ ਵੱਲੋਂ ਆਪਣੀ ਜਾਨ ਨੂੰ ਖ਼ਤਰਾ ਦੱਸਦੇ ਹੋਏ ਵਿਦੇਸ਼ਾਂ ਵਿੱਚ ਸ਼ਰਨ ਲੈਣ ਦਾ ਇਹ ਕੋਈ ਪਹਿਲਾ ਮਾਮਲਾ ਨਹੀਂ ਹੈ। ਇਸ ਤੋਂ ਪਹਿਲਾਂ ਵੀ ਹਜ਼ਾਰਾਂ ਨੌਜਵਾਨਾਂ ਨੇ ਵਿਦੇਸ਼ਾਂ ਵਿਚ ਸ਼ਰਨ ਲਈ ਹੈ।

ਜ਼ਿਕਰਯੋਗ ਹੈ ਕਿ ਹਰਜਿੰਦਰ ਸਿੰਘ ਨੂੰ ਫਲੋਰੀਡਾ ਹਾਈਵੇਅ ਸੇਫਟੀ ਐਂਡ ਮੋਟਰ ਵਹੀਕਲਜ਼ ਨੇ ਟਰੱਕ ਦੀ ਲਾਪਰਵਾਹੀ ਨਾਲ ਗੱਡੀ ਚਲਾਉਣ ਦੇ ਦੋਸ਼ ਵਿੱਚ ਗ੍ਰਿਫਤਾਰ ਕੀਤਾ ਸੀ। ਉਸਦੀ ਲਾਪਰਵਾਹੀ ਕਾਰਨ ਤਿੰਨ ਲੋਕਾਂ ਦੀ ਮੌਤ ਹੋ ਗਈ।

ਹੁਣ ਜਦੋਂ ਉਸਨੂੰ ਭਾਰਤ ਵਾਪਸ ਭੇਜਣ ਦੀ ਪ੍ਰਕਿਰਿਆ ਸ਼ੁਰੂ ਹੋ ਗਈ ਹੈ, ਤਾਂ ਉਸਨੇ ਬੇਨਤੀ ਕੀਤੀ ਹੈ ਕਿ ਜੇਕਰ ਉਹ ਭਾਰਤ ਵਾਪਸ ਆਉਂਦਾ ਹੈ ਤਾਂ ਉਸਦੀ ਜਾਨ ਨੂੰ ਖ਼ਤਰਾ ਹੈ। ਉਹ 2019 ਤੋਂ ਇਮੀਗ੍ਰੇਸ਼ਨ ਬਾਂਡ ’ਤੇ ਅਮਰੀਕਾ ਵਿੱਚ ਸ਼ਰਨਾਰਥੀ ਵਜੋਂ ਰਹਿ ਰਿਹਾ ਹੈ। ਹਰਜਿੰਦਰ ਸਿੰਘ ਸਤੰਬਰ 2018 ਵਿੱਚ ਦੱਖਣੀ ਸਰਹੱਦ ਪਾਰ ਕਰਕੇ ਕੈਲੀਫੋਰਨੀਆ ਵਿੱਚ ਗੈਰ-ਕਾਨੂੰਨੀ ਤੌਰ ’ਤੇ ਅਮਰੀਕਾ ਵਿੱਚ ਦਾਖਲ ਹੋਇਆ ਸੀ।