ਸਾਬਕਾ ਰਾਸ਼ਟਰਪਤੀ  ਜਨਰਲ ਪਰਵੇਜ਼ ਮੁਸ਼ੱਰਫ ਨੂੰ ਸਜ਼ਾ ਸੁਣਾਉਣ ਵਾਲੇ ਜੱਜ ਦੀ ਕੋਰੋਨਾ ਨਾਲ ਮੌਤ

ਸਪੋਕਸਮੈਨ ਸਮਾਚਾਰ ਸੇਵਾ

ਖ਼ਬਰਾਂ, ਕੌਮਾਂਤਰੀ

ਪਾਕਿਸਤਾਨ ਵਿਚ ਫੌਜ ਦੇ ਅੱਤਿਆਚਾਰਾਂ ਵਿਰੁੱਧ ਆਵਾਜ਼ ਬੁਲੰਦ ਕੀਤੀ ਸੀ,ਉਨ੍ਹਾਂ ਦੀ ਮੌਤ ਹੋ ਗਈ ਹੈ। ਦੱਸਿਆ ਜਾ ਰਿਹਾ ਹੈ ਕਿ ਜਸਟਿਸ ਵਕਾਰ ਕੋਰੋਨਾ ਵਾਇਰਸ ਤੋਂ ਪੀੜਤ ਸੀ।

Former Army General Pervez Musharraf and jujj seth

ਇਸਲਾਮਾਬਾਦ: ਪਿਸ਼ਾਵਰ ਹਾਈ ਕੋਰਟ ਦੇ ਚੀਫ ਜਸਟਿਸ ਵਕਾਰ ਅਹਿਮਦ ਸੇਠ, ਜਿਨ੍ਹਾਂ ਨੇ ਪਾਕਿਸਤਾਨ ਦੇ ਸਾਬਕਾ  ਰਾਸ਼ਟਰਪਤੀ ਜਨਰਲ ਪਰਵੇਜ਼ ਮੁਸ਼ੱਰਫ ਨੂੰ ਦੇਸ਼ਧ੍ਰੋਹ ਦੇ ਦੋਸ਼ ਵਿੱਚ ਮੌਤ ਦੀ ਸਜ਼ਾ ਸੁਣਾਈ ਸੀ, ਦੀ ਕੋਰੋਨਾ ਵਾਇਰਸ ਨਾਲ ਮੌਤ ਹੋ ਗਈ ਹੈ। ਅਧਿਕਾਰੀਆਂ ਨੇ ਦੱਸਿਆ ਕਿ ਜਸਟਿਸ ਸੇਠ ਨੇ ਇਸਲਾਮਾਬਾਦ ਦੇ ਇੱਕ ਨਿੱਜੀ ਹਸਪਤਾਲ ਵਿੱਚ ਆਖਰੀ ਸਾਹ ਲਿਆ। ਜਸਟਿਸ ਸੇਠ 59 ਸਾਲਾਂ ਦੇ ਸਨ। ਜਸਟਿਸ ਸੇਠ ਪਾਕਿਸਤਾਨ ਦੇ ਖੈਬਰ ਪਖਤੂਨਖਵਾ ਸੂਬੇ ਦੇ ਦਿਖਾਣ ਜ਼ਿਲ੍ਹੇ ਦਾ ਰਹਿਣ ਵਾਲਾ ਸੀ। ਉਹ ਆਪਣੇ ਪਿੱਛੇ ਪਤਨੀ ਅਤੇ ਇੱਕ ਬੇਟੀ ਛੱਡ ਗਏ ਹਨ ।