ਕਿਸੇ ਵੀ ਤਾਕਤ ਨੂੰ ਹਰਾ ਸਕਦੇ ਨੇ ਕਿਸਾਨ : ਐਂਡੀ ਲੇਵਿਨ

ਏਜੰਸੀ

ਖ਼ਬਰਾਂ, ਕੌਮਾਂਤਰੀ

ਕਿਹਾ ਕਿ ਇਹ ਦੇਖ ਕੇ ਖੁਸ਼ੀ ਹੋਈ ਕਿ ਵਿਰੋਧ ਪ੍ਰਦਰਸ਼ਨਾਂ ਦੇ ਇੱਕ ਸਾਲ ਤੋਂ ਵੱਧ ਸਮੇਂ ਬਾਅਦ ਭਾਰਤ ਵਿਚ ਤਿੰਨ ਖੇਤੀਬਾੜੀ ਕਾਨੂੰਨਾਂ ਨੂੰ ਰੱਦ ਕਰ ਦਿਤਾ ਜਾਵੇਗਾ।

Andy Levin

ਵਲਿੰਗਟਨ : ਭਾਰਤ ਸਰਕਾਰ ਵਲੋਂ ਲਿਆਂਦੇ ਖੇਤੀ ਕਾਨੂੰਨ ਵਾਪਸ ਲੈਣ ਦੇ ਫ਼ੈਸਲੇ ਨਾਲ ਸਿਰਫ ਪੂਰੀ ਦੁਨੀਆਂ ਵਿਚ ਖੁਸ਼ੀ ਦੀ ਲਹਿਰ ਹੈ ਹਰ ਕੋਈ ਇਸ ਫ਼ੈਸਲੇ ਦੀ ਸ਼ਲਾਘਾ ਕਰ ਰਿਹਾ ਹੈ ਦੱਸ ਦੇਈਏ ਕਿ ਅਮਰੀਕੀ ਸੰਸਦ ਮੈਂਬਰ ਐਂਡੀ ਲੇਵਿਨ ਨੇ ਭਾਰਤ ਵਿਚ ਤਿੰਨ ਖੇਤੀ ਕਾਨੂੰਨਾਂ ਨੂੰ ਰੱਦ ਕਰਨ ਦੇ ਫ਼ੈਸਲੇ ਦਾ ਸਵਾਗਤ ਕੀਤਾ ਹੈ।

ਕਾਂਗਰਸ ਦੇ ਮੈਂਬਰ ਐਂਡੀ ਲੇਵਿਨ ਨੇ ਕਿਹਾ ਕਿ ਇਹ ਦੇਖ ਕੇ ਖੁਸ਼ੀ ਹੋਈ ਕਿ ਵਿਰੋਧ ਪ੍ਰਦਰਸ਼ਨਾਂ ਦੇ ਇੱਕ ਸਾਲ ਤੋਂ ਵੱਧ ਸਮੇਂ ਬਾਅਦ ਭਾਰਤ ਵਿਚ ਤਿੰਨ ਖੇਤੀਬਾੜੀ ਕਾਨੂੰਨਾਂ ਨੂੰ ਰੱਦ ਕਰ ਦਿਤਾ ਜਾਵੇਗਾ। ਇਨਾਂ ਹੀ ਨਹੀਂ ਸਗੋਂ ਐਂਡੀ ਲੇਵਿਨ ਨੇ ਕਾਰਪੋਰੇਟ ਹਿੱਤਾਂ ਨੂੰ ਲੈ ਕੇ ਵੱਡਾ ਬਿਆਨ ਦਿਤਾ ਹੈ।

ਕਾਂਗਰਸ ਮੈਂਬਰ ਐਂਡੀ ਲੇਵਿਨ ਨੇ ਕਿਹਾ, “ਇਹ ਇਸ ਗੱਲ ਦਾ ਸਬੂਤ ਹੈ ਕਿ ਜਦੋਂ ਭਾਰਤ ਅਤੇ ਦੁਨੀਆਂ ਭਰ ਦੇ ਲੋਕ ਇਕੱਠੇ ਹੁੰਦੇ ਹਨ ਤਾਂ ਉਹ ਕਾਰਪੋਰੇਟ ਹਿੱਤਾਂ ਨੂੰ ਹਰਾ ਸਕਦੇ ਹਨ ਅਤੇ ਤਰੱਕੀ ਕਰ ਸਕਦੇ ਹਨ।”

ਜ਼ਿਕਰਯੋਗ ਹੈ ਕਿ ਸ੍ਰੀ ਗੁਰੂ ਨਾਨਕ ਦੇਵ ਜੀ ਦੇ ਪ੍ਰਕਾਸ਼ ਪੁਰਬ ਮੌਕੇ  ਕਿਸਾਨੀ ਸੰਘਰਸ਼ ਨੂੰ ਇੱਕ ਵੱਡੀ ਜਿੱਤ ਮਿਲੀ ਹੈ। ਪ੍ਰਧਾਨ ਮੰਤਰੀ ਨਰਿੰਦਰ ਮੋਦੀ ਨੇ ਇੱਕ ਸਾਲ ਤੋਂ ਵੱਧ ਸਮੇਂ ਤੋਂ ਵਿਵਾਦਾਂ ਵਿੱਚ ਘਿਰੇ ਤਿੰਨ ਖੇਤੀ ਕਾਨੂੰਨਾਂ ਨੂੰ ਵਾਪਸ ਲੈਣ ਦਾ ਐਲਾਨ ਕੀਤਾ ਹੈ।

ਹਾਲਾਂਕਿ, ਕਿਸਾਨ ਖੇਤੀ ਕਾਨੂੰਨਾਂ ਨੂੰ ਰੱਦ ਕਰਨ ਤੋਂ ਇਲਾਵਾ ਘੱਟੋ-ਘੱਟ ਸਮਰਥਨ ਮੁੱਲ ‘ਤੇ ਕਾਨੂੰਨ ਬਣਾਉਣ ਦੀ ਵੀ ਮੰਗ ਕਰ ਰਹੇ ਸਨ। ਦੇਸ਼ ਨੂੰ ਆਪਣੇ ਸੰਬੋਧਨ ਵਿਚ PM ਮੋਦੀ ਨੇ ਐਮਐਸਪੀ ਨੂੰ ਹੋਰ ਪ੍ਰਭਾਵਸ਼ਾਲੀ ਅਤੇ ਪਾਰਦਰਸ਼ੀ ਬਣਾਉਣ ਦੀ ਗੱਲ ਕੀਤੀ ਹੈ।