ਆਸਟ੍ਰੇਲੀਆ ਪੁਲਿਸ ਨੇ 29 ਜਨਵਰੀ ਨੂੰ ਵਾਪਰੀ ਹਿੰਸਾ ਦੀ ਘਟਨਾ ਤੋਂ ਬਾਅਦ 6 ਵਿਅਕਤੀਆਂ ਦੀਆਂ ਤਸਵੀਰਾਂ ਕੀਤੀਆਂ ਜਾਰੀ

ਏਜੰਸੀ

ਖ਼ਬਰਾਂ, ਕੌਮਾਂਤਰੀ

ਪੁਲਿਸ ਅਨੁਸਾਰ ਇਸ ਦੌਰਾਨ ਕਈ ਲੋਕ ਗੰਭੀਰ ਜ਼ਖਮੀ ਹੋਏ ਸਨ।

Police appealing to identify six men following affray in Melbourne

 

ਵਿਕਟੋਰੀਆ: ਆਸਟ੍ਰੇਲੀਆ ਦੀ ਵਿਕਟੋਰੀਆ ਪੁਲਿਸ ਨੇ 29 ਜਨਵਰੀ ਨੂੰ ‘ਖਾਲਿਸਤਾਨ ਰੈਫਰੈਂਡਮ ਸਮਾਗਮ’ ਦੌਰਾਨ ਹਿੰਸਾ ਕਰਨ ਵਾਲੇ 6 ਖਾਲਿਸਤਾਨ ਸਮਰਥਕਾਂ ਦੀਆਂ ਤਸਵੀਰਾਂ ਜਾਰੀ ਕੀਤੀਆਂ ਹਨ। ਪੁਲਿਸ ਨੇ ਕਿਹਾ, "ਲੜਾਈ ਦੌਰਾਨ, ਕਈ ਲੋਕਾਂ ਨੇ ਝੰਡੇ ਦੇ ਪੋਲ ਨੂੰ ਹਥਿਆਰ ਵਜੋਂ ਵਰਤਿਆ, ਜਿਸ ਨਾਲ ਕਈ ਲੋਕ ਜ਼ਖਮੀ ਹੋ ਗਏ... ਇਕ ਸਮੂਹ ਨੇ ਇਕ ਭਾਰਤੀ ਝੰਡਾ ਵੀ ਸਾੜ ਦਿੱਤਾ।" ਪੁਲਿਸ ਅਨੁਸਾਰ ਇਸ ਦੌਰਾਨ ਕਈ ਲੋਕ ਗੰਭੀਰ ਜ਼ਖਮੀ ਹੋਏ ਸਨ।

ਇਹ ਵੀ ਪੜ੍ਹੋ: ਪੰਜਾਬ ’ਚ ਕੁਝ ਥਾਵਾਂ ਨੂੰ ਛੱਡ ਕੇ ਅੱਜ ਬਹਾਲ ਹੋਣਗੀਆਂ ਇੰਟਰਨੈੱਟ ਸੇਵਾਵਾਂ

 

 

ਮੈਲਬੌਰਨ ਈਸਟ ਨੇਬਰਹੁੱਡ ਪੁਲਿਸਿੰਗ ਟੀਮ ਨੇ ਲੋਕਾਂ ਨੂੰ ਜਨਤਕ ਸਹਾਇਤਾ ਦੀ ਅਪੀਲ ਕੀਤੀ ਹੈ। ਪੁਲਿਸ ਨੇ ਦੱਸਿਆ ਕਿ ਦੋ ਵਿਅਕਤੀਆਂ ਨੂੰ ਉਸੇ ਦਿਨ ਗ੍ਰਿਫਤਾਰ ਕੀਤਾ ਗਿਆ ਸੀ ਅਤੇ ਬਾਕੀ ਵਿਅਕਤੀਆਂ ਦੀ ਪਛਾਣ ਕਰਨ ਲਈ ਪੁਲਿਸ ਪੁੱਛਗਿੱਛ ਕਰ ਰਹੀ ਹੈ।

ਇਹ ਵੀ ਪੜ੍ਹੋ: ਭਗੌੜੇ ਮੇਹੁਲ ਚੌਕਸੀ ਖ਼ਿਲਾਫ਼ ਰੈੱਡ ਕਾਰਨਰ ਨੋਟਿਸ ਰੱਦ, ਭਾਰਤ ਨੇ ਜਤਾਇਆ ਵਿਰੋਧ 

ਜਾਂਚਕਰਤਾਵਾਂ ਨੇ ਛੇ ਵਿਅਕਤੀਆਂ ਦੀਆਂ ਤਸਵੀਰਾਂ ਜਾਰੀ ਕੀਤੀਆਂ ਹਨ, ਜਿਨ੍ਹਾਂ ਸਬੰਧੀ ਉਹਨਾਂ ਦਾ ਮੰਨਣਾ ਹੈ ਕਿ ਉਹ ਉਹਨਾਂ ਦੀ ਪੁੱਛਗਿੱਛ ਵਿਚ ਸਹਾਇਤਾ ਕਰਨ ਦੇ ਯੋਗ ਹੋ ਸਕਦੇ ਹਨ। ਜਾਣਕਾਰੀ ਸਾਂਝੀ ਕਰਨ ਲਈ ਪੁਲਿਸ ਵਲੋਂ 1800 333 000 ਨੰਬਰ ਅਤੇ  www.crimestoppersvic.com.au ਈਮੇਲ ਜਾਰੀ ਕੀਤੀ ਗਈ ਹੈ। ਉਧਰ ਆਸਟ੍ਰੇਲੀਆ ਦੇ ਪ੍ਰਧਾਨ ਮੰਤਰੀ ਐਂਥਨੀ ਐਲਬਨੀਸ ਨੇ ਕਿਹਾ ਹੈ ਕਿ ਦੇਸ਼ ਵਿਚ ਅਜਿਹੇ ਹਮਲੇ ਬਰਦਾਸ਼ਤ ਨਹੀਂ ਕੀਤੇ ਜਾਣਗੇ।