Khyber Pakhtunkhwa: ਖੈਬਰ ਪਖਤੂਨਖਵਾ ਵਿੱਚ ਇੱਕ ਮੁਕਾਬਲੇ ਵਿੱਚ 10 ਅਤਿਵਾਦੀ ਅਤੇ ਇੱਕ ਪਾਕਿਸਤਾਨੀ ਫ਼ੌਜ ਦਾ ਕੈਪਟਨ ਮਾਰਿਆ ਗਿਆ
ਆਈਐਸਪੀਆਰ ਨੇ ਕਿਹਾ ਕਿ ਮਾਰੇ ਗਏ ਅਤਿਵਾਦੀਆਂ ਤੋਂ ਹਥਿਆਰ ਅਤੇ ਗੋਲਾ ਬਾਰੂਦ ਜ਼ਬਤ ਕੀਤਾ ਗਿਆ ਹੈ।
10 terrorists and a Pakistani army captain killed in an encounter in Khyber Pakhtunkhwa: ਪਾਕਿਸਤਾਨ ਦੇ ਖੈਬਰ ਪਖਤੂਨਖਵਾ ਦੇ ਡੇਰਾ ਇਸਮਾਈਲ ਖਾਨ ਜ਼ਿਲ੍ਹੇ ਵਿੱਚ ਇੱਕ ਮੁਕਾਬਲੇ ਦੌਰਾਨ ਇੱਕ ਪਾਬੰਦੀਸ਼ੁਦਾ ਸੰਗਠਨ ਨਾਲ ਸਬੰਧਤ ਘੱਟੋ-ਘੱਟ 10 ਅਤਿਵਾਦੀ ਅਤੇ ਪਾਕਿਸਤਾਨੀ ਫ਼ੌਜ ਦੇ ਇੱਕ ਕੈਪਟਨ ਮਾਰੇ ਗਏ। ਇਹ ਜਾਣਕਾਰੀ ਪਾਕਿਸਤਾਨੀ ਹਥਿਆਰਬੰਦ ਸੈਨਾਵਾਂ ਦੇ ਮੀਡੀਆ ਅਤੇ ਲੋਕ ਸੰਪਰਕ ਵਿੰਗ, ਇੰਟਰ-ਸਰਵਿਸਿਜ਼ ਪਬਲਿਕ ਰਿਲੇਸ਼ਨਜ਼ (ISPR) ਨੇ ਦਿੱਤੀ।
ਫ਼ੌਜੀ ਮੀਡੀਆ ਵਿੰਗ ਵੱਲੋਂ ਜਾਰੀ ਇੱਕ ਬਿਆਨ ਵਿੱਚ ਕਿਹਾ ਗਿਆ ਹੈ ਕਿ ਇਲਾਕੇ ਵਿੱਚ ਅਤਿਵਾਦੀਆਂ ਦੀ ਮੌਜੂਦਗੀ ਬਾਰੇ ਜਾਣਕਾਰੀ ਮਿਲਣ ਤੋਂ ਬਾਅਦ ਵੀਰਵਾਰ ਨੂੰ ਇੱਕ ਖੁਫ਼ੀਆ ਜਾਣਕਾਰੀ ਅਧਾਰਤ ਆਪ੍ਰੇਸ਼ਨ (IBO) ਸ਼ੁਰੂ ਕੀਤਾ ਗਿਆ ਸੀ।
ਬਿਆਨ ਵਿੱਚ ਕਿਹਾ ਗਿਆ ਹੈ ਕਿ ਕੈਪਟਨ ਹਸਨੈਨ ਅਖਤਰ ਦੀ ਮੌਤ ਭਿਆਨਕ ਮੁਕਾਬਲੇ ਦੌਰਾਨ ਹੋਈ।
ਆਈਐਸਪੀਆਰ ਨੇ ਕਿਹਾ ਕਿ ਮਾਰੇ ਗਏ ਅਤਿਵਾਦੀਆਂ ਤੋਂ ਹਥਿਆਰ ਅਤੇ ਗੋਲਾ ਬਾਰੂਦ ਜ਼ਬਤ ਕੀਤਾ ਗਿਆ ਹੈ। ਉਨ੍ਹਾਂ ਕਿਹਾ ਕਿ ਇਹ ਅੱਤਵਾਦੀ ਵੱਖ-ਵੱਖ ਕਾਨੂੰਨ ਲਾਗੂ ਕਰਨ ਵਾਲੀਆਂ ਏਜੰਸੀਆਂ ਵਿਰੁੱਧ ਕਈ ਹਮਲੇ ਕਰਨ ਦੇ ਨਾਲ-ਨਾਲ ਮਾਸੂਮ ਨਾਗਰਿਕਾਂ ਦੀ ਹੱਤਿਆ ਵਿੱਚ ਸ਼ਾਮਲ ਸਨ।