ਨਿਊਯਾਰਕ 'ਚ ਮਨਾਇਆ ਜਾਵੇਗਾ ਭਗਤ ਧੰਨਾ ਜੱਟ ਦਾ ਜਨਮ ਦਿਹਾੜਾ
ਗੁਰਦੁਆਰਾ ਸਿੱਖ ਕਲਚਰਲ ਸੁਸਾਇਟੀ ਨਿਊਯਾਰਕ ਵਲੋਂ ਭਗਤ ਧੰਨਾ ਜੀ ਦਾ ਜਨਮ ਦਿਹਾੜਾ ਮਨਾਇਆ ਜਾ ਰਿਹਾ ਹੈ।
Birthday of Bhagat Dhanna Jatt, will be celebrated in New York
ਨਿਊਯਾਰਕ : ਗੁਰਦੁਆਰਾ ਸਿੱਖ ਕਲਚਰਲ ਸੁਸਾਇਟੀ ਨਿਊਯਾਰਕ ਵਲੋਂ ਭਗਤ ਧੰਨਾ ਜੀ ਦਾ ਜਨਮ ਦਿਹਾੜਾ ਮਨਾਇਆ ਜਾ ਰਿਹਾ ਹੈ। ਗੁਰਦੁਆਰਾ ਸਿੱਖ ਕਲਚਰਲ ਸੁਸਾਇਟੀ ਦੇ ਹੈੱਡ ਗ੍ਰੰਥੀ ਭਾਈ ਭੁਪਿੰਦਰ ਸਿੰਘ ਨੇ ਦਸਿਆ ਕਿ 'ਭਗਤ ਧੰਨਾ ਜੱਟ ਐਸੋਸੀਏਸ਼ਨ' ਦੇ ਸਹਿਯੋਗ ਨਾਲ ਸ਼੍ਰੋਮਣੀ ਭਗਤ ਧੰਨਾ ਸਾਹਿਬ ਜੀ ਦਾ ਜਨਮ ਦਿਹਾੜਾ 22 ਅਪ੍ਰੈਲ ਨੂੰ ਮਨਾਇਆ ਜਾ ਰਿਹਾ ਹੈ। ਇਸ ਦਾ ਪ੍ਰਬੰਧ ਦਿਨ ਐਤਵਾਰ ਨੂੰ ਗੁਰੂ ਘਰ 'ਸਿੱਖ ਕਲਚਰਲ ਸੁਸਾਇਟੀ ਰਿਚਮਿੰਡ ਹਿੱਲ ਨਿਊਯਾਰਕ' ਵਿਖੇ ਵੱਡੇ ਪੱਧਰ 'ਤੇ ਕੀਤਾ ਜਾਵੇਗਾ।