ਪਾਪੂਆ ਨਿਊ ਗਿਨੀ ਪਹੁੰਚੇ PM ਮੋਦੀ, PM ਜੇਮਸ ਮੈਰਾਪੇ ਨੇ ਪੈਰ ਛੂਹ ਕੇ ਅਤੇ ਜੱਫ਼ੀ ਪਾ ਕੇ ਕੀਤਾ ਸਵਾਗਤ
ਮੋਦੀ ਪਾਪੂਆ ਨਿਊ ਗਿਨੀ ਦਾ ਦੌਰਾ ਕਰਨ ਵਾਲੇ ਭਾਰਤ ਦੇ ਪਹਿਲੇ ਪ੍ਰਧਾਨ ਮੰਤਰੀ ਹਨ।
PM Modi receives warm welcome in Papua New Guinea
ਪੋਰਟ ਮੋਰੇਸਬੀ : ਪ੍ਰਧਾਨ ਮੰਤਰੀ ਨਰਿੰਦਰ ਮੋਦੀ ਤਿੰਨ ਦੇਸ਼ਾਂ ਦੇ ਦੌਰੇ 'ਤੇ ਹਨ। ਦੌਰੇ ਦੇ ਦੂਜੇ ਪੜਾਅ ਵਿਚ ਉਹ ਹਿੰਦ ਪ੍ਰਸ਼ਾਂਤ ਮਹਾਸਾਗਰ ਵਿਚ ਸਥਿਤ ਦੇਸ਼ ਪਾਪੂਆ ਨਿਊ ਗਿਨੀ ਪਹੁੰਚੇ। ਇੱਥੇ ਪਹੁੰਚਣ 'ਤੇ ਪੀ.ਐੱਮ. ਮੋਦੀ ਦਾ ਸ਼ਾਨਦਾਰ ਸਵਾਗਤ ਕੀਤਾ ਗਿਆ। PM ਮੋਦੀ ਦਾ ਸਵਾਗਤ ਕਰਨ ਪਾਪੂਆ ਨਿਊ ਗਿਨੀ ਦੇ ਪ੍ਰਧਾਨ ਮੰਤਰੀ ਜੇਮਸ ਮੈਰਾਪੇ ਖ਼ੁਦ ਪਹੁੰਚੇ ਅਤੇ ਉਹਨਾਂ ਨੇ ਪੀਐੱਮ ਮੋਦੀ ਦੇ ਪੈਰ ਛੂਹ ਕੇ ਅਤੇ ਜੱਫ਼ੀ ਪਾ ਕੇ ਸਵਾਗਤ ਕੀਤਾ।
ਮੋਦੀ ਪਾਪੂਆ ਨਿਊ ਗਿਨੀ ਦਾ ਦੌਰਾ ਕਰਨ ਵਾਲੇ ਭਾਰਤ ਦੇ ਪਹਿਲੇ ਪ੍ਰਧਾਨ ਮੰਤਰੀ ਹਨ। ਇਸ ਤੋਂ ਬਾਅਦ ਪ੍ਰਧਾਨ ਮੰਤਰੀ ਮੋਦੀ ਆਸਟ੍ਰੇਲੀਆ ਜਾਣਗੇ। ਪ੍ਰਧਾਨ ਮੰਤਰੀ ਮੋਦੀ ਨੂੰ ਇਨ੍ਹਾਂ ਵਿਦੇਸ਼ੀ ਦੌਰਿਆਂ 'ਤੇ ਕਾਫ਼ੀ ਮਾਣ-ਸਨਮਾਨ ਮਿਲ ਰਿਹਾ ਹੈ, ਪਰ ਪਾਪੂਆ ਨਿਊ ਗਿਨੀ ਜਾਣ 'ਤੇ ਪ੍ਰਧਾਨ ਮੰਤਰੀ ਮੋਦੀ ਨੂੰ ਅਜਿਹਾ ਵਿਸ਼ੇਸ਼ ਸਨਮਾਨ ਮਿਲੇਗਾ, ਜੋ ਕੁਝ ਹੀ ਨੇਤਾਵਾਂ ਨੂੰ ਮਿਲਿਆ ਹੈ।