ਤਾਲਿਬਾਨ ਵੱਲੋਂ ਕਾਬੁਲ ਏਅਰਪੋਰਟ ਤੋਂ 150 ਲੋਕ ਅਗਵਾ, ਜ਼ਿਆਦਾਤਰ ਭਾਰਤੀ, ਤਾਲਿਬਾਨ ਨੇ ਕੀਤਾ ਖੰਡਨ

ਏਜੰਸੀ

ਖ਼ਬਰਾਂ, ਕੌਮਾਂਤਰੀ

ਅਫ਼ਗਾਨਿਸਤਾਨ ’ਤੇ ਤਾਲਿਬਾਨ ਦੇ ਕਬਜ਼ੇ ਤੋਂ ਬਾਅਦ ਬੀਤੇ ਕਈ ਦਿਨਾਂ ਤੋਂ ਭਾਰੀ ਗਿਣਤੀ ਵਿਚ ਲੋਕ ਦੇਸ਼ ਛੱਡਣ ਲਈ ਜੱਦੋਜਹਿਦ ਕਰ ਰਹੇ ਹਨ।

Over 150 people, mostly Indians, captured by Taliban near Kabul airport

ਨਵੀਂ ਦਿੱਲੀ: ਅਫ਼ਗਾਨਿਸਤਾਨ ’ਤੇ ਤਾਲਿਬਾਨ ਦੇ ਕਬਜ਼ੇ ਤੋਂ ਬਾਅਦ ਬੀਤੇ ਕਈ ਦਿਨਾਂ ਤੋਂ ਭਾਰੀ ਗਿਣਤੀ ਵਿਚ ਲੋਕ ਦੇਸ਼ ਛੱਡਣ ਲਈ ਜੱਦੋਜਹਿਦ ਕਰ ਰਹੇ ਹਨ। ਇਸ ਦੌਰਾਨ ਖ਼ਬਰ ਆ ਰਹੀ ਹੈ ਕਿ ਕਾਬੁਲ ਏਅਰਪੋਰਟ ਦੇ ਨੇੜਿਓਂ ਤਾਲਿਬਾਨ ਨੇ 150 ਲੋਕਾਂ ਨੂੰ ਅਗਵਾ ਕੀਤਾ ਹੈ। ਇਹਨਾਂ ਵਿਚ ਜ਼ਿਆਦਾਤਰ ਲੋਕ ਭਾਰਤੀ ਦੱਸੇ ਜਾ ਰਹੇ ਹਨ।

ਹੋਰ ਪੜ੍ਹੋ: ਛੱਤੀਸਗੜ੍ਹ ਵਿਚ ਨਕਸਲੀ ਹਮਲੇ ਦੌਰਾਨ ITBP ਦੇ ASI ਗੁਰਮੁਖ ਸਿੰਘ ਸ਼ਹੀਦ

ਹਾਲਾਂਕਿ ਤਾਲਿਬਾਨ ਦੇ ਬੁਲਾਰੇ ਅਹਿਮਦਉੱਲਾ ਵਾਸੇ ਨੇ 150 ਲੋਕਾਂ ਨੂੰ ਅਗਵਾ ਕਰਨ ਦੀ ਗੱਲ ਤੋਂ ਇਨਕਾਰ ਕੀਤਾ ਹੈ। ਉਹਨਾਂ ਦਾ ਕਹਿਣਾ ਹੈ ਕਿ ਇਹਨਾਂ ਲੋਕਾਂ ਨੂੰ ਅਗਵਾ ਨਹੀਂ ਕੀਤਾ ਗਿਆ ਸਗੋਂ ਇਹਨਾਂ ਨੂੰ ਸੁਰੱਖਿਅਤ ਏਅਰਪੋਰਟ ਪਹੁੰਚਾਉਣ ਦੀ ਕੋਸ਼ਿਸ਼ ਕੀਤੀ ਗਈ ਹੈ।

ਹੋਰ ਪੜ੍ਹੋ: ਭਾਜਪਾ ਆਗੂ ਵੱਲੋਂ ਔਰਤ ਨਾਲ ਕੀਤੀ ਬਦਸਲੂਕੀ ਨੂੰ ਲੈ ਕੇ ਕਾਂਗਰਸ ਦਾ ਚੰਡੀਗੜ੍ਹ ‘ਚ ਪ੍ਰਦਰਸ਼ਨ

ਉਧਰ ਸਮਾਚਾਰ ਏਜੰਸੀ ਦੇ ਸੂਤਰਾਂ ਅਨੁਸਾਰ ਏਅਰ ਫੋਰਸ ਦੇ C-130J ਜਹਾਜ਼ ਨੇ ਕਾਬੁਲ ਹਵਾਈ ਅੱਡੇ ਤੋਂ 85 ਭਾਰਤੀਆਂ ਨੂੰ ਲੈ ਕੇ ਅੱਜ ਸਵੇਰੇ 10.30 ਵਜੇ ਉਡਾਣ ਭਰੀ ਅਤੇ ਕੁਝ ਸਮੇਂ ਵਿਚ ਹੀ ਇਸ ਦੇ ਭਾਰਤ ਪਹੁੰਚਣ ਦੀ ਉਮੀਦ ਹੈ। ਮੀਡੀਆ ਰਿਪੋਰਟਾਂ ਅਨੁਸਾਰ 200 ਹੋਰ ਭਾਰਤੀਆਂ ਨੂੰ ਲਿਆਉਣ ਦੀਆਂ ਤਿਆਰੀਆਂ ਕੀਤੀਆਂ ਜਾ ਰਹੀਆਂ ਹਨ।