Britain ਨਵੇਂ ਇਮੀਗ੍ਰੇਸ਼ਨ ਕਾਨੂੰਨ ਤਹਿਤ ਇਕ ਭਾਰਤੀ ਨੂੰ ਭੇਜੇਗਾ ਵਾਪਸ

ਸਪੋਕਸਮੈਨ ਸਮਾਚਾਰ ਸੇਵਾ

ਖ਼ਬਰਾਂ, ਕੌਮਾਂਤਰੀ

ਗੈਰਕਾਨੂੰਨੀ ਤਰੀਕੇ ਨਾਲ ਭਾਰਤੀ ਪਹੁੰਚਿਆ ਸੀ ਬ੍ਰਿਟੇਨ

Britain to deport Indian under new immigration law

Deport Indian man news  : ਬ੍ਰਿਟੇਨ ਆਪਣੇ ਨਵੇਂ ਇਮੀਗ੍ਰੇਸ਼ਨ ਕਾਨੂੰਨ ਅਤੇ ਫਰਾਂਸ ਨਾਲ ਹੋਏ ਸਮਝੌਤੇ ਤਹਿਤ ਪਹਿਲੀ ਵਾਰ ਇੱਕ ਗੈਰ-ਕਾਨੂੰਨੀ ਭਾਰਤੀ ਪ੍ਰਵਾਸੀ ਨੂੰ ਭਾਰਤ ਭੇਜੇਗਾ। ਬ੍ਰਿਟਿਸ਼ ਦੇ ਗ੍ਰਹਿ ਮੰਤਰਾਲੇ ਨੇ ਕਿਹਾ ਕਿ ਇਹ ਵਿਅਕਤੀ ਅਗਸਤ ਵਿੱਚ ਇੱਕ ਛੋਟੀ ਕਿਸ਼ਤੀ ਰਾਹੀਂ ਇੰਗਲਿਸ਼ ਚੈਨਲ ਪਾਰ ਕਰਕੇ ਗੈਰ-ਕਾਨੂੰਨੀ ਤਰੀਕੇ ਨਾਲ ਬ੍ਰਿਟੇਨ ਆਇਆ ਸੀ।

ਬ੍ਰਿਟੇਨ ਦੀ ਗ੍ਰਹਿ ਸਕੱਤਰ ਸ਼ਬਾਨਾ ਮਹਿਮੂਦ ਨੇ ਇਸਨੂੰ ਗੈਰ-ਕਾਨੂੰਨੀ ਪਰਵਾਸੀਆਂ ਨੂੰ ਰੋਕਣ ਦਾ ਵੱਡਾ ਕਦਮ ਦੱਸਿਆ। ਉਨ੍ਹਾਂ ਕਿਹਾ ਕਿ ਇਹ ਸਾਡੀ ਸਰਹੱਦਾਂ ਦੀ ਸੁਰੱਖਿਆ ਕਰਨ ਦੀ ਸ਼ੁਰੂਆਤ ਹੈ ਅਤੇ ਜੋ ਲੋਕ ਗੈਰਕਾਨੂੰਨੀ ਤਰੀਕੇ ਨਾਲ ਆਉਣਗੇ ਉਨ੍ਹਾਂ ਨੂੰ ਵਾਪਸ ਭੇਜਿਆ ਜਾਵੇਗਾ।

ਬ੍ਰਿਟਿਸ਼ ਸਰਕਾਰ ਇਸ ਵਿਅਕਤੀ ਨੂੰ ਭਾਰਤ ਵਾਪਸ ਆਉਣ ਲਈ ਪੈਸੇ ਦੇਵੇਗੀ। ਜੇਕਰ ਉਹ ਆਪਣੀ ਮਰਜ਼ੀ ਨਾਲ ਨਾ ਗਿਆ ਤਾਂ ਉਸ ਨੂੰ ਜ਼ਬਰਦਸਤੀ  ਵਾਪਸ ਭੇਜਿਆ ਜਾ ਸਕਦਾ ਹੈ। ਉਹ ਬ੍ਰਿਟੇਨ ’ਚ ਸ਼ਰਣ ਨਹੀਂ ਮੰਗ ਸਕਦਾ। ਇਹ ਕਾਰਵਾਈ ਅਜਿਹੇ ਸਮੇਂ ਕੀਤੀ ਗਈ ਹੈ, ਜਦੋਂ ਅਮਰੀਕੀ ਰਾਸ਼ਟਰਪਤੀ ਟਰੰਪ ਨੇ ਦੋ ਦਿਨ ਪਹਿਲਾਂ ਹੀ ਕਿਹਾ ਸੀ ਕਿ ਬ੍ਰਿਟਿਸ਼ ਸਰਕਾਰ ਫੌਜ ਲਗਾ ਕੇ ਗੈਰਕਾਨੂੰਨੀ ਤਰੀਕੇ ਨਾਲ ਆਉਣ ਵਾਲੇ ਪਰਵਾਸੀਆਂ ਨੂੰ ਰੋਕੇ।

ਬ੍ਰਿਟੇਨ ਅਤੇ ਫਰਾਂਸ ਨੇ ਮਿਲ ਕੇ ਇਕ ਨਵਾਂ ਸਮਝੌਤਾ ਕੀਤਾ ਹੈ ਜਿਸ ਨੂੰ ‘ਵਨ ਇਨ, ਵਨ ਆਊਟ’ ਕਹਿੰਦੇ ਹਨ। ਇਹ ਨਿਯਮ 6 ਅਗਸਤ 2025 ਤੋਂ ਸ਼ੁਰੂ ਹੋਇਆ ਅਤੇ ਜੂਨ 2026 ਤੱਕ ਚੱਲੇਗਾ। ਇਸ ਦਾ ਮਕਸਦ ਹੈ ਕਿ ਲੋਕ ਗੈਰਕਾਨੂੰਨੀ ਤਰੀਕੇ ਨਾਲ ਛੋਟੀਆਂ ਕਿਸ਼ਤੀਆਂ ਰਾਹੀਂ ਇੰਗਲਿਸ਼ ਚੈਨਲ ਪਾਰ ਕਰਕੇ ਬ੍ਰਿਟੇਨ ਨਾ ਆਉਣ।