ਭਾਰਤ ’ਚ ਲਗਾਏ ਗਏ ਕੋਰੋਨਾ ਦੇ 100 ਕਰੋੜ ਟੀਕੇ, WHO ਨੇ PM ਤੇ ਕੋਰੋਨਾ ਯੋਧਿਆਂ ਨੂੰ ਦਿੱਤੀ ਵਧਾਈ

ਏਜੰਸੀ

ਖ਼ਬਰਾਂ, ਕੌਮਾਂਤਰੀ

ਵਿਸ਼ਵ ਸਿਹਤ ਸੰਗਠਨ ਦੇ ਡਾਇਰੈਕਟਰ ਜਨਰਲ ਟੈਡਰੋਸ ਐਡਹਾਨੋਮ ਗਿਬਰਿਏਸੋਸ ਨੇ ਭਾਰਤ ਨੂੰ ਇਸ ਪ੍ਰਾਪਤੀ ਲਈ ਵਧਾਈ ਦਿੱਤੀ ਹੈ।

WHO congratulates India for administering 100 crore Covid vaccine doses

ਨਵੀਂ ਦਿੱਲੀ: ਭਾਰਤ ਵਿਚ ਕੋਰੋਨਾ ਨਾਲ ਨਜਿੱਠਣ ਲਈ ਟੀਕਾਕਰਨ ਮੁਹਿੰਮ ਸ਼ੁਰੂ ਹੋਣ ਤੋਂ ਨੌਂ ਮਹੀਨਿਆਂ ਬਾਅਦ ਅੱਜ ਦੇਸ਼ ਨੇ 100 ਕਰੋੜ ਟੀਕੇ ਲਗਾਉਣ ਦਾ ਅੰਕੜਾ ਪੂਰਾ ਕਰ ਲਿਆ ਹੈ। ਵਿਸ਼ਵ ਸਿਹਤ ਸੰਗਠਨ ਦੇ ਡਾਇਰੈਕਟਰ ਜਨਰਲ ਟੈਡਰੋਸ ਐਡਹਾਨੋਮ ਗਿਬਰਿਏਸੋਸ ਨੇ ਵੀ ਭਾਰਤ ਨੂੰ ਇਸ ਪ੍ਰਾਪਤੀ ਲਈ ਵਧਾਈ ਦਿੱਤੀ ਹੈ।

ਹੋਰ ਪੜ੍ਹੋ:ਪੁਲਿਸ ਯਾਦਗਾਰੀ ਦਿਵਸ: ਰੰਧਾਵਾ ਤੇ DGP ਸਹੋਤਾ ਵੱਲੋਂ ਪੁਲਿਸ ਦੇ ਸ਼ਹੀਦਾਂ ਨੂੰ ਸ਼ਰਧਾਂਜਲੀਆਂ ਭੇਟ

ਉਹਨਾਂ ਕਿਹਾ, ‘ਕੋਵਿਡ -19 ਤੋਂ ਕਮਜ਼ੋਰ ਜਨਸੰਖਿਆ ਦੀ ਰੱਖਿਆ ਕਰਨ ਅਤੇ ਵੈਕਸੀਨ ਸਮਾਨਤਾ ਦੇ ਟੀਚਿਆਂ ਨੂੰ ਹਾਸਲ ਕਰਨ ਦੇ ਤੁਹਾਡੇ ਯਤਨਾਂ ਲਈ ਪ੍ਰਧਾਨ ਮੰਤਰੀ ਨਰਿੰਦਰ ਮੋਦੀ, ਵਿਗਿਆਨੀਆਂ, ਸਿਹਤ ਸੰਭਾਲ ਕਰਮਚਾਰੀਆਂ ਅਤੇ ਭਾਰਤ ਦੇ ਲੋਕਾਂ ਨੂੰ ਵਧਾਈ’।

ਹੋਰ ਪੜ੍ਹੋ:ਸ਼ਾਹਰੁਖ ਖ਼ਾਨ ਦੇ ਘਰ ਨਹੀਂ ਮਾਰਿਆ ਛਾਪਾ, ਆਰਯਨ ਨਾਲ ਜੁੜੇ ਦਸਤਾਵੇਜ਼ ਲੈਣ ਗਈ ਸੀ ਟੀਮ- NCB

ਇਜ਼ਰਾਈਲ ਦੇ ਪ੍ਰਧਾਨ ਮੰਤਰੀ ਨੇ ਵੀ ਭਾਰਤ ਅਤੇ ਪੀਐਮ ਮੋਦੀ ਨੂੰ 100 ਕਰੋੜ ਵੈਕਸੀਨ ਦਾ ਅੰਕੜਾ ਪੂਰਾ ਕਰਨ ਲਈ ਵਧਾਈ ਦਿੱਤੀ ਹੈ। ਭਾਰਤ ਵਿਚ ਟੀਕਾਕਰਨ ਮੁਹਿੰਮ 16 ਜਨਵਰੀ ਤੋਂ ਸ਼ੁਰੂ ਹੋਈ ਸੀ। ਪਹਿਲਾਂ ਫਰੰਟਲਾਈਨ ਕਰਮਚਾਰੀਆਂ ਨੂੰ ਟੀਕਾ ਲਗਾਇਆ ਗਿਆ ਫਿਰ ਸੀਨੀਅਰ ਨਾਗਰਿਕਾਂ ਅਤੇ ਫਿਰ 18 ਤੋਂ 45 ਸਾਲ ਦੀ ਉਮਰ ਦੇ ਲੋਕਾਂ ਨੂੰ ਟੀਕਾਕਰਣ ਦੀ ਆਗਿਆ ਦਿੱਤੀ ਗਈ।

ਹੋਰ ਪੜ੍ਹੋ:ਰਾਜਾ ਵੜਿੰਗ ਵੱਲੋਂ ਟਰਾਂਸਪੋਰਟ ਵਿਭਾਗ ਦੀ 21 ਦਿਨਾਂ ਦੀ ਕਾਰਗੁਜ਼ਾਰੀ ਦਾ ਰਿਪੋਰਟ ਕਾਰਡ ਪੇਸ਼

ਇਸ ਮੌਕੇ ਪ੍ਰਧਾਨ ਮੰਤਰੀ ਨੇ ਦੇਸ਼ ਨੂੰ ਵਧਾਈ ਦਿੱਤੀ ਅਤੇ ਡਾਕਟਰ ਅਤੇ ਕੋਰੋਨਾ ਯੋਧਿਆਂ ਦਾ ਧੰਨਵਾਦ ਕੀਤਾ। ਉਹਨਾਂ ਨੇ ਟਵੀਟ ਕਰਦਿਆਂ ਕਿਹਾ, “ਭਾਰਤ ਨੇ ਰਚਿਆ ਇਤਿਹਾਸ! ਅਸੀਂ ਭਾਰਤੀ ਵਿਗਿਆਨ, ਉੱਦਮਾਂ ਅਤੇ 130 ਕਰੋੜ ਭਾਰਤੀਆਂ ਦੀ ਸਮੂਹਿਕ ਭਾਵਨਾਵਾਂ ਦੀ ਜਿੱਤ ਵੇਖ ਰਹੇ ਹਾਂ। ਭਾਰਤ ਨੂੰ 100 ਕਰੋੜ ਟੀਕੇ ਲਗਾਉਣ 'ਤੇ ਵਧਾਈ। ਸਾਡੇ ਡਾਕਟਰਾਂ, ਨਰਸਾਂ ਅਤੇ ਉਹਨਾਂ ਸਾਰਿਆਂ ਦਾ ਧੰਨਵਾਦ ਜਿਨ੍ਹਾਂ ਨੇ ਇਸ ਪ੍ਰਾਪਤੀ ਨੂੰ ਹਾਸਲ ਕਰਨ ਲਈ ਕੰਮ ਕੀਤਾ।” ਇਸ ਤੋਂ ਇਲਾਵਾ ਕੇਂਦਰੀ ਗ੍ਰਹਿ ਮੰਤਰੀ ਅਤੇ ਕੇਂਦਰੀ ਸਿਹਤ ਮੰਤਰੀ ਨੇ ਵੀ ਕੋਰੋਨਾ ਯੋਧਿਆਂ ਦਾ ਧੰਨਵਾਦ ਕੀਤਾ।