ਡੋਨਾਲਡ ਟਰੰਪ ਦੇ ਵੱਡੇ ਬੇਟੇ ਨੂੰ ਹੋਇਆ ਕੋਰੋਨਾ ਵਾਇਰਸ, ਖੁਦ ਨੂੰ ਕੀਤਾ ਕੁਆਰੰਟੀਨ

ਏਜੰਸੀ

ਖ਼ਬਰਾਂ, ਕੌਮਾਂਤਰੀ

ਡੋਨਾਲਡ ਟਰੰਪ, ਮੇਲਾਨੀਆ ਟਰੰਪ ਤੇ ਉਹਨਾਂ ਦੇ ਸਭ ਤੋਂ ਛੋਟੇ ਬੇਟੇ ਵੀ ਹੋ ਚੁੱਕੇ ਹਨ ਕੋਰੋਨਾ ਪੀੜਤ

Donald Trump's Eldest Son Tests Positive For Coronavirus

ਵਾਸ਼ਿੰਗਟਨ: ਅਮਰੀਕਾ ਦੇ ਰਾਸ਼ਟਰਪਤੀ ਡੋਨਾਲਡ ਟਰੰਪ ਦੇ ਵੱਡੇ ਬੇਟੇ ਡੋਨਾਲਡ ਟਰੰਪ ਜੂਨੀਅਰ ਦੀ ਕੋਰੋਨਾ ਵਾਇਰਸ ਰਿਪੋਰਟ ਪਾਜ਼ੇਟਿਵ ਆਈ ਹੈ। ਇਸ ਦੀ ਜਾਣਕਾਰੀ ਦਿੰਦੇ ਹੋਏ ਉਹਨਾਂ ਦੇ ਬੁਲਾਰੇ ਨੇ ਦੱਸਿਆ ਕਿ ਟਰੰਪ ਜੂਨੀਅਰ ਵਿਚ ਕੋਰੋਨਾ ਵਾਇਰਸ ਦਾ ਕੋਈ ਲੱਛਣ ਨਹੀਂ ਹੈ ਪਰ ਉਹ ਰਿਪੋਰਟ ਆਉਣ ਤੋਂ ਬਾਅਦ ਕੁਆਰੰਟੀਨ ਹੋ ਗਏ ਹਨ।

ਬੁਲਾਰੇ ਨੇ ਕਿਹਾ ਕਿ 42 ਸਾਲਾ ਟਰੰਪ ਜੂਨੀਅਰ ਨੇ ਇਸ ਹਫ਼ਤੇ ਕੋਰੋਨਾ ਟੈਸਟ ਕਰਵਾਇਆ ਸੀ। ਉਹਨਾਂ ਦੀ ਰਿਪੋਰਟ ਪਾਜ਼ੇਟਿਵ ਆਈ ਹੈ। ਦੱਸ ਦਈਏ ਕਿ ਟਰੰਪ ਜੂਨੀਅਰ ਤੋਂ ਪਹਿਲਾਂ ਡੋਨਾਲਡ ਟਰੰਪ ਅਤੇ ਉਹਨਾਂ ਦੀ ਪਤਨੀ ਮੇਲਾਨੀਆ ਟਰੰਪ ਤੇ ਉਹਨਾਂ ਦੇ ਸਭ ਤੋਂ ਛੋਟੇ ਬੇਟੇ ਬੈਰੋਨ ਵੀ ਕੋਰੋਨਾ ਪੀੜਤ ਹੋ ਚੁੱਕੇ ਹਨ।

ਇਸ ਤੋਂ ਇਲਾਵਾ ਟਰੰਪ ਜੂਨੀਅਰ ਦੀ ਪ੍ਰੇਮਿਕਾ ਕਿਮਬਰਲੀ ਗਿਲਫੀਇਲ ਵੀ ਇਸ ਸਾਲ ਗਰਮੀਆਂ ਵਿਚ ਕੋਰੋਨਾ ਪਾਜ਼ੇਟਿਵ ਪਾਈ ਗਈ ਸੀ। ਦੱਸ ਦੇਈਏ ਕਿ ਅਮਰੀਕਾ ਵਿਚ ਕੋਰੋਨਾ ਵਾਇਰਸ ਦਾ ਕਹਿਰ ਲਗਾਤਾਰ ਜਾਰੀ ਹੈ।

ਅਮਰੀਕਾ ਵਿਚ ਕੋਰੋਨਾ ਪੀੜਤ ਮਰੀਜ਼ਾਂ ਦੀ ਗਿਣਤੀ ਇਕ ਕਰੋੜ ਤੋਂ ਪਾਰ ਪਹੁੰਚ ਗਈ ਹੈ। ਪਿਛਲੇ 24 ਘੰਟਿਆਂ ਵਿਚ ਅਮਰੀਕਾ 'ਚ ਕੋਰੋਨਾ ਕਾਰਨ 2000 ਤੋਂ ਵੱਧ ਲੋਕਾਂ ਦੀ ਮੌਤ ਹੋ ਗਈ ਹੈ, ਜਦਕਿ 1 ਲੱਖ 87 ਹਜ਼ਾਰ ਨਵੇਂ ਕੇਸ ਸਾਹਮਣੇ ਆਏ ਹਨ।