Israel News : ਇਜ਼ਰਾਈਲ ਦੇ ਪ੍ਰਧਾਨ ਮੰਤਰੀ ਅਤੇ ਸਾਬਕਾ ਰੱਖਿਆ ਮੰਤਰੀ ਦੀ ਹੋਵੇਗੀ ਗ੍ਰਿਫ਼ਤਾਰੀ, ਕੋਰਟ ਨੇ ਜਾਰੀ ਕੀਤੇ ਵਾਰੰਟ
Israel News : ਕੋਰਟ ਨੇ ਪੀਐਮ ਨੇਤਨਯਾਹੂ ਅਤੇ ਗੈਲੇਂਟ ਮਨੁੱਖਤਾ ਵਿਰੁੱਧ ਅਪਰਾਧਾਂ ਦਾ ਲਗਾਇਆ ਦੋਸ਼
Israel News : ਅੰਤਰਰਾਸ਼ਟਰੀ ਅਪਰਾਧਿਕ ਅਦਾਲਤ ਨੇ ਨੇਤਨਯਾਹੂ, ਇਜ਼ਰਾਈਲ ਦੇ ਰੱਖਿਆ ਮੰਤਰੀ ਅਤੇ ਹਮਾਸ ਦੇ ਇੱਕ ਅਧਿਕਾਰੀ ਦੇ ਖਿਲਾਫ਼ ਗ੍ਰਿਫ਼ਤਾਰੀ ਵਾਰੰਟ ਜਾਰੀ ਕੀਤਾ ਹੈ। ਜਾਣਕਾਰੀ ਮੁਤਾਬਕ ਅੰਤਰਰਾਸ਼ਟਰੀ ਅਪਰਾਧਿਕ ਅਦਾਲਤ ਨੇ ਵੀਰਵਾਰ ਨੂੰ ਇਜ਼ਰਾਇਲੀ ਪ੍ਰਧਾਨ ਮੰਤਰੀ ਅਤੇ ਰੱਖਿਆ ਮੰਤਰੀ ਦੇ ਖਿਲਾਫ ਗ੍ਰਿਫਤਾਰੀ ਵਾਰੰਟ ਜਾਰੀ ਕੀਤਾ ਹੈ। ਹੇਗ ਵਿੱਚ ਅੰਤਰਰਾਸ਼ਟਰੀ ਅਪਰਾਧਿਕ ਅਦਾਲਤ ਨੇ ਵੀਰਵਾਰ ਨੂੰ ਕਿਹਾ ਕਿ ਉਸਨੇ ਹਮਾਸ ਦੇ ਨੇਤਾਵਾਂ ਮੁਹੰਮਦ ਦੀਆਬ ਇਬਰਾਹਿਮ ਅਲ-ਮਸਰੀ ਅਤੇ ਬੈਂਜਾਮਿਨ ਨੇਤਨਯਾਹੂ ਅਤੇ ਇਸਦੇ ਸਾਬਕਾ ਰੱਖਿਆ ਮੰਤਰੀ ਯੋਆਵ ਗਲੈਂਟ ਦੀ ਗ੍ਰਿਫਤਾਰੀ ਲਈ ਵਾਰੰਟ ਜਾਰੀ ਕੀਤੇ ਹਨ।
ਕੀ ਹੈ ਪੂਰਾ ਮਾਮਲਾ?
ਇੰਟਰਨੈਸ਼ਨਲ ਕ੍ਰਿਮੀਨਲ ਕੋਰਟ ਨੇ ਇਜ਼ਰਾਈਲ ਦੇ ਪ੍ਰਧਾਨ ਮੰਤਰੀ ਨੇਤਨਯਾਹੂ ਅਤੇ ਗੈਲੈਂਟ 'ਤੇ ਮਨੁੱਖਤਾ ਵਿਰੁੱਧ ਅਪਰਾਧਾਂ ਦਾ ਦੋਸ਼ ਲਗਾਇਆ ਹੈ। ਅਦਾਲਤ ਨੇ ਇਕ ਬਿਆਨ 'ਚ ਕਿਹਾ ਕਿ ਉਨ੍ਹਾਂ 'ਤੇ ਹੱਤਿਆ, ਤਸ਼ੱਦਦ ਅਤੇ ਅਣਮਨੁੱਖੀ ਕਾਰਵਾਈਆਂ ਦੇ ਦੋਸ਼ ਹਨ।
ਅਦਾਲਤ ਨੇ ਦੋਸ਼ ਲਾਇਆ ਹੈ ਕਿ ਇਜ਼ਰਾਈਲ ਨੇ ਗਾਜ਼ਾ ਵਿੱਚ ਨਾਗਰਿਕਾਂ ਲਈ ਭੋਜਨ, ਪਾਣੀ ਅਤੇ ਡਾਕਟਰੀ ਸਹਾਇਤਾ ਵਰਗੀਆਂ ਜ਼ਰੂਰੀ ਸਪਲਾਈਆਂ ਨੂੰ ਸੀਮਤ ਕਰ ਦਿੱਤਾ ਹੈ, ਜਿਸ ਕਾਰਨ ਬੱਚਿਆਂ ਦੀ ਮੌਤ ਹੋ ਗਈ ਹੈ ਅਤੇ ਕਈ ਲੋਕ ਸੰਕਟ ਦਾ ਸਾਹਮਣਾ ਕਰ ਰਹੇ ਹਨ।
ਹੇਗ ਸਥਿਤ ਆਈਸੀਸੀ ਨੇ ਇੱਕ ਬਿਆਨ ਵਿੱਚ ਕਿਹਾ ਕਿ ਚੈਂਬਰ ਨੇ ਦੋਵਾਂ ਵਿਅਕਤੀਆਂ ਦੇ ਖਿਲਾਫ਼ ਗ੍ਰਿਫ਼ਤਾਰੀ ਵਾਰੰਟ ਜਾਰੀ ਕੀਤੇ ਹਨ। ਇਜ਼ਰਾਈਲ ਦੇ ਪ੍ਰਧਾਨ ਮੰਤਰੀ ਬੈਂਜਾਮਿਨ ਨੇਤਨਯਾਹੂ ਅਤੇ ਰੱਖਿਆ ਮੰਤਰੀ ਯੋਵ ਗੈਲੈਂਟ 'ਤੇ ਮਨੁੱਖਤਾ ਵਿਰੁੱਧ ਕੰਮ ਕਰਨ ਦਾ ਦੋਸ਼ ਹੈ। ਅਦਾਲਤ ਨੇ ਬਿਆਨ 'ਚ ਕਿਹਾ ਕਿ 8 ਅਕਤੂਬਰ 2023 ਤੋਂ 20 ਮਈ 2024 ਤੱਕ ਲੜੀਆਂ ਗਈਆਂ ਜੰਗਾਂ 'ਚ ਕਈ ਬੇਕਸੂਰ ਲੋਕਾਂ ਦੀ ਜਾਨ ਜਾ ਚੁੱਕੀ ਹੈ।
(For more news apart from Prime Minister of Israel and former Defense Minister will be arrested, court has issued warrants News in Punjabi, stay tuned to Rozana Spokesman)