ਪਾਕਿ ਵਲੋਂ ਹਾਫ਼ਿਜ਼ ਸਈਦ ਵਿਰੁਧ ਵੱਡੀ ਕਾਰਵਾਈ

ਸਪੋਕਸਮੈਨ ਸਮਾਚਾਰ ਸੇਵਾ

ਖ਼ਬਰਾਂ, ਕੌਮਾਂਤਰੀ

ਪੁਲਵਾਮਾ ’ਚ ਅਤਿਵਾਦੀ ਹਮਲੇ ਮਗਰੋਂ ਪਾਕਿਸਤਾਨ ਨੇ ਵੱਡੀ ਕਾਰਵਾਈ ਕਰਦੇ ਹੋਏ ਮੁੰਬਈ ਹਮਲਿਆਂ ਦੇ ਮਾਸਟਰਮਾਇੰਡ...

Hafiz Saeed

ਇਸਲਾਮਾਬਾਦ : ਪੁਲਵਾਮਾ ’ਚ ਅਤਿਵਾਦੀ ਹਮਲੇ ਮਗਰੋਂ ਪਾਕਿਸਤਾਨ ਨੇ ਵੱਡੀ ਕਾਰਵਾਈ ਕਰਦੇ ਹੋਏ ਮੁੰਬਈ ਹਮਲਿਆਂ ਦੇ ਮਾਸਟਰਮਾਇੰਡ ਹਾਫ਼ਿਜ਼ ਸਈਦ ਦੀ ਜਥੇਬੰਦੀ ਜਮਾਤ-ਉਦ-ਦਾਵਾ ਉਤੇ ਰੋਕ ਲਗਾ ਦਿਤੀ ਹੈ। ਪਾਕਿ ਕੌਮੀ ਸੁਰੱਖਿਆ ਕਮੇਟੀ ਵਲੋਂ ਹਾਫ਼ਿਜ਼ ਸਈਦ ਦੀਆਂ ਦੋ ਸੰਸਥਾਵਾਂ ਉਤੇ ਪਾਬੰਦੀ ਲਗਾਉਣ ਦੇ ਹੁਕਮ ਜਾਰੀ ਹੋਏ ਹਨ।

ਪਾਕਿ ਲੋਕ ਸੰਪਰਕ ਵਿਭਾਗ ਵਲੋਂ ਜਾਰੀ ਕੀਤੀ ਗਈ ਜਾਣਕਾਰੀ ਵਿਚ ਅਜਿਹਾ ਕਰਨ ਦਾ ਕੋਈ ਕਾਰਨ ਤਾਂ ਨਹੀਂ ਦੱਸਿਆ ਗਿਆ ਹੈ ਪਰ ਇੰਨਾ ਜ਼ਰੂਰ ਕਿਹਾ ਗਿਆ ਹੈ ਕਿ ਪ੍ਰਧਾਨ ਮੰਤਰੀ ਪਾਬੰਦੀਸ਼ੁਦਾ ਅਦਾਰਿਆਂ ਵਿਰੁਧ ਛੇਤੀ ਕਾਰਵਾਈ ਕਰਨ ਦੇ ਹੱਕ ਵਿਚ ਹਨ। ਦੱਸ ਦਈਏ ਕਿ ਕਸ਼ਮੀਰ ਦੇ ਪੁਲਵਾਮਾ ਵਿਖੇ ਬੀਤੀ 14 ਫਰਵਰੀ ਨੂੰ ਹੋਏ ਅਤਿਵਾਦੀ ਹਮਲੇ ਵਿਚ ਸੀਆਰਪੀਐਫ਼ ਦੇ 44 ਜਵਾਨ ਸ਼ਹੀਦ ਹੋ ਗਏ ਸਨ

ਜਿਸ ਤੋਂ ਬਾਅਦ ਪਾਕਿਸਤਾਨ ਉਤੇ ਭਾਰਤ ਦਾ ਕੌਮਾਂਤਰੀ ਪੱਧਰ ਉਤੇ ਦਬਾਅ ਕਾਫ਼ੀ ਵਧਿਆ ਹੈ। ਇੱਥੇ ਇਹ ਵੀ ਦੱਸ ਦਈਏ ਕਿ ਹਮਲੇ ਦੀ ਜ਼ਿੰਮੇਵਾਰੀ ਜੈਸ਼-ਏ-ਮੁਹੰਮਦ ਅਤਿਵਾਦੀ ਸੰਗਠਨ ਵਲੋਂ ਲਈ ਗਈ ਸੀ ਅਤੇ ਹਾਫ਼ਿਜ਼ ਸਈਦ ਇਸ ਅਤਿਵਾਦੀ ਜੱਥੇਬੰਦੀ ਦਾ ਲੀਡਰ ਵੀ ਹੈ।