ਅਫ਼ਰੀਕੀ ਦੇਸ਼ ਬੁਰਕੀਨਾ ਫਾਸੋ ’ਚ ਸੋਨੇ ਦੀ ਖਾਨ ਨੇੜੇ ਜ਼ਬਰਦਸਤ ਧਮਾਕਾ, 59 ਲੋਕਾਂ ਦੀ ਮੌਤ

ਸਪੋਕਸਮੈਨ ਸਮਾਚਾਰ ਸੇਵਾ

ਖ਼ਬਰਾਂ, ਕੌਮਾਂਤਰੀ

100 ਲੋਕਾਂ ਤੋਂ ਵਧੇਰੇ ਲੋਕ ਜ਼ਖਮੀ

Burkina Faso blast kills 59 near gold mine

 

ਓਆਗਾਡੌਗੂ: ਅਫ਼ਰੀਕੀ ਦੇਸ਼ ਬੁਰਕੀਨਾ ਫਾਸੋ ਦੇ ਦੱਖਣ-ਪੱਛਮ ਵਿੱਚ ਹੋਏ ਇੱਕ ਜ਼ਬਰਦਸਤ ਧਮਾਕੇ ਵਿੱਚ ਘੱਟੋ-ਘੱਟ 59 ਲੋਕਾਂ ਦੀ ਮੌਤ ਹੋ ਗਈ ਹੈ। ਇਸ ਦੇ ਨਾਲ ਹੀ 100 ਤੋਂ ਵੱਧ ਲੋਕ ਜ਼ਖਮੀ ਹੋਏ ਹਨ। ਪ੍ਰਾਪਤ ਜਾਣਕਾਰੀ ਅਨੁਸਾਰ ਇਹ ਧਮਾਕਾ ਪਿੰਡ ਗਬੋਮਬਲੋਰਾ ਵਿੱਚ ਸੋਨੇ ਦੀ ਖਾਨ ਨੇੜੇ ਵਾਪਰਿਆ ਹੈ।

 

 

 ਅਧਿਕਾਰੀਆਂ ਨੇ ਗਬੋਮਬਲੋਰਾ ਪਿੰਡ 'ਚ ਧਮਾਕੇ ਦੀ ਜਾਣਕਾਰੀ ਦਿੱਤੀ। ਉਨ੍ਹਾਂ ਕਿਹਾ ਕਿ ਧਮਾਕੇ ਤੋਂ ਬਾਅਦ ਕਈ ਲੋਕ ਜ਼ਖਮੀ ਹੋਏ ਹਨ। ਮੰਨਿਆ ਜਾ ਰਿਹਾ ਹੈ ਕਿ ਮਾਈਨਿੰਗ ਲਈ ਵਰਤੇ ਜਾਣ ਵਾਲੇ ਰਸਾਇਣਾਂ ਕਾਰਨ ਧਮਾਕਾ ਹੋ ਸਕਦਾ ਹੈ।

ਘਟਨਾ ਸਥਾਨ 'ਤੇ ਮੌਜੂਦ ਇਕ ਜੰਗਲਾਤ ਕਰਮਚਾਰੀ ਨੇ ਦੱਸਿਆ ਕਿ ਧਮਾਕਾ ਇੰਨਾ ਜ਼ਬਰਦਸਤ ਸੀ ਕਿ ਹਰ ਪਾਸੇ ਲਾਸ਼ਾਂ ਦਿਖਾਈ ਦੇ ਰਹੀਆਂ ਸਨ। ਇਹ ਕਾਫ਼ੀ ਡਰਾਉਣਾ ਦ੍ਰਿਸ਼ ਸੀ। ਉਨ੍ਹਾਂ ਦੱਸਿਆ ਕਿ ਪਹਿਲਾ ਧਮਾਕਾ ਸਥਾਨਕ ਸਮੇਂ ਮੁਤਾਬਕ ਦੁਪਹਿਰ ਕਰੀਬ 2 ਵਜੇ ਹੋਇਆ ਅਤੇ ਉਸ ਤੋਂ ਬਾਅਦ ਕਈ ਧਮਾਕੇ ਹੋਏ। ਬੁਰਕੀਨਾ ਫਾਸੋ ਵਿੱਚ ਅਸ਼ਾਂਤੀ ਦਾ ਮਾਹੌਲ ਹੈ।