ਪਾਕਿ ’ਚ ਹਿੰਦੂ ਲੜਕੀ ਦੀ ਗੋਲੀ ਮਾਰ ਕੇ ਹੱਤਿਆ, ਅਗਵਾ ਕਰਨ ਦੀ ਕੋਸ਼ਿਸ਼ ਨਾਕਾਮ ਹੋਣ ਤੋਂ ਬਾਅਦ ਦਿੱਤਾ ਵਾਰਦਾਤ ਨੂੰ ਅੰਜਾਮ
ਪਾਕਿਸਤਾਨ ਦੇ ਦੱਖਣੀ ਸਿੰਧ ਸੂਬੇ ਵਿਚ ਇਕ 18 ਸਾਲਾ ਹਿੰਦੂ ਲੜਕੀ ਨੂੰ ਅਗਵਾ ਦੀ ਕੋਸ਼ਿਸ਼ ਨਾਕਾਮ ਹੋਣ ਤੋਂ ਬਾਅਦ ਗੋਲੀ ਮਾਰ ਦਿੱਤੀ ਗਈ।
ਕਰਾਚੀ: ਪਾਕਿਸਤਾਨ ਦੇ ਦੱਖਣੀ ਸਿੰਧ ਸੂਬੇ ਵਿਚ ਇਕ 18 ਸਾਲਾ ਹਿੰਦੂ ਲੜਕੀ ਨੂੰ ਅਗਵਾ ਦੀ ਕੋਸ਼ਿਸ਼ ਨਾਕਾਮ ਹੋਣ ਤੋਂ ਬਾਅਦ ਗੋਲੀ ਮਾਰ ਦਿੱਤੀ ਗਈ। ਮੀਡੀਆ 'ਚ ਆਈ ਇਕ ਖਬਰ 'ਚ ਇਹ ਜਾਣਕਾਰੀ ਦਿੱਤੀ ਗਈ। ਮੀਡੀਆ ਰਿਪੋਰਟ ਅਨੁਸਾਰ ਪੂਜਾ ਨੇ ਸੁੱਕੂਰ ਦੇ ਰੋਹੀ 'ਚ ਅਗਵਾਕਾਰਾਂ ਦਾ ਵਿਰੋਧ ਕੀਤਾ, ਜਿਸ ਤੋਂ ਬਾਅਦ ਉਸ ਨੂੰ ਸੜਕ ਦੇ ਵਿਚਕਾਰ ਗੋਲੀ ਮਾਰ ਦਿੱਤੀ ਗਈ।
Murder
ਸੁੱਕੂਰ ਜ਼ਿਲ੍ਹੇ ਦੇ ਐਸਪੀ ਨੇ ਦੱਸਿਆ ਕਿ ਪੂਜਾ ਦੀ ਹੱਤਿਆ ਦੇ ਮੁੱਖ ਮੁਲਜ਼ਮ ਵਾਹਿਦ ਬਖ਼ਸ਼ ਲਸ਼ਾਰੀ ਨੂੰ ਗ੍ਰਿਫ਼ਤਾਰ ਕਰ ਲਿਆ ਗਿਆ ਹੈ। ਉਸ ਦੇ ਕੋਲੋਂ ਹਥਿਆਰ ਵੀ ਜ਼ਬਤ ਕਰ ਲਏ ਗਏ ਹਨ। ਉਹਨਾਂ ਦੱਸਿਆ ਕਿ ਆਰੋਪੀ ਪੂਜਾ ਨਾਲ ਵਿਆਹ ਕਰਵਾਉਣਾ ਚਾਹੁੰਦਾ ਸੀ। ਪੂਜਾ ਦੇ ਪਿਤਾ ਨੇ ਕਿਹਾ- ਦੋਸ਼ੀ ਪਿਛਲੇ ਕਈ ਮਹੀਨਿਆਂ ਤੋਂ ਉਹਨਾਂ ਦੀ ਬੇਟੀ ਨੂੰ ਪਰੇਸ਼ਾਨ ਕਰ ਰਿਹਾ ਸੀ। ਉਹ ਕਈ ਵਾਰ ਜ਼ਬਰਦਸਤੀ ਘਰ 'ਚ ਦਾਖਲ ਵੀ ਹੋਇਆ। ਉਹਨਾਂ ਦਾ ਕਹਿਣਾ ਹੈ ਕਿ ਉਹਨਾਂ ਨੇ ਪੁਲਿਸ ਤੋਂ ਸੁਰੱਖਿਆ ਵੀ ਮੰਗੀ ਪਰ ਪੁਲਿਸ ਨੇ ਸੁਰੱਖਿਆ ਨਹੀਂ ਦਿੱਤੀ। ਘਟਨਾ ਤੋਂ ਬਾਅਦ ਰਿਸ਼ਤੇਦਾਰਾਂ ਨੇ ਲਾਸ਼ ਨੂੰ ਨੈਸ਼ਨਲ ਹਾਈਵੇਅ 'ਤੇ ਰੱਖ ਕੇ ਰੋਸ ਪ੍ਰਦਰਸ਼ਨ ਵੀ ਕੀਤਾ। ਜਿਸ ਕਾਰਨ ਹਾਈਵੇਅ ਕਰੀਬ 2 ਘੰਟੇ ਜਾਮ ਰਿਹਾ।
Death
ਰਿਪੋਰਟ ਵਿਚ ਕਿਹਾ ਗਿਆ ਹੈ ਕਿ ਹਰ ਸਾਲ ਘੱਟ ਗਿਣਤੀ ਭਾਇਚਾਰਿਆਂ ਨਾਲ ਸਬੰਧਤ ਔਰਤਾਂ, ਖਾਸ ਕਰਕੇ ਸਿੰਧ ਵਿਚ, ਧਾਰਮਿਕ ਕੱਟੜਪੰਥੀਆਂ ਦੁਆਰਾ ਅਗਵਾ ਅਤੇ ਜ਼ਬਰਦਸਤੀ ਧਰਮ ਪਰਿਵਰਤਨ ਕੀਤਾ ਜਾਂਦਾ ਹੈ। ਇਸ ਵਿਚ ਕਿਹਾ ਗਿਆ ਹੈ ਕਿ ਪਾਕਿਸਤਾਨ ਦੇ ਘੱਟ ਗਿਣਤੀ ਭਾਈਚਾਰਿਆਂ ਨੂੰ ਲੰਬੇ ਸਮੇਂ ਤੋਂ ਜ਼ਬਰਦਸਤੀ ਵਿਆਹ ਅਤੇ ਧਰਮ ਪਰਿਵਰਤਨ ਦਾ ਸਾਹਮਣਾ ਕਰਨਾ ਪੈ ਰਿਹਾ ਹੈ।