ਅਫ਼ਗ਼ਾਨਿਸਤਾਨ 'ਚ ਲੱਗੇ ਭੂਚਾਲ ਦੇ ਝਟਕੇ, 255 ਲੋਕਾਂ ਦੀ ਗਈ ਜਾਨ 

ਏਜੰਸੀ

ਖ਼ਬਰਾਂ, ਕੌਮਾਂਤਰੀ

ਕਈ ਲੋਕ ਹੋਏ ਜ਼ਖ਼ਮੀ

Earthquake in Afghanistan


ਨਵੀਂ ਦਿੱਲੀ : ਬੁੱਧਵਾਰ ਨੂੰ ਆਏ ਭੂਚਾਲ ਨਾਲ ਅਫ਼ਗਾਨਿਸਤਾਨ ਦੀ ਧਰਤੀ ਹਿੱਲ ਗਈ। ਇੱਥੇ 6.1 ਤੀਬਰਤਾ ਦਾ ਭੂਚਾਲ ਆਇਆ। ਆਫਤ ਪ੍ਰਬੰਧਨ ਅਧਿਕਾਰੀਆਂ ਮੁਤਾਬਕ ਭੂਚਾਲ ਕਾਰਨ ਦੇਸ਼ 'ਚ 255 ਲੋਕਾਂ ਦੀ ਮੌਤ ਹੋ ਚੁੱਕੀ ਹੈ ਅਤੇ ਵੱਡੀ ਗਿਣਤੀ ਵਿਚ ਲੋਕ ਜ਼ਖ਼ਮੀ ਹੋ ਗਏ ਹਨ।

ਅਮਰੀਕੀ ਭੂ-ਵਿਗਿਆਨ ਸਰਵੇਖਣ ਮੁਤਾਬਕ ਭੂਚਾਲ ਦਾ ਕੇਂਦਰ ਅਫ਼ਗ਼ਾਨਿਸਤਾਨ ਦੇ ਖੋਸਤ ਸ਼ਹਿਰ ਤੋਂ ਲਗਭਗ 44 ਕਿਲੋਮੀਟਰ ਦੂਰ ਸੀ ਅਤੇ ਇਹ 51 ਕਿਲੋਮੀਟਰ ਦੀ ਡੂੰਘਾਈ 'ਤੇ ਸੀ। ਇਹ ਭੂਚਾਲ ਇੰਨਾ ਜ਼ਬਰਦਸਤ ਸੀ ਕਿ ਗੁਆਂਢੀ ਦੇਸ਼ ਪਾਕਿਸਤਾਨ ਦੇ ਲਾਹੌਰ, ਮੁਲਤਾਨ, ਕਵੇਟਾ 'ਚ ਵੀ ਲੋਕਾਂ ਨੇ ਭੂਚਾਲ ਦੇ ਝਟਕੇ ਮਹਿਸੂਸ ਕੀਤੇ। ਪਾਕਿਸਤਾਨ ਵਿੱਚ ਕਿਸੇ ਥਰਾਂ ਦੇ ਮਾਲੀ ਨੁਕਸਾਨ ਜਾਂ ਜਾਨੀ ਨੁਕਸਾਨ ਦੀ ਤੁਰੰਤ ਕੋਈ ਰਿਪੋਰਟ ਨਹੀਂ ਹੈ।

ਇਹ ਤਬਾਹੀ ਉਦੋਂ ਆਈ ਹੈ ਜਦੋਂ ਅਫ਼ਗ਼ਾਨਿਸਤਾਨ ਵਿਚ ਤਾਲਿਬਾਨ ਨੇ ਅਗਸਤ ਵਿਚ ਸੱਤਾ ਸੰਭਾਲਣ ਤੋਂ ਬਾਅਦ ਗੰਭੀਰ ਆਰਥਿਕ ਸੰਕਟ ਦਾ ਸਾਹਮਣਾ ਕਰ ਰਿਹਾ ਹੈ, ਕਿਉਂਕਿ ਅਮਰੀਕਾ ਦੀ ਅਗਵਾਈ ਵਾਲੀ ਅੰਤਰਰਾਸ਼ਟਰੀ ਫ਼ੌਜ ਦੋ ਦਹਾਕਿਆਂ ਦੀ ਲੜਾਈ ਤੋਂ ਬਾਅਦ ਪਿੱਛੇ ਹਟ ਰਹੀ ਸੀ।