ਕੈਨੇਡਾ ’ਚ ਵੱਧ ਰਹੇ ਗੰਨ ਕਲਚਰ ‘ਤੇ ਨਕੇਲ ਕਸੇਗੀ ਟਰੂਡੋ ਸਰਕਾਰ, ਦੇਸ਼ ਵਿਚ ਹੈਂਡਗੰਨਾਂ ਦੀ ਵਿਕਰੀ ’ਤੇ ਲਗਾਈ ਪਾਬੰਦੀ

ਏਜੰਸੀ

ਖ਼ਬਰਾਂ, ਕੌਮਾਂਤਰੀ

ਕੈਨੇਡੀਅਨਾਂ ਨੂੰ ਆਪਣੇ ਘਰਾਂ, ਸਕੂਲਾਂ ਅਤੇ ਧਾਰਮਿਕ ਸਥਾਨਾਂ ਵਿੱਚ ਸੁਰੱਖਿਅਤ ਮਹਿਸੂਸ ਕਰਨ ਦਾ ਅਧਿਕਾਰ ਹੈ

The Trudeau government will crack down on the growing gun culture in Canada

 

ਕੈਨੇਡਾ: ਪ੍ਰਧਾਨ ਮੰਤਰੀ ਜਸਟਿਨ ਟਰੂਡੋ ਨੇ ਹੈਂਡਗਨਾਂ ਦੀ ਵਿਕਰੀ, ਖਰੀਦ ਅਤੇ ਟਰਾਂਸਫਰ ‘ਤੇ ਰਾਸ਼ਟਰੀ ਫ੍ਰੀਜ਼ ਦਾ ਐਲਾਨ ਕੀਤਾ ਹੈ। ਹੁਣ ਤੋਂ ਲੋਕ ਕੈਨੇਡਾ ਦੇ ਅੰਦਰ ਹੈਂਡਗੰਨ ਨਹੀਂ ਖਰੀਦ ਸਕਦੇ, ਨਾ ਵੇਚ ਸਕਦੇ ਹਨ ਅਤੇ ਨਾ ਹੀ ਟ੍ਰਾਂਸਫਰ ਕਰ ਸਕਦੇ ਹਨ।

ਕੈਨੇਡਾ ‘ਚ ਗੋਲੀਬਾਰੀ ਦੀਆਂ ਵਧਦੀਆਂ ਘਟਨਾਵਾਂ ਨੂੰ ਘੱਟ ਕਰਨ ਲਈ ਪ੍ਰਧਾਨ ਮੰਤਰੀ ਜਸਟਿਨ ਟਰੂਡੋ ਨੇ ਨਵੀਆਂ ਹੈਂਡਗੰਨਾਂ ਦੀ ਵਿਕਰੀ ‘ਤੇ ਪਾਬੰਦੀ ਲਗਾ ਦਿੱਤੀ ਹੈ। ਕੈਨੇਡੀਅਨ ਪੀਐਮ ਜਸਟਿਨ ਟਰੂਡੋ ਨੇ ਕਿਹਾ ਕਿ ਅਸੀਂ ਇਸ ਦੇਸ਼ ਵਿੱਚ ਹੈਂਡਗੰਨ ਮਾਰਕੀਟ ਨੂੰ ਬੰਦ ਕਰ ਦਿੱਤਾ ਹੈ। ਜਿਵੇਂ ਕਿ ਅਸੀਂ ਦੇਖ ਰਹੇ ਹਾਂ ਕਿ ਦੇਸ਼ ਵਿੱਚ ਬੰਦੂਕ ਹਿੰਸਾ ਵਧ ਰਹੀ ਹੈ। ਇਸ ‘ਤੇ ਕਾਰਵਾਈ ਕਰਨਾ ਸਾਡੀ ਜ਼ਿੰਮੇਵਾਰੀ ਹੈ।

ਪੀਐਮ ਟਰੂਡੋ ਨੇ ਕਿਹਾ, “ਕੈਨੇਡੀਅਨਾਂ ਨੂੰ ਆਪਣੇ ਘਰਾਂ, ਸਕੂਲਾਂ ਅਤੇ ਧਾਰਮਿਕ ਸਥਾਨਾਂ ਵਿੱਚ ਸੁਰੱਖਿਅਤ ਮਹਿਸੂਸ ਕਰਨ ਦਾ ਅਧਿਕਾਰ ਹੈ। ਇਹ ਸਾਡਾ ਫਰਜ਼ ਹੈ ਕਿ ਅਸੀਂ ਆਪਣੇ ਭਾਈਚਾਰਿਆਂ ’ਚੋਂ ਇਨ੍ਹਾਂ ਮਾਰੂ ਹਥਿਆਰਾਂ ਨੂੰ ਹਟਾਉਣ ਲਈ ਤੁਰੰਤ ਕਾਰਵਾਈ ਕਰੀਏ। ਅੱਜ ਅਸੀਂ ਆਪਣੇ ਭਾਈਚਾਰਿਆਂ ਚੋਂ ਵਧੇਰੇ ਬੰਦੂਕਾਂ ਨੂੰ ਬਾਹਰ ਕੱਢ ਰਹੇ ਹਾਂ ਤੇ ਸਾਡੇ ਬੱਚਿਆਂ ਨੂੰ ਸੁਰੱਖਿਅਤ ਰੱਖ ਰਹੇ ਹਾਂ।”

ਰਾਸ਼ਟਰੀ ਹੈਂਡਗਨ ਫ੍ਰੀਜ਼ ਬੰਦੂਕ ਹਿੰਸਾ ਦਾ ਮੁਕਾਬਲਾ ਕਰਨ ਲਈ ਸਰਕਾਰ ਦੀ ਵਿਆਪਕ ਯੋਜਨਾ ਦਾ ਹਿੱਸਾ ਹੈ। ਅਸੀਂ ਪਹਿਲਾਂ ਹੀ 1,500 ਤੋਂ ਵੱਧ ਕਿਸਮ ਦੀਆਂ ਅਸਾਲਟ ਸ਼ੈਲੀ ਦੀਆਂ ਬੰਦੂਕਾਂ ‘ਤੇ ਪਾਬੰਦੀ ਲਗਾ ਚੁੱਕੇ ਹਾਂ ਅਤੇ ਬੰਦੂਕ ਕੰਟਰੋਲ ਕਾਨੂੰਨਾਂ ਨੂੰ ਮਜ਼ਬੂਤ ਕੀਤਾ ਹੈ।”

ਕੈਨੇਡਾ ਦੇ ਜਨਤਕ ਸੁਰੱਖਿਆ ਮੰਤਰੀ ਮਾਰਕੋ ਮੇਂਡੀਸੀਨੋ ਨੇ ਬੰਦੂਕ ਦੀ ਵਿਕਰੀ ‘ਤੇ ਪਾਬੰਦੀ ‘ਤੇ ਪ੍ਰਤੀਕਿਰਿਆ ਦਿੱਤੀ ਹੈ। ਉਨ੍ਹਾਂ ਇਸ ਨੂੰ ਕੈਨੇਡਾ ਵਿੱਚ ਬੰਦੂਕ ਹਿੰਸਾ ਨੂੰ ਰੋਕਣ ਲਈ ਸਭ ਤੋਂ ਮਹੱਤਵਪੂਰਨ ਕਾਰਵਾਈ ਦੱਸਿਆ।